Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਨਰਨੈਲ ਸਿੰਘ ਨੇ ਸੁਖਬੀਰ ਬਾਦਲ ਵੱਲੋਂ 1984 ਕਤਲੇਆਮ ਦੇ ਪੀੜਤਾਂ ਨੂੰ ਅੱਤਵਾਦੀ ਦੱਸਣ ਬਾਰੇ ਕੀਤਾ ਖੁਲਾਸਾ

ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ, ਅਮਰਿੰਦਰ ਦੀ ਤਰਾਂ ਸੁਖਬੀਰ ਬਾਦਲ ਵੀ ਮੇਰੇ ਵੱਲੋਂ ਟਾਈਟਲਰ ਅਤੇ ਸੱਜਣ ਕੁਮਾਰ ਦੀ ਅਲੋਚਨਾ ਕਰਨ ਉਤੇ ਬੌਖਲਾਏ

ਜਨਰਨੈਲ ਸਿੰਘ
ਜਨਰਨੈਲ ਸਿੰਘ

Web Admin

Web Admin

5 Dariya News

ਲੰਬੀ , 01 Feb 2017

Last updated on: Feb 01, 2017, 00:00 IST

ਸੀਨੀਅਰ ਆਪ ਆਗੂ ਅਤੇ ਲੰਬੀ ਤੋਂ ਉਮੀਦਵਾਰ ਜਰਨੈਲ ਸਿੰਘ ਨੇ ਅੱਜ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਉਨਾਂ ਖਿਲਾਫ ਝੂਠੀਆਂ ਅਫਵਾਹਾਂ ਫੈਲਾਉਣ ਲਈ ਕਰੜੇ ਹੱਥੀਂ ਲਿਆ। ਜਰਨੈਲ ਸਿੰਘ ਨੇ ਕਿਹਾ ਕਿ ਜਿਹੜੀਆਂ ਤਸਵੀਰਾਂ ਸੁਖਬੀਰ ਬਾਦਲ ਵੱਲੋਂ ਅੱਜ ਮੀਡੀਆ ਵਿੱਚ ਜਾਰੀ ਕੀਤੀਆਂ ਗਈਆਂ ਹਨ, ਉਹ ਲੰਡਨ ਵਿਖੇ 1984 ਪੀੜਤਾਂ ਵੱਲੋਂ ਕੀਤੀ ਸਦਭਾਵਨਾ ਸਭਾ ਦੀਆਂ ਹਨ ਅਤੇ ਸੁਖਬੀਰ ਬਾਦਲ ਵੱਲੋਂ ਇਨਾਂ ਤਸਵੀਰਾਂ ਨੂੰ ਵੱਖਵਾਦੀਆਂ ਨਾਲ ਦੱਸਿਆ ਗਿਆ ਹੈ। ਜਰਨੈਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸਭ ਨੂੰ ਅੱਤਵਾਦੀ ਦੱਸ ਕੇ ਸਾਰੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਅਤੇ ਮੌੜ ਮੰਡੀ ਧਮਾਕੇ ਵਿੱਚ ਸਿੱਧੇ ਤੌਰ ਉਤੇ ਸ਼ਾਮਿਲ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਉਸਨੂੰ ਮਿਸਾਲੀ ਸਜਾ ਦਿੱਤੀ ਜਾਵੇਗਾ।ਆਪ ਆਗੂ ਨੇ ਕਿਹਾ ਕਿ ਉਨਾਂ ਨੇ ਸਾਲ 2011 ਵਿੱਚ ਲੰਡਨ ਦੇ ਟ੍ਰਾਫਲਾਗਰ ਸਕੁਏਅਰ ਦੀਆਂ ਸਨ, ਜਦੋਂ ਉਨਾਂ ਨੇ ਅੱਠ ਮਿੰਟ ਦਾ ਭਾਸ਼ਣ ਦਿੱਤਾ ਸੀ ਅਤੇ ਇਸ ਦੌਰਾਨ ਉਨਾਂ ਨੇ ਸਿੱਖ ਕਤਲੇਆਮ ਵਿੱਚ ਕਾਂਗਰਸੀ ਆਗੂਆਂ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਦੀ ਭੂਮਿਕਾ ਬਾਰੇ ਦੱਸਿਆ ਸੀ।