Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਅਰਵਿੰਦ ਕੇਜਰੀਵਾਲ

ਕਮਿਸ਼ਨ ਨੇ ਸਾਫ ਕਿਹਾ ਕੁੱਝ ਵੱਡੇ ਲੋਕ ਵੀ ਸ਼ਾਮਿਲ ਸਨ, ਬਹੁਤ ਥੋੜੀ ਦੂਰੀ ਤੋਂ ਮਾਰੀ ਗਈ ਸੀ ਗੋਲੀ - ਐਚ.ਐਸ. ਫੂਲਕਾ

Web Admin

Web Admin

5 Dariya News

ਚੰਡੀਗੜ੍ਹ , 02 Feb 2017

Last updated on: Feb 02, 2017, 00:00 IST

14 ਅਕਤੂਬਰ ਨੂੰ ਫਰੀਦਕੋਟ ਜਿਲੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਗਠਿਤ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਆਮ ਆਦਮੀ ਪਾਰਟੀ (ਆਪ) ਨੇ ਜਾਰੀ ਕਰ ਦਿੱਤੀ। ਰਿਪੋਰਟ, ਜਿਸ ਵਿਚ ਕਿ ਪੰਜਾਬ ਪੁਲਿਸ ਦੀ ਕਰੜੀ ਅਲੋਚਨਾ ਕੀਤੀ ਗਈ ਸੀ, ਨੂੰ ਪੰਜਾਬ ਸਰਕਾਰ ਨੇ ਦਬਾ ਕੇ ਰੱਖਿਆ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਐਚ.ਐਸ. ਫੂਲਕਾ ਨੇ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਨੇ ਅਕਾਲੀ ਦਲ ਭਾਜਪਾ ਸਰਕਾਰ ਦੇ ਖਿਲਾਫ ਸਖਤ ਇਲਜਾਮ ਲਗਾਏ ਸਨ, ਜਿਸ ਕਾਰਨ ਸਰਕਾਰ ਨੇ ਇਹ ਰਿਪੋਰਟ ਜਨਤਕ ਨਹੀਂ ਕੀਤੀ ਸੀ।ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਨੇ ਸਾਫ ਤੌਰ ਉਤੇ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਪੰਜਾਬ ਵਿੱਚ ਹਿੰਸਾ ਫੈਲਾਉਣ ਲਈ ਇੱਕ ਵੱਡੀ ਸਾਜਿਸ਼ ਦਾ ਇਸ਼ਾਰਾ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੱਲੋਂ ਪੁਲਿਸ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ, ਤਾਂ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕੀਤਾ ਜਾ ਸਕੇ, ਇਹ ਚੰਗੀ ਤਰਾਂ ਜਾਣਦੇ ਹੋਏ ਕਿ ਉਨਾਂ ਦੀ ਪਾਰਟੀ ਦੁਬਾਰਾ ਸੱਤਾ ਵਿੱਚ ਨਹੀਂ ਆਏਗੀ। ਕੇਜਰੀਵਾਲ ਨੇ ਕਿਹਾ ਕਿ ਉਹ ਸਭ ਧਰਮਾਂ ਦਾ ਆਦਰ ਕਰਦੇ ਹਨ।

ਇਸ ਮੌਕੇ ਐਚ ਐਸ ਫੂਲਕਾ ਨੇ ਕਮਿਸ਼ਨ ਦੀ ਰਿਪੋਰਟ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋ ਨੌਜਵਾਨ ਆਪਸੀ ਗੋਲੀਬਾਰੀ ਵਿੱਚ ਨਹੀਂ ਮਾਰੇ ਗਏ ਸਨ, ਜਿਵੇਂ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਕਮਿਸ਼ਨ ਨੇ ਸਾਫ ਤੌਰ ਉਤੇ ਕਿਹਾ ਹੈ ਕਿ ਦੋਵੇਂ ਨੌਜਵਾਨ ਬੈਠੇ ਹੋਏ ਸਨ ਅਤੇ ਉਨਾਂ ਉਤੇ ਲਗਭਗ ਇੱਕ ਗਜ ਦੀ ਦੂਰੀ ਤੋਂ ਗੋਲੀ ਮਾਰੀ ਗਈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਨੇ ਬਿਨਾਂ ਕੋਈ ਚੇਤਾਵਨੀ ਦਿੱਤਿਆਂ ਗੋਲੀ ਚਲਾਈ ਅਤੇ ਇਨਾਂ ਨੌਜਵਾਨਾਂ ਕੋਲ ਕੋਈ ਹਥਿਆਰ ਵਗੈਰਾ ਵੀ ਨਹੀਂ ਸੀ।ਫੂਲਕਾ ਨੇ ਕਿਹਾ ਕਿ ਕਮਿਸ਼ਨ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਸੀ ਕਿ ਕੀ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਸਵੈ-ਰੱਖਿਆ ਲਈ ਸੀ? ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਇਸਦਾ ਜਵਾਬ ਨਾਂਹਪੱਖੀ ਸੀ, ਜਿਸਦਾ ਮਤਲਬ ਹੈ ਕਿ ਗੋਲੀਬਾਰੀ ਬਿਨਾਂ ਕਿਸੇ ਕਾਰਨ ਦੇ ਕੀਤੀ ਗਈ। ਉਨਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਖਿਲਾਫ ਇਸ ਤੋਂ ਜਿਆਦਾ ਗੰਭੀਰ ਇਲਜਾਮ ਨਹੀਂ ਹੋ ਸਕਦਾ।ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਜਿਕਰ ਕੀਤਾ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋਈ ਅਤੇ ਇਨਾਂ ਵਿੱਚ ਕੁੱਝ ਵੱਡੇ ਲੋਕ ਵੀ ਸ਼ਾਮਿਲ ਹਨ। 

ਫੂਲਕਾ ਨੇ ਕਿਹਾ ਕਿ ਸਰਕਾਰ ਵਿੱਚ ਵੱਡੇ ਬੰਦੇ ਤਾਂ ਕੇਵਲ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਹੀ ਹਨ। ਉਨਾਂ ਕਿਹਾ ਕਿ ਇਸ ਤੋਂ ਸਾਫ ਪਤਾ ਚਲਦਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਵਿੱਚ ਬਾਦਲਾਂ ਦੀ ਸ਼ਮੂਲੀਅਤ ਹੈ।ਕੇਜਰੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਵੱਡਾ ਅਪਰਾਧੀ ਹੈ ਅਤੇ ਇਹ ਪੰਜਾਬ ਦੀ ਬਦਕਿਮਸਤੀ ਹੈ ਕਿ ਉਹ ਪੰਜਾਬ ਦਾ ਉਪ ਮੁੱਖ ਮੰਤਰੀ ਬਣਿਆ। ਕੇਜਰੀਵਾਲ ਨੇ ਉਸਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਦੀ ਉਚ ਪੱਧਰੀ ਜਾਂਚ ਕਰਵਾਏਗੀ।ਕੇਜਰੀਵਾਲ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਜੋਰਾ ਸਿੰਘ ਕਮਿਸ਼ਨ ਉਨਾਂ ਦੀ ਹੀ ਸਰਕਾਰ ਵੱਲੋਂ ਗਠਿਤ ਕੀਤਾ ਗਿਆ ਸੀ ਅਤੇ ਫਿਰ ਕੀ ਕਾਰਣ ਸੀ ਕਿ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ ਸੀ। ਉਨਾਂ ਕਿਹਾ ਕਿ ਸਰਕਾਰ ਨੇ ਰਿਪੋਰਟ ਨੂੰ ਇਸ ਕਰਕੇ ਜਨਤਕ ਨਹੀਂ ਕੀਤਾ ਕਿਉਂਕਿ ਕਮਿਸ਼ਨ ਨੇ ਸਰਕਾਰ ਦੇ ਖਿਲਾਫ ਰਿਪੋਰਟ ਪੇਸ਼ ਕੀਤੀ ਸੀ।

 

Tags: Arvind Kejriwal , H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD