Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦਿੱਲੀ ਨੂੰ ਨਹੀਂ ਸੰਭਾਲ ਸਕੀ ਆਪ ਪੰਜਾਬ ਨੂੰ ਕਿਵੇਂ ਦੇਖੇਗੀ : ਸਚਿਨ ਪਾਇਲਟ

Web Admin

Web Admin

5 Dariya News

ਚੰਡੀਗੜ੍ਹ , 31 Jan 2017

Last updated on: Jan 31, 2017, 00:00 IST

ਏ.ਆਈ.ਸੀ.ਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪਰ ਪੰਜਾਬ ਤੇ ਗੋਆ 'ਚ ਆਪਣੇ ਵਿਅਕਤੀਗਤ ਹਿੱਤਾਂ ਨੂੰ ਵਾਧਾ ਦੇਣ ਲਈ ਕੌਮੀ ਰਾਜਧਾਨੀ ਨੂੰ ਅਵਿਵਸਥਾ 'ਚ ਛੱਡਣ ਦਾ ਦੋਸ਼ ਲਗਾਇਆ ਹੈ। ਜਿਸਨੂੰ ਲੈ ਕੇ ਉਨ੍ਹਾਂ ਨੇ ਸਵਾਲ ਪੁੱਛਿਆ ਹੈ ਕਿ ਕੌਮੀ ਰਾਜਧਾਨੀ 'ਚ ਸਰਕਾਰ ਨਾ ਚਲਾ ਪਾਉਣ ਵਾਲੇ ਆਪ ਆਗੂ ਤੋਂ ਪੰਜਾਬ ਵਰਗੇ ਵੱਡੇ ਸੂਬੇ ਨੂੰ ਸੰਭਾਲਣ ਦੀ ਕਿਵੇਂ ਉਮੀਦ ਕੀਤੀ ਜਾ ਸਕਦੀ ਹੈ।ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਸਚਿਨ ਕੇਂਦਰ 'ਚ ਭਾਜਪਾ ਦਾ ਸ਼ਾਸਨ ਹੋਣ ਦੇ ਬਾਵਜੂਦ, ਪੰਜਾਬ ਨੂੰ ਬਰਬਾਦ ਕਰਨ ਲਈ ਸ੍ਰੋਅਦ ਭਾਜਪਾ ਗਠਜੋੜ ਉਪਰ ਵੀ ਵਰ੍ਹੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਰੀ ਅਵਿਵਸਥਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੇ ਮਾਮਲੇ 'ਚ ਦੇਸ ਅੰਦਰ ਦੂਜੇ ਨੰਬਰ 'ਤੇ ਹੈ। ਉਨ੍ਹਾਂ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਕਾਂਗਰਸ ਸਰਕਾਰ ਸੂਬੇ ਦੀ ਨੁਹਾਰ ਬਦਲ ਦੇਵੇਗੀ ਅਤੇ ਉਸਨੂੰ ਵਿਕਾਸ ਦੀ ਪਟੜੀ 'ਤੇ ਵਾਪਿਸ ਲਿਆਏਗੀ।ਸਚਿਨ ਨੇ ਕੇਜਰੀਵਾਲ ਨੂੰ ਇਕ ਬਹੁਤ ਵੱਡਾ ਝੂਠਾ ਦੱਸਦਿਆਂ, ਖੁਲਾਸਾ ਕੀਤਾ ਕਿ ਦਿੱਲੀ ਨੂੰ ਨਾ ਛੱਡਣ ਦੀ ਸਹੁੰ ਚੁੱਕਣ ਦੇ ਬਾਵਜੂਦ ਆਪ ਆਗੂ ਪੰਜਾਬ ਤੇ ਗੋਆ 'ਚ ਚੋਣ ਪ੍ਰਚਾਰ 'ਚ ਰੁੱਝੇ ਹੋਏ ਹਨ। ਇਸ ਲੜੀ ਹੇਠ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਦਾਅਵਿਆਂ ਰਾਹੀਂ ਲੋਕਾਂ ਨੂੰ ਬੇਵਕੂਫ ਬਣਾਉਂਦਿਆਂ ਖੁਦ ਦਾ ਇਕ ਮਤਲਬੀ ਵਿਅਕਤੀ ਵਜੋਂ ਭਾਂਡਾਫੋੜ ਕਰ ਰਹੇ ਹਨ।

ਸਚਿਨ ਲੈ ਕਿਹਾ ਕਿ ਸਾਫ ਤੌਰ 'ਤੇ ਕੇਜਰੀਵਾਲ ਲੋਕਾਂ ਦੀਆਂ ਭਾਵਨਾਵਾਂ ਦਾ ਇਸਤੇਮਾਲ ਕਰ ਰਹੇ ਹਨ। ਕੇਜਰੀਵਾਲ ਨੇ ਅੰਨਾ ਨੂੰ ਭੁਲਾਉਣ ਤੋਂ ਪਹਿਲਾਂ ਖੁਦ ਦੇ ਹਿੱਤਾਂ ਨੂੰ ਪ੍ਰਮੋਟ ਕਰਨ ਲਈ ਉਨ੍ਹਾਂ ਦਾ ਪ੍ਰਯੋਗ ਕੀਤਾ ਸੀ, ਅਤੇ ਇਨ੍ਹਾਂ ਨੇ ਦਿੱਲੀ 'ਚ ਧਰਨੇ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਹੈ।ਇਸੇ ਤਰ੍ਹਾਂ, ਅਕਾਲੀਆਂ ਦੇ ਕੁਸ਼ਾਸਨ ਦਾ ਜ਼ਿਕਰ ਕਰਦਿਆਂ, ਦਿੱਲੀ ਤੋਂ ਏ.ਆਈ.ਸੀ.ਸੀ. ਆਗੂ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਨੂੰ 10 ਸਾਲ ਦਿੱਤੇ, ਜਿਸ ਦੌਰਾਨ ਇਨ੍ਹਾਂ ਨੇ ਪੰਜਾਬ ਦੀ ਅਰਥ ਵਿਵਸਥਾ, ਖੇਤੀਬਾੜੀ ਤੇ ਉਦਯੋਗਾਂ ਨੂੰ ਤਬਾਹ ਕਰਦਿਆਂ ਅਤੇ ਨੌਜ਼ਵਾਨਾਂ ਨੂੰ ਨਸ਼ਿਆਂ 'ਚ ਧਕੇਲਦਿਆਂ, ਸੂਬੇ ਨੂੰ ਪੂਰੀ ਤਰ੍ਹਾਂ ਨਾਲ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਨੇ ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਦੇ ਸੱਤਾ 'ਚ ਆਉਣ ਤੋਂ ਚਾਰ ਹਫਤਿਆਂ ਅੰਦਰ ਪੰਜਾਬ ਤੋਂ ਨਸ਼ਾ ਮਾਫੀਆ ਦਾ ਅੰਤ ਕਰਨ ਦਾ ਵਾਅਦਾ ਦੁਹਰਾਇਆ।ਸਚਿਨ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਹੇਠ ਅਕਾਲੀਆਂ ਵੱਲੋਂ 10 ਸਾਲਾਂ ਤੱਕ ਪੰਜਾਬ ਨੂੰ ਬਰਬਾਦ ਕਰਨ ਤੋਂ ਬਾਅਦ, ਇਨ੍ਹਾਂ ਕੋਲ ਸੂਬੇ ਦੇ ਲੋਕਾਂ ਤੋਂ ਵੋਟਾਂ ਮੰਗਣ ਦਾ ਅਧਿਕਾਰ ਵੀ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਚੋਣਾਂ 'ਚ ਹਾਰ ਤੋਂ ਬਾਅਦ ਭਾਜਪਾ ਨੂੰ ਸ੍ਰੋਅਦ ਵੀ ਉਂਝਾਂ ਹੀ ਛੱਡ ਦੇਵੇਗੀ, ਜਿਵੇਂ ਮਹਾਂਰਾਸ਼ਟਰ 'ਚ ਸ਼ਿਵ ਸੈਨਾ ਨੇ ਕੀਤਾ ਹੈ।ਇਕ ਸਵਾਲ ਦੇ ਜਵਾਬ 'ਚ, ਸਚਿਨ ਨੇ ਕਿਹਾ ਕਿ ਕਾਂਗਰਸ ਲਈ ਕੋਈ ਮੁਕਾਬਲਾ ਨਹੀਂ ਹੈ ਅਤੇ ਉਹ ਪੰਜਾਬ 'ਚ ਸ੍ਰੋਅਦ ਤੇ ਆਪ ਦੋਨਾਂ ਤੋਂ ਅੱਗੇ ਹੈ।ਇਕ ਹੋਰ ਸਵਾਲ ਦੇ ਜਵਾਬ 'ਚ, ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਦਾ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਦੀਆਂ ਚੋਣਾਂ 'ਤੇ ਪ੍ਰਭਾਵ ਹੈ। ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਮੁਤਾਬਿਕ ਅੱਤਵਾਦ ਦਾ ਮੁਕਾਬਲਾ ਕਰਨ 'ਚ ਅਸਫਲ ਰਹੀ ਹੈ।ਇਕ ਸਵਾਲ 'ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਸਚਿਨ ਨੇ ਕਿਹਾ ਕਿ ਸੋਨੀਆ ਪਾਰਟੀ ਦੀ ਸਟਾਰ ਪ੍ਰਚਾਰਕ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਕਾਂਗਰਸ ਦੇ ਚੋਣ ਪ੍ਰਚਾਰ 'ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

 

Tags: Sachin Pilot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD