Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਅਜੈ ਮਾਕਨ ਨੇ ਦਿੱਲੀ 'ਚ ਕੇਜਰੀਵਾਲ ਦੇ ਫੇਲ੍ਹ ਵਾਅਦਿਆਂ ਦੇ ਆਰ.ਟੀ.ਆਈ ਰਿਕਾਰਡ ਜ਼ਾਰੀ ਕੀਤੇ

ਪੰਜਾਬ ਦੇ ਵੋਟਰਾਂ ਨੂੰ ਦਿੱਲੀ ਦੀ ਗਲਤੀ ਦੁਹਰਾਉਣ ਖਿਲਾਫ ਦੀ ਚੇਤਾਵਨੀ

Web Admin

Web Admin

5 Dariya News

ਚੰਡੀਗੜ੍ਹ , 01 Feb 2017

ਏ.ਆਈ.ਸੀ.ਸੀ ਦੇ ਸੀਨੀਅਰ ਆਗੂ ਅਜੈ ਮਾਕਨ ਨੇ ਬੁੱਧਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਕਮਾਂਡ ਅਰਵਿੰਦ ਕੇਜਰੀਵਾਲ ਵਰਗੇ ਇਕ ਗੈਰ ਤਜ਼ੁਰਬੇਕਾਰ ਆਗੂ ਦੇ ਹਵਾਲੇ ਕਰਨ ਖਿਲਾਫ ਚੇਤਾਵਨੀ ਦਿੱਤੀ ਹੈ, ਜਿਹੜੇ ਆਨ ਰਿਕਾਰਡ ਦਿੱਲੀ 'ਚ ਕੀਤੇ ਗਏ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ 'ਚ ਫੇਲ੍ਹ ਰਹੇ ਹਨ, ਜਿਥੇ ਇਨ੍ਹਾਂ ਦੀ ਪਾਰਟੀ ਦੀ ਸਰਕਾਰ ਹੈ।ਇਥੇ ਪ੍ਰੈਸ ਕਾਨਫਰੰਸ ਦੌਰਾਨ ਆਰ.ਟੀ.ਆਈ ਹੇਠ ਹਾਸਿਲ ਦਸਤਾਵੇਜਾਂ ਨੂੰ ਜ਼ਾਰੀ ਕਰਦਿਆਂ, ਮਾਕਨ ਨੇ ਕਿਹਾ ਕਿ ਦਿੱਲੀ ਅੰਦਰ 5 ਨੌਕਰੀਆਂ ਦੇਣ ਦੇ ਵਾਅਦਿਆਂ ਦੇ ਉਲਟ ਰਿਕਾਰਡ ਮੁਤਾਬਿਕ ਕੇਜਰੀਵਾਲ ਸਰਕਾਰ ਨੇ 2014, 2015 ਤੇ 2016 'ਚ ਕ੍ਰਮਵਾਰ ਸਿਰਫ 417, 176 ਤੇ 102 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇਹ ਨਿਰਾਸ਼ਾਜਨਕ ਰਿਕਾਰਡ ਪੰਜਾਬ ਦੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ 25 ਨੌਕਰੀਆਂ ਦੇਣ ਸਬੰਧੀ ਇਨ੍ਹਾਂ ਦੇ ਵਾਅਦੇ ਨਾਲ ਨਹੀਂ ਖੜ੍ਹਾ ਹੁੰਦਾ ਅਤੇ ਇਹ ਸਾਫ ਤੌਰ 'ਤੇ ਵਿਧਾਨ ਸਭਾ ਚੋਣਾਂ 'ਚ ਵੋਟਾਂ ਹਾਸਿਲ ਕਰਨ ਲਈ ਕੀਤਾ ਗਿਆ ਇਕ ਝੂਠਾ ਵਾਅਦਾ ਹੈ।ਇਸੇ ਤਰ੍ਹਾਂ, ਕੇਜਰੀਵਾਲ ਵੱਲੋਂ ਸਾਫ ਤੌਰ 'ਤੇ ਕਾਂਗਰਸ ਤੋਂ ਕਾਪੀ ਕੀਤੇ ਗਏ, ਉਨ੍ਹਾਂ ਦੇ ਚਾਰ ਹਫਤਿਆਂ ਅੰਦਰ ਪੰਜਾਬ ਤੋਂ ਨਸ਼ਿਆਂ ਦਾ ਅੰਤ ਕਰਨ ਸਬੰਧੀ ਦਾਅਵੇ ਦਾ ਜਵਾਬ ਦਿੰਦਿਆਂ, ਮਾਕਨ ਨੇ ਖੁਲਾਸਾ ਕੀਤਾ ਕਿ ਆਰ.ਟੀ.ਆਈ ਰਿਕਾਰਡ ਦਰਸਾਉਂਦੇ ਹਨ ਕਿ ਦਿੱਲੀ ਅੰਦਰ ਆਪ ਸਰਕਾਰ ਨੇ ਬੀਤੇ ਦੋ ਸਾਲਾਂ ਦੌਰਾਨ ਨਸ਼ਾ ਮੁਕਤੀ ਪ੍ਰੋਗਰਾਮ ਦੌਰਾਨ ਸਿਰਫ 16000 ਰੁਪਏ ਦੀ ਬਹੁਤ ਘੱਟ ਰਕਮ ਖਰਚ ਕੀਤੀ ਹੈ। 

ਇਥੋਂ ਤੱਕ ਕਿ ਰਿਕਾਰਡ ਮੁਤਾਬਿਕ ਕੌਮੀ ਰਾਜਧਾਨੀ ਅੰਦਰ 399 ਹੋਰ ਸ਼ਰਾਬ ਦੇ ਠੇਕੇ ਖੁੱਲ੍ਹ ਗਏ ਹਨ, ਜਿਹੜੇ ਇਸ ਬਾਰੇ ਕੇਜਰੀਵਾਲ ਦੇ ਝੂਠ ਦੀ ਪੋਲ ਖੋਲ੍ਹਦੇ ਹਨ।ਮਾਕਨ ਨੇ ਸਵਾਲ ਕੀਤਾ ਕਿ ਆਪ ਸਰਕਾਰ ਦੇ ਛੇ ਮੰਤਰੀਆਂ ਨੂੰ ਰਿਸ਼ਵ ਲੈਣ ਦੇ ਦੋਸ਼ਾਂ 'ਚ ਰੰਗੇ ਹੱਥੀਂ ਫੜਿਆ ਗਿਆ ਹੈ, ਅਜਿਹੇ 'ਚ ਕਿਸ ਪ੍ਰਕਾਰ ਕੇਜਰੀਵਾਲ ਪੰਜਾਬ ਤੋਂ ਭ੍ਰਿਸ਼ਟਾਚਾਰ ਦਾ ਅੰਤ ਕਰਨ ਦਾ ਦਾਅਵਾ ਕਰ ਸਕਦੇ ਹਨ। ਇਸ ਲੜੀ ਹੇਠ, ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਆਪ ਵੱਲੋਂ ਦਿੱਤੇ ਗਏ ਧੌਖਿਆਂ ਦੀਆਂ ਹੋਰ ਉਦਾਹਰਨਾਂ ਨੂੰ ਵੀ ਪੇਸ਼ ਕੀਤਾ, ਜਿਨ੍ਹਾਂ 'ਚ ਇਨ੍ਹਾਂ ਦਾ ਵੀ.ਆਈ.ਪੀ ਕਲਚਰ ਦਾ ਅੰਤ ਕਰਨ ਤੇ ਜਨ ਲੋਕਪਾਲ ਬਿੱਲ ਲਿਆਉਣ 'ਚ ਅਸਫਲ ਰਹਿਣਾ ਸ਼ਾਮਿਲ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਦਾ ਕੇਜਰੀਵਾਲ ਤੋਂ ਪੂਰੀ ਤਰ੍ਹਾਂ ਨਾਲ ਭਰੋਸਾ ਉਠ ਚੁੱਕਾ ਹੈ ਤੇ ਉਹ ਆਪ ਆਗੂ ਉਪਰ ਭਰੋਸਾ ਕਰਨ ਖਿਲਾਫ ਪੰਜਾਬ ਦੇ ਲੋਕਾਂ ਨੂੰ ਚੇਤਾਵਨੀ ਦਿੰਦੇ ਹਨ। ਮਾਕਨ ਨੇ ਕਿਹਾ ਕਿ ਸਰਹੱਦੀ ਸੂਬੇ ਅੰਦਰ ਵੱਧ ਰਹੀ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ, ਸਿਰਫ ਕੈਪਟਨ ਅਮਰਿੰਦਰ ਸਿੰਘ 'ਤੇ ਹੀ ਪੰਜਾਬ ਨੂੰ ਮਜ਼ਬੂਤ ਤੇ ਸਥਿਰ ਅਗਵਾਈ ਦੇਣ ਪ੍ਰਤੀ ਭਰੋਸਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੀ ਜਨਤਾ ਦੀ ਤਰ੍ਹਾਂ ਗਲਤੀ ਨਹੀਂ ਕਰਨ ਦੀ ਅਪੀਲ ਕੀਤੀ ਹੈ।

ਇਸ ਦੌਰਾਨ, ਮਾਕਨ ਨੇ ਬਠਿੰਡਾ ਜ਼ਿਲ੍ਹੇ 'ਚ ਬੰਬ ਬਲਾਸਟ ਤੇ ਇਸ ਤੋਂ ਬਾਅਦ ਫਾਇਰਿੰਗ ਦੀ ਘਟਨਾ ਉਪਰ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੋਨਾਂ ਘਟਨਾਵਾਂ 'ਚ ਕੇ.ਸੀ.ਐਫ ਦਾ ਹੱਥ ਪ੍ਰਤੀਤ ਹੁੰਦਾ ਹੈ। ਜਿਸ 'ਤੇ, ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਖਾਸ ਕਰਕੇ ਇਨ੍ਹਾਂ ਹਾਲਾਤਾਂ 'ਚ, ਇਕ ਨਵੀਂ ਸਰਕਾਰ ਨਾਲ ਪ੍ਰਯੋਗ ਕਰਨ ਖਿਲਾਫ ਚੇਤਾਵਨੀ ਦਿੱਤੀ ਹੈ, ਜਦੋਂ ਨਸ਼ਿਆਂ ਨੇ ਸੂਬੇ ਅੰਦਰ ਨੌਜ਼ਵਾਨਾਂ ਦੇ ਇਕ ਵੱਡੇ ਵਰਗ ਨੂੰ ਆਪਣੇ ਸ਼ਿਕੰਜੇ 'ਚ ਲੈ ਲਿਆ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਤੌਰ 'ਤੇ ਨਸ਼ੇ ਦਾ ਪ੍ਰਸਾਰ ਅੱਤਵਾਦ ਦਾ ਕਾਰਨ ਬਣਦਾ ਹੈ। ਜਿਸ 'ਤੇ, ਪੰਜਾਬ ਨੂੰ ਇਕ ਤਜ਼ੁਰਬੇਕਾਰ ਸਰਕਾਰ ਦੀ ਲੋੜ ਹੈ ਅਤੇ ਇਹ ਸਿਰਫ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਕਾਂਗਰਸ ਹੀ ਦੇ ਸਕਦੀ ਹੈ।ਸਵਾਲਾਂ ਦਾ ਜਵਾਬ ਦਿੰਦਿਆਂ, ਮਾਕਨ ਨੇ ਕੇਂਦਰੀ ਵਿੱਤ ਮੰਤਰੀ ਅਰੂਨ ਜੇਤਲੀ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੁਰਾਣੀ ਬੋਤਲ 'ਚ ਨਵੀਂ ਸ਼ਰਾਬ ਕਰਾਰ ਦਿੱਤਾ ਤੇ ਕਿਹਾ ਕਿ ਲੋਕ ਆਮਦਨ ਟੈਕਸ 'ਚ ਜ਼ਿਆਦਾ ਛੋਟ ਦੇ ਪੱਧਰਾਂ ਦੀ ਉਮੀਦ ਕਰ ਰਹੇ ਸਨ। 

 

 

Tags: Ajay Maken

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD