ਨੇੜਲੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਜਸਵਿੰਦਰ ਸਿੰਘ ਕਾਲਾ ਖਿਜ਼ਰਾਬਾਦ ਅਤੇ ਮੇਵਾ ਸਿੰਘ ਖਿਜ਼ਰਾਬਾਦ ਦੀ ਅਗਵਾਈ ਵਿਚ ਆਪ ਵਲੰਟੀਅਰਾਂ ਨੇ 'ਆਪ' ਲਈ ਚੋਣ ਪ੍ਰਚਾਰ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਕਾਲਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵੱਡੇ ਬਹੁਮਤ ਨਾਲ ਆਉਣ ਜਾ ਰਹੀ ਹੈ ਅਤੇ ਸਰਕਾਰ ਬਣਦੇ ਹੀ ਆਮ ਆਦਮੀ ਪਾਰਟੀ ਦੇ ਚੋਣ ਮੈਨੀਫੇਸਟੋ ਵਿੱਚ ਦਰਜ਼ ਪੁਆਇੰਟਾਂ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਸਾਥੀਆਂ ਸਮੇਤ 'ਆਪ' ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਦਾ ਜਸਵਿੰਦਰ ਸਿੰਘ ਕਾਲਾ ਨੇ ਸਵਾਗਤ ਕੀਤਾ। ਇਸ ਮੌਕੇ ਸਿਕੰਦਰ ਸਿੰਘ, ਦਰਸ਼ਨ ਸਿੰਘ, ਸਤੀਸ਼ ਕੁਮਾਰ, ਗੁਰਮੁਖ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਦੀਨ ਦਿਆਲ, ਗੁਰਪ੍ਰੀਤ ਸਿੰਘ, ਓਮਪਾਲ ਰਾਣਾ, ਜੈਂਟੀ ਕਾਦੀਮਾਜਰਾ, ਦਲਵਿੰਦਰ ਸਿੰਘ ਕਰਤਾਰਪੁਰ, ਗੁਰਪ੍ਰੀਤ ਗੋਪੀ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਾਲੰਟੀਅਰ ਤੇ ਵਰਕਰ ਹਾਜ਼ਰ ਸਨ।