ਕੈਪਟਨ ਅਮਰਿੰਦਰ ਸਿੰਘ ਪੂਰੀ ਤਰਾਂ ਦਿਮਾਗੀ ਸੰਤੁਲਨ ਗੁਆ ਬੈਠੇ ਹਨ : ਗੁਰਪ੍ਰੀਤ ਸਿੰਘ ਵੜੈਚ
ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਖੋਖਲੇ ਅਤੇ ਖਤਰਨਾਕ ਦੋਸ਼ ਲਗਾਏ ਜਾ ਰਹੇ ਹਨ
5 Dariya News
ਚੰਡੀਗੜ੍ਹ , 01 Feb 2017
Last updated on: Feb 01, 2017, 00:00 IST
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਲਗਾਏ ਗਏ ਖਤਰਨਾਕ ਅਤੇ ਖੋਖਲੇ ਦੋਸ਼ਾਂ ਬਾਰੇ ਪ੍ਰਤੀਕਰਮ ਦਿੰਦਿਆਂ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਸ ਤੋਂ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੂਰੀ ਤਰਾਂ ਦਿਮਾਗੀ ਸੰਤੁਲਨ ਗੁਆ ਬੈਠੇ ਹਨ।ਗੁਰਪ੍ਰੀਤ ਵੜੈਚ ਨੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਹ ਅਜਿਹੇ ਦੋਸ਼ ਲਗਾ ਰਹੇ ਹਨ।ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੌੜ ਮੰਡੀ ਵਿੱਚ ਹੋਏ ਧਮਾਕੇ ਲਈ ਅਰਵਿੰਦ ਕੇਜਰੀਵਾਲ ਨੂੰ ਜਿੰਮੇਵਾਰ ਠਹਿਰਾਇਆ ਸੀ।
ਉਨਾਂ ਕਿਹਾ ਕਿ ਇਹ ਦੋਸ਼ ਬੇਬੁਨਿਆਦ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਬੌਖਲਾ ਕੇ ਪੰਜਾਬ ਦੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੇ ਹਨ। ਵੜੈਚ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੁੱਦੇ ਬੇਰੋਜਗਾਰੀ, ਨਸ਼ੇ, ਰੇਤਾ ਬਜਰੀ ਮਾਫੀਆ, ਕੈਬਲ ਮਾਫੀਆ ਅਤੇ ਟ੍ਰਾਂਸਪੋਰਟ ਮਾਫੀਆ ਹਨ।ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਵਿੱਸ ਬੈਂਕ ਖਾਤਿਆਂ ਵਿੱਚ ਪਏ ਬੇਹਿਸਾਬੇ ਦੌਲਤ ਬਾਰੇ ਕਿਓਂ ਨਹੀਂ ਦੱਸਦੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਤੀਜੇ ਬਿਕਰਮ ਮਜੀਠੀਆ ਦੀ ਸੀਬੀਆਈ ਜਾਂਚ ਦਾ ਵਿਰੋਧ ਕਿਓਂ ਕੀਤਾ। ਕਿਓਂ ਬਾਦਲਾਂ ਨੇ ਉਨਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਵਾਪਿਸ ਲੈ ਲਿਆ।ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਮੁੱਦਿਆਂ ਉਤੇ ਕਦੇ ਬਿਆਨ ਨਹੀਂ ਦਿੱਤਾ ਅਤੇ ਉਹ ਸਿਰਫ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੇ ਹਨ, ਕਿਉਂਕਿ ਉਹ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਬਚਣਾ ਚਾਹੁੰਦੇ ਹਨ।