ਉਨਾਂ  ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਲੰਡਨ ਮੀਟਿੰਗ ਦੌਰਾਨ ਪੀਟੀਸੀ ਚੈਨਲ ਉਤੇ ਵਿਖਾਈ ਗਈ 8 ਮਿੰਟ ਦੀ ਪੂਰੀ ਸਪੀਚ ਉਸੇ ਤਰਾਂ ਵਿਖਾਉਣ ਜਿਵੇਂ ਕਿ ਉਨਾਂ ਨੇ ਸਪੀਚ ਦੀਆਂ ਤਸਵੀਰਾਂ ਵਿਖਾਈਆਂ ਹਨ। ਉਨਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਕਾਂਗਰਸੀ ਆਗੂਆਂ ਬਾਰੇ ਨੁਕਤਾਚੀਨੀ ਸੁਣ ਕੇ ਬੌਖਲਾ ਗਏ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਉਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਭਲਾਈ ਲਈ ਬਹੁਤ ਮਿਹਨਤ ਕੀਤੀ ਹੈ, ਜਿਨਾਂ ਨੂੰ ਕਾਂਗਰਸ ਅਤੇ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਸਰਕਾਰਾਂ ਨੇ ਇਨਸਾਫ ਨਹੀਂ ਦਿੱਤਾ। ਉਨਾਂ ਕਿਹਾ ਕਿ ਜੇਕਰ ਉਨਾਂ ਦੇ ਕੱਟੜਵਾਦੀਆਂ ਨਾਲ ਸਬੰਧ ਹਨ, ਤਾਂ ਐਸਜੀਪੀਸੀ ਵੱਲੋਂ ਉਨਾਂ ਨੂੰ ਕੌਮ ਅਤੇ ਕਤਲੇਆਮ ਪੀੜਤਾਂ ਦੀ ਸੇਵਾ ਕਰਨ ਲਈ ਸਿਰੋਪਾ ਪਾ ਕੇ ਕਿਓਂ ਸਨਮਾਨਿਆ ਗਿਆ ਹੈ।ਜਰਨੈਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕੋ ਜਿਹੀ ਭਾਸ਼ਾ ਬੋਲੀ ਜਾਂਦੀ ਹੈ ਅਤੇ ਸਿੱਖ ਕਤਲੇਆਮ ਵਿੱਚ ਸ਼ਾਮਿਲ ਕਾਂਗਰਸੀ ਆਗੂਆਂ ਨੂੰ ਦੋਵੇਂ ਬਚਾਉਂਦੇ ਨਜਰ ਆ ਰਹੇ ਹਨ।ਉਨਾੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਟਾਇਟਲਰ ਅਤੇ ਸੱਜਣ ਕੁਮਾਰ ਦਾ ਸ਼ਰੇਆਮ ਬਚਾਅ ਕੀਤਾ ਹੈ ਅਤੇ ਸੁਖਬੀਰ ਬਾਦਲ ਵੱਲੋਂ ਉਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਨਾਂ ਦੀ ਦੋਸਤੀ ਹੁਣ ਖੁਲ ਕੇ ਸਾਹਮਣੇ ਆ ਗਈ ਹੈ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ 1984 ਪੀੜਤਾਂ ਦੀ ਕਦੇ ਸਹਾਇਤਾ ਨਹੀਂ ਕੀਤੀ ਗਈ, ਜਿਨਾਂ ਦੇ ਜਖਮ ਹਾਲੇ ਵੀ ਭਰੇ ਨਹੀਂ ਹਨ। ਉਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਹਮੇਸ਼ਾਂ ਆਪਣੇ ਹਿੱਤਾਂ ਉਤੇ ਹੀ ਧਿਆਨ ਦਿੱਤਾ ਗਿਆ ਹੈ ਅਤੇ ਪੰਜਾਬ ਨੂੰ ਨਸ਼ਿਆਂ ਦੀ ਮੰਡੀ ਅਤੇ ਅਪਰਾਧੀਆਂ ਦਾ ਗੜ੍ਹ ਬਣਾ ਦਿੱਤਾ ਹੈ। ਉਨਾਂ ਕਿਹਾ ਕਿ ਬਾਦਲ ਨੂੰ ਇਸ ਸਭ ਦਾ 4 ਫਰਵਰੀ ਨੂੰ ਜਵਾਬ ਮਿਲ ਜਾਵੇਗਾ।

 

Tags: Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD