Thursday, 02 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਗੁਰਜੀਤ ਸਿੰਘ ਔਜਲਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ

 

ਦੇਰ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ – ਗੁਰਪ੍ਰੀਤ ਸਿੰਘ ਵੜੈਚ

ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ ਮੋਗਾ ਵਿੱਚ ਬਲਾਸਟ ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ

Web Admin

Web Admin

5 Dariya News

ਚੰਡੀਗੜ੍ਹ , 01 Feb 2017

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅੱਜ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬਹੁਤ ਜਿਆਦਾ ਦੇਰ ਹੋਣ ਤੋਂ ਪਹਿਲਾਂ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਬਾਰੇ ਜਿਕਰ ਕੀਤਾ ਜਿਸ ਵਿੱਚ ਉਨਾਂ ਦੀ ਮੋਗਾ ਵਿਖੇ ਧਮਾਕਾ ਕਰਨ ਦੀ ਸ਼ਰਾਰਤੀ ਚਾਲ ਉਜਾਗਰ ਹੋ ਗਈ ਹੈ।ਇੱਥੋਂ ਜਾਰੀ ਇੱਕ ਬਿਆਨ ਵਿੱਚ ਵੜੈਚ ਨੇ ਕਿਹਾ ਕਿ ਇਹ ਬਹੁਤ ਹੈਰਾਨ ਕਰ ਦੇਣ ਵਾਲਾ ਬਿਆਨ ਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨਾਂ ਨੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਉਂਦਿਆਂ ਮੋਗਾ ਵਿੱਚ ਧਮਾਕੇ ਦਾ ਜਿਕਰ ਕੀਤਾ ਹੈ। ਉਨਾਂ ਕਿਹਾ ਕਿ ਮੌੜ ਮੰਡੀ ਵਿਖੇ ਹੋਇਆ ਧਮਾਕਾ ਮੋਗਾ ਤੋਂ ਕਾਫੀ ਦੂਰ ਹੈ।ਵੜੈਚ ਨੇ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕੀਤਾ ਕਿ ਕੀ ਅਗਲਾ ਧਮਾਕਾ ਮੋਗਾ ਵਿੱਚ ਹੋਣ ਵਾਲਾ ਹੈ।ਉਹਨਾਂ ਕਿਹਾ ਕਿ ਜੇਕਰ ਬਾਦਲ ਪਰਿਵਾਰ ਦੇ ਮੈਂਬਰਾਂ ਨੂੰ ਖੁਲੇਆਮ ਘੁੰਮਣ ਦਿੱਤਾ ਗਿਆ ਤਾਂ, ਉਹ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਸਕਦੇ ਹਨ ਅਤੇ ਨਾਲ ਹੀ ਫਿਰਕੂ ਮਾਹੌਲ ਨੂੰ ਵੀ ਖਰਾਬ ਕਰ ਸਕਦੇ ਹਨ। ਉਹ ਸੱਤਾ ਗੁਆ ਰਹੇ ਹਨ ਅਤੇ ਉਨਾਂ ਵੱਲੋਂ ਕਾਂਗਰਸ ਨਾਲ ਮਿਲ ਕੇ ਪੰਜਾਬ ਵਿੱਚ ਖਤਰਨਾਕ ਖੇਡਾਂ ਖੇਡੀਆਂ ਜਾ ਰਹੀਆਂ ਹਨ।ਵੜੈਚ ਨੇ ਹਰਸਿਮਰਤ ਕੌਰ ਬਾਦਲ ਨੂੰ ਯਾਦ ਕਰਵਾਇਆ ਕਿ ਉਨਾਂ ਦੇ ਸਹੁਰਾ ਸਾਹਿਬ ਅਤੇ ਉਨਾਂ ਦੇ ਪਤੀ ਨੇ ਹਮੇਸ਼ਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕੀਤਾ ਹੈ ਅਤੇ ਆਪਣੇ ਸਿਆਸੀ ਫਾਇਦਿਆਂ ਲਈ ਚਰਮਪੰਥੀਆਂ ਨਾਲ ਡੂੰਘੇ ਰਿਸ਼ਤੇ ਰੱਖੇ ਹਨ। ਉਨਾਂ ਕਿਹਾ ਕਿ ਇਸ ਦਾ ਖੁਲਾਸਾ ਯੂਐਸ ਦੀ ਇੰਟੈਲੀਜੈਂਸ ਏਜੰਸੀ ਦੇ ਕਾਗਜਾਂ ਤੋ ਹੋਇਆ ਹੈ ਕਿ ਅੱਤਵਾਦ ਦੇ ਕਾਲੇ ਦੌਰ ਦੌਰਾਨ ਬਾਦਲ ਦੇ ਚਰਮਪੰਥੀਆਂ ਨਾਲ ਸਬੰਧ ਰਹੇ ਸਨ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD