Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਹੁਲ ਗਾਂਧੀ ਦਾ ਲੰਬੀ 'ਚ ਜ਼ੋਰਦਾਰ ਸਵਾਗਤ; ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮਾਂਬੱਧ ਤਰੀਕੇ ਨਾਲ ਗਰੀਬਾਂ ਤੇ ਦਲਿਤਾਂ ਨੂੰ ਜ਼ਮੀਨ, ਨੌਕਰੀਆਂ ਦੇਣ ਦਾ ਕੀਤਾ ਵਾਅਦਾ

ਮੁਫਤ ਮੈਡੀਕਲ ਇਲਾਜ਼ ਮੁਹੱਈਆ ਕਰਵਾਉਣ, ਨਸ਼ਿਆਂ ਦਾ ਅੰਤ ਕਰਨ ਲਈ ਨਵਾਂ ਕਾਨੂੰਨ ਲਿਆਉਣ ਦਾ ਐਲਾਨ

Web Admin

Web Admin

5 Dariya News

ਲੰਬੀ , 02 Feb 2017

Last updated on: Feb 02, 2017, 00:00 IST

ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਬਾਦਲ ਦੇ ਮਜ਼ਬੂਤ ਅਧਾਰ ਵਾਲੇ ਲੰਬੀ 'ਚ ਤੂਫਾਨ ਲਿਆਉਂਦਿਆਂ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਨ 'ਤੇ ਦੋ ਮਹੀਨਿਆਂ ਅੰਦਰ ਦਲਿਤਾਂ ਤੇ ਗਰੀਬਾਂ ਨੂੰ ਜ਼ਮੀਨਾਂ ਮੁਹੱਈਆ ਕਰਵਾਉਣ, ਤਿੰਨ ਮਹੀਨੇ ਅੰਦਰ ਬੇਰੁਜ਼ਗਾਰ ਗਰੀਬਾਂ ਨੂੰ ਨੌਕਰੀਆਂ ਦੇਣ ਸਮੇਤ, ਸਮਾਂਬੱਧ ਤਰੀਕੇ ਨਾਲ ਕਾਂਗਰਸ ਮੈਨਿਫੈਸਟੋ ਨੂੰ ਲਾਗੂ ਕਰਨ ਦਾ ਐਲਾਨ ਕੀਤਾ। ਇਥੇ ਪੂਰੀ ਤਰ੍ਹਾਂ ਭਰੇ ਮਾਨਸਿੰਘ ਸਟੇਡਿਅਮ 'ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ, ਰਾਹੁਲ ਨੇ ਸੂਬੇ ਦਾ ਕੰਮਕਾਜ ਸੰਭਾਲਣ ਦੇ ਇਕ ਮਹੀਨੇ ਅੰਦਰ ਚਿੱਟੇ ਦਾ ਅੰਤ ਕਰਨ ਤੋਂ ਇਲਾਵਾ, ਉਜੜ ਚੁੱਕੇ ਉਦਯੋਗਾਂ ਨੂੰ ਮੁੜ ਖੜ੍ਹਾ ਕਰਨ ਦੇ ਵਾਅਦੇ ਹੇਠ ਪੰਜਾਬ 'ਚ ਕਾਂਗਰਸ ਦੇ ਪ੍ਰਚਾਰ ਦਾ ਸਮਾਪਨ ਕੀਤਾ।ਏ.ਆਈ.ਸੀ.ਸੀ ਮੀਤ ਪ੍ਰਧਾਨ ਨੇ ਨਸ਼ਾਖੋਰੀ ਦਾ ਅੰਤ ਕਰਨ ਲਈ ਇਕ ਨਵਾਂ ਕਾਨੂੰਨ ਲਿਆਉਣ ਤੇ ਨਸ਼ੇ ਦੇ ਵਪਾਰੀਆਂ ਅਤੇ ਭ੍ਰਿਸ਼ਟ ਵਿਅਕਤੀਆਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ, ਜਿਨ੍ਹਾਂ ਨੇ ਪੰਜਾਬ ਦੀ ਇਕ ਪੂਰੀ ਨੌਜ਼ਵਾਨ ਪੀੜ੍ਹੀ ਨੂੰ ਤਬਾਹ ਕਰ ਦਿੱਤਾ ਹੈ।ਇਸ ਦੌਰਾਨ ਖੇਤਰ 'ਚ ਪ੍ਰਦੂਸ਼ਣ ਤੇ ਜਾਅਲੀ ਕੀਟਨਾਸ਼ਕਾਂ ਉਪਰ ਰੋਕ ਨਾ ਹੋਣ ਕਾਰਨ ਕੈਂਸਰ ਤੇ ਹੋਰ ਭਿਆਨਕ ਬਿਮਾਰੀਆਂ ਦੇ ਪ੍ਰਸਾਰ ਉਪਰ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਰਾਹੁਲ ਗਾਂਧੀ ਨੇ ਸੂਬੇ ਅੰਦਰ ਸਾਰੀਆਂ ਬਿਮਾਰੀਆਂ ਦੇ ਪੀੜਤਾਂ ਨੂੰ ਮੁਫਤ ਮੈਡੀਕਲ ਇਲਾਜ਼ ਮੁਹੱਈਆ ਕਰਵਾਉਣ ਲਈ ਇਕ ਨਵਾਂ ਕਾਨੂੰਨ ਲਿਆਉਣ ਤੋਂ ਇਲਾਵਾ, ਪ੍ਰਭਾਵਿਤਾਂ ਦੇ ਇਲਾਜ਼ ਤੇ ਉਨ੍ਹਾਂ ਦੀ ਸੰਭਾਲ ਵਾਸਤੇ ਇਕ ਵਿਸ਼ਵ ਪੱਧਰੀ ਕੈਂਸਰ ਇੰਸਟੀਚਿਊਟ ਸਥਾਪਤ ਕਰਨ ਦਾ ਵਾਅਦਾ ਕੀਤਾ।

ਰਾਹੁਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਭ ਤੇਰਾ ਦੇ ਸਿਧਾਂਤ ਦਾ ਜ਼ਿਕਰ ਕੀਤਾ, ਜਿਨ੍ਹਾਂ ਉਪਰ ਪੰਜਾਬੀਆਂ ਦੀਆਂ ਜੜ੍ਹਾਂ ਜੰਮੀਆਂ ਹੋਈਆਂ ਹਨ ਅਤੇ ਸੁਖਬੀਰ ਬਾਦਲ ਨੇ ਇਨ੍ਹਾਂ ਨੂੰ ਸੱਭ ਮੇਰਾ 'ਚ ਬਦਲ ਦਿੱਤਾ ਹੈ। ਜਿਸ 'ਤੇ, ਰਾਹੁਲ ਨੇ ਸੂਬੇ ਅੰਦਰ ਸੰਪ੍ਰਦਾਇਕ ਭਾਈਚਾਰੇ ਤੇ ਸ਼ਾਂਤੀ ਦੇ ਨਾਲ-ਨਾਲ ਪੰਜਾਬੀਅਤ ਦੀ ਅਸਲੀ ਭਾਵਨਾ ਨੂੰ ਵਾਪਿਸ ਲਿਆਉਣ ਸਬੰਧੀ ਆਪਣਾ ਵਾਅਦਾ ਦੁਹਰਾਇਆ। ਰਾਹੁਲ ਨੇ ਕਿਹਾ ਕਿ ਜਿਥੇ ਲੰਬੀ 'ਚ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ, ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕੰਮ ਕਰਨਗੇ, ਉਥੇ ਹੀ ਉਹ ਖੁਦ ਲੋਕ ਸਭਾ ਅੰਦਰ ਸੂਬੇ ਦੇ ਅਹਿਮ ਮੁੱਦਿਆਂ ਨੂੰ ਚੁੱਕਣਗੇ।ਰਾਹੁਲ ਨੇ ਲੋਕਾਂ ਨੂੰ, ਜਿਨ੍ਹਾਂ ਨੇ ਬੀਤੇ ਦੱਸ ਸਾਲਾਂ ਦੌਰਾਨ ਮਾਫੀਆਵਾਂ ਤੇ ਭ੍ਰਿਸ਼ਟਾਚਾਰ ਰਾਹੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਬਰਬਾਦ ਕਰਨ ਵਾਲੇ ਬਾਦਲਾਂ ਨੂੰ ਦੇਖਿਆ ਹੈ, ਅਕਾਲੀਆਂ ਤੋਂ ਆਮ ਆਦਮੀ ਪਾਰਟੀ ਵੱਲ ਵੱਧਦਿਆਂ ਸੂਬੇ ਨੂੰ ਇਕ ਕੱਟਰਪੰਥੀ ਵਿਚਾਰ ਤੋਂ ਦੂਜੀ ਕੱਟਰਪੰਥੀ ਸੋਚ 'ਚ ਪਹੁੰਚਾਉਣ ਖਿਲਾਫ ਚੇਤਾਵਨੀ ਦਿੱਤੀ। ਰਾਹੁਲ ਨੇ ਕਿਹਾ ਕਿ ਉਗਰ ਤਾਕਤਾਂ ਇਕ ਵਾਰ ਫਿਰ ਤੋਂ ਪੰਜਾਬ 'ਚ ਆਪਣਾ ਸਿਰ ਚੁੱਕਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਆਪ ਆਗੂ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਸਹਾਇਤਾ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਮੌੜ ਬੰਬ ਬਲਾਸਟ ਦਾ ਜ਼ਿਕਰ ਕੀਤਾ, ਜਿਹੜੀ ਘਟਨਾ ਕੇਜਰੀਵਾਲ ਦੇ ਇਕ ਕੇ.ਸੀ.ਐਫ ਕਮਾਂਡੋ ਦੇ ਘਰ ਰੁੱਕਣ ਤੋਂ ਕੁਝ ਹੀ ਦਿਨਾਂ ਬਾਅਦ ਸਾਹਮਣੇ ਆਈ ਹੈ।ਉਥੇ ਹੀ, ਕੈਪਟਨ ਅਮਰਿੰਦਰ ਆਪਣੇ ਸੰਬੋਧਨ 'ਚ ਬਾਦਲਾਂ ਅਤੇ ਕੇਜਰੀਵਾਲ ਉਪਰ ਪੰਜਾਬ ਨੂੰ ਹਿੰਸਾ ਤੇ ਤਨਾਅ ਦੇ ਨਾਜੁਕ ਹਾਲਾਤਾਂ 'ਚ ਧਕੇਲਣ ਲਈ ਵਰ੍ਹੇ। ਉਨ੍ਹਾਂ ਨੇ ਕਿਹਾ ਕਿ ਜਿਥੇ ਕੇਜਰੀਵਾਲ ਆਪਣੀ ਕੱਟਰਪੰਥੀ ਸੋਚ ਨਾਲ ਉਗਰਵਾਦ ਨੂੰ ਉਤਸਾਹ ਦੇ ਰਹੇ ਹਨ, ਉਥੇ ਹੀ ਬਾਦਲ ਸਿਆਸੀ ਹਿੱਤਾਂ ਖਾਤਿਰ ਧਰਮ ਨੂੰ ਵੇਚ ਰਹੇ ਹਨ, ਜਿਵੇਂ ਇਨ੍ਹਾਂ ਨੇ 1970 'ਚ ਪਟਿਆਲਾ 'ਚ ਕੀਤਾ ਸੀ। ਜਿਸ 'ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਤਾਜ਼ਾ ਜਾਂਚ 'ਚ ਪ੍ਰਕਾਸ਼ ਸਿੰਘ ਬਾਦਲ ਬਰਗਾੜੀ 'ਚ ਧਾਰਮਿਕ ਬੇਅਦਬੀ ਦੀ ਘਟਨਾ 'ਚ ਸ਼ਾਮਿਲ ਪਾਏ ਜਾਣਗੇ ਅਤੇ ਵਾਅਦਾ ਕੀਤਾ ਕਿ ਉਹ ਬਾਦਲ ਨੂੰ ਜੇਲ੍ਹ ਭੇਜ ਦੇਣਗੇ।

ਕੈਪਟਨ ਅਮਰਿੰਦਰ ਨੇ ਇਨ੍ਹਾਂ ਚੋਣਾਂ ਨੂੰ ਪੰਜਾਬ ਤੇ ਇਸਦੇ ਬੱਚਿਆਂ ਦੇ ਭਵਿੱਖ ਵਾਸਤੇ ਵੋਟ ਕਰਾਰ ਦਿੰਦਿਆਂ, ਲੋਕਾਂ ਨੂੰ ਬਾਦਲਾਂ ਤੇ ਕੇਜਰੀਵਾਲ ਨੂੰ ਦਿਖਾਉਣ ਦੀ ਅਪੀਲ ਕੀਤੀ ਕਿ ਪੰਜਾਬੀ ਇਨ੍ਹਾਂ ਦੀ ਕੱਟਰਪੰਥੀ ਤੇ ਉਨ੍ਹਾਂ ਨੂੰ ਵੰਡਣ ਵਾਲੀ ਸਿਆਸਤ ਨੂੰ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਇਸ ਤੋਂ ਪਹਿਲਾਂ ਉਗਰਵਾਦ ਕਾਰਨ ਕਈ ਦਰਦਨਾਕ ਨੁਕਸਾਨ ਝੇਲ ਚੁੱਕੇ ਹਨ ਅਤੇ ਹੁਣ ਸ਼ਾਂਤੀ ਤੇ ਏਕਤਾ ਨਾਲ ਜਿਉਣਾ ਚਾਹੁੰਦੇ ਹਨ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੰਬੀ ਦੇ ਲੋਕਾਂ ਨੂੰ ਮੁੱਖ ਮੰਤਰੀ ਨੂੰ ਇਨ੍ਹਾਂ ਦੀ ਜਿੰਦਗੀ ਦਾ ਸਬਕ ਸਿਖਾਉਣ ਦੇ ਨਾਲ ਨਾਲ ਭਵਿੱਖ ਦੇ ਸਾਰਿਆਂ ਮੁੱਖ ਮੰਤਰੀਆਂ ਨੂੰ ਸਿੱਖਿਆ ਦੇਣ ਲਈ ਉਨ੍ਹਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਆਪਣੇ ਮਾਫੀਆਵਾਂ ਤੇ ਧਾਰਮਿਕ ਅਧਾਰ 'ਤੇ ਲੋਕਾਂ ਨੂੰ ਵੰਡਣ ਲਈ ਉਨ੍ਹਾਂ ਦੀਆਂ ਭਾਵਨਾਵਾਂ ਤੇ ਜ਼ਿੰਦਗੀਆਂ ਨਾਲ ਖੇਡਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਜਲਾਲਾਬਾਦ ਤੇ ਮਜੀਠਾ 'ਚ ਅਕਾਲੀ ਆਗੂਆਂ ਨੂੰ ਭਾਰੀ ਹਾਰ ਮਿਲੇਗੀ, ਜਿਥੋਂ ਕ੍ਰਮਵਾਰ ਸੁਖਬੀਰ ਬਾਦਲ ਤੇ ਬਿਕ੍ਰਮ ਸਿੰਘ ਮਜੀਠੀਆ ਆਪਣੇ ਸਿਆਸੀ ਕਰਿਅਰ ਨੂੰ ਬਚਾਉਣ ਲਈ ਲੜ ਰਹੇ ਹਨ।ਕੈਪਟਨ ਅਮਰਿੰਦਰ ਨੇ ਮੌਜ਼ੂਦ ਭੀੜ ਤੋਂ ਸਵਾਲ ਪੁੱਛਿਆ ਕਿ ਉਨ੍ਹਾਂ 'ਚੋਂ ਕਿੰਨਿਆਂ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਇਨ੍ਹਾਂ ਦੀ ਇਜੱਤ ਬਚਾਉਣ ਲਈ ਕਾਲ ਆਈ ਹੈ, ਅਤੇ ਇਸ 'ਤੇ ਕਈ ਹੱਥ ਖੜ੍ਹੇ ਹੋਏ ਦੇਖ ਕੇ, ਉਨ੍ਹਾਂ ਨੇ ਕਿਹਾ ਕਿ ਇਹ ਸ਼ਰਮਨਾਕ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਦਲਾਂ ਤੇ ਉਨ੍ਹਾਂ ਦੇ ਪਿੱਠੂਆਂ ਨੂੰ ਮੁਆਫ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਦਿਆਲ ਸਿੰਘ ਕੋਲੀਆਂਵਾਲੀ (ਐਸ.ਜੀ.ਪੀ.ਸੀ ਮੈਂਬਰ), ਸਤਿੰਦਰਜੀਤ ਸਿੰਘ ਮੰਟਾ ਅਤੇ ਤੇਜਿੰਦਰ ਸਿੰਘ ਮਿੱਡੂਖੇੜਾ ਸਮੇਤ ਬਾਦਲਾਂ ਦੇ ਭ੍ਰਿਸ਼ਟ ਪਿੱਠੂਆਂ ਤੇ ਓ.ਐਸ.ਡੀਜ਼ ਨੂੰ ਜੇਲ੍ਹ ਭੇਜਣ ਦਾ ਆਪਣਾ ਵਾਅਦਾ ਦੁਹਰਾਇਆ, ਜਿਨ੍ਹਾਂ ਨੇ ਆਪਣੇ ਆਕਾਵਾਂ ਦੇ ਇਸ਼ਾਰਿਆ ਉਪਰ ਲੋਕਾਂ ਨੂੰ ਪ੍ਰਤਾੜਤ ਕੀਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਲੋਕਾਂ ਦੇ ਉਤਸਾਹ ਦੌਰਾਨ ਕਿਹਾ ਕਿ ਜੇ ਬਾਦਲ ਆਪਣੇ ਦਾਅਵਿਆਂ ਮੁਤਾਬਿਕ ਅਸਲਿਅਤ 'ਚ ਇਨ੍ਹਾਂ ਗੁਨਾਹਾਂ ਤੋਂ ਅਣਜਾਨ ਹਨ, ਤਾਂ ਉਹ ਮੁੱਖ ਮੰਤਰੀ ਬਣੇ ਰਹਿਣ ਦੇ ਕਾਬਿਲ ਨਹੀਂ ਹਨ।ਕੈਪਟਨ ਅਮਰਿੰਦਰ ਸੂਬੇ ਅੰਦਰ ਨਸ਼ੇ ਦੇ ਰੈਕੇਟ 'ਚ ਸ਼ਾਮਿਲ ਵਿਅਕਤੀਆਂ ਉਪਰ ਵੀ ਵਰ੍ਹੇ ਤੇ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਉਹ ਇਲ੍ਹਾਂ 'ਚੋਂ ਕਿਸੇ ਨੂੰ ਵੀ ਨਹੀਂ ਬਖਸ਼ਣਗੇ।ਇਸ ਤੋਂ ਪਹਿਲਾਂ, ਸੂਬਾ ਕਾਂਗਰਸ ਮੀਤ ਪ੍ਰਧਾਨ ਸੁਨੀਲ ਜਾਖੜ ਨੇ ਵੀ ਲੋਕਾਂ ਨੂੰ ਸ਼ਾਂਤੀ ਤੇ ਸਥਿਰਤਾ ਲਈ ਵੋਟ ਦੇਣ ਦੀ ਅਪੀਲ ਕੀਤੀ, ਜਿਹੜੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਸਿਰਫ ਕਾਂਗਰਸ ਹੀ ਸੂਬੇ ਨੂੰ ਪ੍ਰਦਾਨ ਕਰ ਸਕਦੀ ਹੈ। ਦਿੱਲੀ ਦੇ ਵਿਧਾਇਕ ਕਰਨਲ ਦਵਿੰਦਰ ਸ਼ੇਰਾਵਤ ਨੇ ਵੀ ਭੀੜ ਨੂੰ ਸੰਬੋਧਨ ਕੀਤਾ ਤੇ ਉਨ੍ਹਾਂ ਨੂੰ ਕੇਜਰੀਵਾਲ ਦੇ ਧੋਖੇ ਤੇ ਝੂਠਾਂ ਖਿਲਾਫ ਚੇਤਾਵਨੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਇਕ ਬਿਜਨੇਸਮੈਨ ਤੇ ਝੂਠੇ ਵਿਅਕਤੀ ਹਨ, ਜਿਨ੍ਹਾਂ ਦਾ ਇਕੋ ਇਕ ਟੀਚਾ ਆਪਣੇ ਲਈ ਦੌਲਤ ਇਕੱਠੀ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕ ਆਪ ਸਰਕਾਰ ਨੂੰ ਝੇਲ ਕੇ ਥੱਕ ਚੁੱਕੇ ਹਨ ਅਤੇ ਉਹ ਕੇਜਰੀਵਾਲ ਨੂੰ ਸੂਬੇ 'ਤੇ ਸ਼ਾਸਨ ਕਰਨ ਲਈ ਚੁਣ ਕੇ ਪਛਤਾਵਾ ਮਹਿਸੂਸ ਕਰ ਰਹੇ ਹਨ।

 

Tags: Rahul Gandhi , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD