Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਧਾਰਮਿਕ ਸਮਾਗਮ 'ਚ ਹੁੱਲੜਬਾਜ਼ਾਂ ਕਾਰਵਾਈ ਵਾਲਿਆਂ ਖਿਲਾਫ਼ ਕਾਰਵਾਈ ਲਈ ਲੋਕਾਂ ਦਿੱਤਾ ਧਰਨਾ

ਲੋਕਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਕਾਰਵਾਈ ਲਈ ਹੋਈ ਮਜ਼ਬੂਰ

5 Dariya News (ਰਜਨੀਕਾਂਤ ਗਰੋਵਰ)

ਮਾਜਰੀ , 06 Feb 2017

ਘਾੜ ਇਲਾਕੇ ਦੇ ਪਿੰਡ ਮੀਆਂਪੁਰ ਚੰਗਰ ਵਿਖੇ ਪਿਛਲੇ ਦਿਨੀਂ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗਰੰਥ ਸਾਹਿਬ ਦੀ ਹਜੂਰੀ ਵਿਚ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਾਬ ਪੀਕੇ ਕੀਤੀ ਹੁਲੜਬਾਜੀ ਕਰਨ ਅਤੇ ਦੋਸੀਆਂ ਖਿਲਾਫ ਪੁਲਿਸ ਦੀ ਢਿੱਲ ਮੱਠ ਨੂੰ ਲੈ ਕੇ ਪਿੰਡ ਅਤੇ ਇਲਾਕਾ ਵਾਸੀਆਂ ਵੱਲੋਂ ਥਾਣੇ ਦਾ ਘਿਰਾਓ ਕਰਦਿਆਂ ਮਾਜਰੀ ਬਲਾਕ ਚੌਂਕ ਵਿੱਚ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਆ। ਲੋਕਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਵੱਲੋਂ ਦੋਸੀਆਂ ਖਿਲਾਫ ਤਰੁੰਤ ਕਰਵਾਈ ਕਰਦਿਆਂ ਪਹਿਲਾਂ ਤੋਂ ਦਰਜ਼ ਮਾਮਲੇ ਮੁਤਾਬਿਕ ਚਾਰ ਵਿੱਚੋਂ ਦੋ ਦੋਸੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸੀਆਂ ਨੂੰ ਚੌਵੀ ਘੰਟੇ ਵਿੱਚ ਫੜਨ ਦਾ ਵਿਸਵਾਸ ਦਿੱਤਾ ਗਿਆ ਅਤੇ ਇਸ ਮਾਮਲੇ ਵਿਚ ਢਿੱਲ ਮੱਠ ਕਰਨ ਵਾਲੇ ਮੁਲਾਜਮਾਂ ਖਿਲਾਫ ਕਰਵਾਈ ਕਰਨ ਦੇ ਭਰੋਸੇ ਮਗਰੋ ਧਰਨਾਂ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਡੀ.ਐਸ.ਪੀ ਖਰੜ ਲਖਵੀਰ ਸਿੰਘ ਟਿਵਾਣਾ, ਐਸ ਐਚ ਓ ਸਤਨਾਮ ਸਿੰਘ ਵਿਰਕ ਥਾਣਾ ਕੁਰਾਲੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚ ਗਏ। ਇਸ ਘਟਨਾ ਸਬੰਧੀ ਜਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕੇ ਇੱਕ ਫਰਵਰੀ ਨੂੰ ਪਿੰਡ ਮੀਆਂਪੁਰ ਚੰਗਰ ਵਿਖੇ ਧਰਮਿਕ ਸਮਾਗਮ ਚੱਲ ਰਿਹਾ ਸੀ ਉਸ ਸਮੇ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਰੂਲਦਾ, ਮੀਤਾ, ਜੱਗੀ ਅਤੇ ਗੱਗੀ ਨੇ ਸ਼ਰਾਬ ਪੀ ਕੇ ਹੁਲੜਬਾਜ਼ੀ ਕਰਦਿਆਂ ਸਮਾਗਮ ਭੰਗ ਕਰਨ ਦੀ ਕੋਸਿਸ਼ ਕੀਤੀ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਮਾਜਰੀ ਬਲਾਕ ਸ੍ਿਰਥਤ ਥਾਣਾ ਪੁਲਿਸ ਦੇ ਸਪੁਰਦ ਕਰ ਦਿੱਤਾ ਸੀ ਜਦਕਿ ਪੁਲਿਸ ਨੇ ਸਿਆਸੀ ਦਬਾਅ ਹੇਠ ਇੱਕ ਦੋਸ਼ੀ ਛੱਡ ਦਿੱਤਾ ਅਤੇ ਮਿਲੀ ਭੁਗਤ ਰਾਂਹੀ ਦੋਸੀਆਂ ਵੱਲੋਂ ਉਲਟ ਗੁਰਦੁਆਰਾ ਕਮੇਟੀ ਮੈਬਰਾਂ ਖਿਲਾਫ ਆਪਣੇ ਤੇ ਹਮਲਾ ਕਰਨ ਦੀ ਝੂਠੀ ਸਿਕਾਇਤ ਦੇ ਦਿੱਤੀ ਗਈ। ਡੀ. ਐਸ.ਪੀ ਟਿਵਾਣਾ ਨੇ ਦੱਸਿਆ ਕਿ ਹੁੱਲੜਬਾਜ਼ੀ ਕਰਨ ਵਾਲੇ ਦੋਸੀਆ ਖਿਲਾਫ ਮਾਮਲਾ ਦਰਜ ਕਰਕੇ ਕਰਵਾਈ ਆਰੰਭ ਕਰ ਦਿੱਤੀ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ 7 ਫਰਵਰੀ ਤੱਕ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦਾ ਅਲਟੀਮੇਟਮ ਦਿੰਦਿਆਂ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਰਵਿੰਦਰ ਖੇੜਾ, ਹਰਮੇਸ਼ ਸਿੰਘ ਬੜੌਦੀ, ਜਗਦੇਵ ਸਿੰਘ ਮਲੋਆ, ਸੱਜਣ ਸਿੰਘ ਮੀਆਂਪੁਰ, ਕੰਵਰ ਸਿੰਘ, ਦਿਲਬਾਗ ਸਿੰਘ ਮੀਆਂਪੁਰ, ਗੁਰਵਿੰਦਰ ਸਿੰਘ ਮੁੰਧੋਂ, ਅੱਛਰ ਸਿੰਘ ਕੰਨਸਾਲਾ ਅਤੇ ਜੱਗੀ ਕਾਦੀਮਾਜਰਾ ਆਦਿ ਆਗੂ ਹਾਜ਼ਿਰ ਸਨ।


 

Tags: Kanwar sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD