Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੀ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਲਈ ਕਰਵਾਏ ਗਏ ਰੋਚਕ ਸ਼ੋ ਐਂਡ ਟੈਲ ਸਪੀਚ ਮੁਕਾਬਲੇ

ਵਿਦਿਆਰਥੀਆਂ ਨੇ ਵੱਖ ਵੱਖ ਚੀਜ਼ਾਂ ਸਬੰਧੀ ਆਪਣੀ ਸੋਚ ਅਨੁਸਾਰ ਦਿਤੀ ਅਲੱਗ ਜਾਣਕਾਰੀ; ਇਕ ਆਤਮ ਵਿਸ਼ਵਾਸੀ ਬੱਚਾ ਵੱਡਾ ਹੋ ਕੇ ਸਮਾਜ ਦੀ ਮਿਆਰੀ ਤਰੱਕੀ 'ਚ ਹਿੱਸਾ ਪਾ ਸਕਦਾ ਹੈ : ਅਸ਼ਵਿਨ ਅਰੋੜਾ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Feb 2017

Last updated on: Feb 08, 2017, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਵੱਲੋਂ  ਛੋਟੇ ਛੋਟੇ ਬੱਚਿਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੇ ਮੰਤਵ ਨਾਲ ਸ਼ੋ ਅਤੇ ਟੈੱਲ ਐਕਟੀਵਿਟੀ  ਨਾਮਕ ਰੋਚਕ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਬੱਚਿਆਂ ਨੇ ਵੱਖ ਵੱਖ  ਚੀਜ਼ਾਂ  ਸਾਹਮਣੇ ਰੱਖ ਕੇ ਉਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ।  ਇਸ ਵਿਚ ਸਭ ਤੋਂ ਰੋਚਕ ਗੱਲ ਇਹ ਸੀ ਕਿ ਇਸ ਐਕਟੀਵਿਟੀ ਲਈ ਇਨ੍ਹਾਂ ਬੱਚਿਆਂ ਨੂੰ ਪਹਿਲਾਂ ਕੋਈ ਤਿਆਰੀ ਨਹੀਂ ਕਰਵਾਈ ਗਈ ਸੀ । ਇਸ ਦੌਰਾਨ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਸਮਝ ਅਤੇ ਆਤਮ ਵਿਸ਼ਵਾਸ ਨਾਲ ਸਟੇਜ ਤੇ ਖੜੇ ਹੋ ਕੇ ਬਹੁਤ ਰੋਚਕ ਜਵਾਬ ਦਿਤੇ ।  ਕਈ ਬੱਚਿਆਂ ਨੇ ਤਾਂ ਆਪਣੇ ਮਾਸੂਮ ਜ਼ੁਬਾਨ ਨਾਲ ਉਨ੍ਹਾਂ ਚੀਜ਼ਾਂ ਦੇ ਜਵਾਬ ਇੰਨੇ ਰੋਚਕ ਦਿਤੇ ਕਿ ਮਾਹੌਲ ਹਾਸਿਆਂ ਨਾਲ ਭਰ ਗਿਆ। ਪਰ ਫਿਰ ਵੀ ਛੋਟੇ ਛੋਟੇ ਬੱਚਿਆਂ ਵੱਲੋਂ ਆਪਣੀ ਸੋਚ ਨਾਲ ਦਿਤੀ ਇਹ ਜਾਣਕਾਰੀ  ਬਹੁਤ ਵਧੀਆਂ ਢੰਗ ਨਾਲ ਦਿਤੀ ਗਈ ।
ਇਸ ਮੌਕੇ ਤੇ ਸਕੂਲ ਦੇ ਪਿੰ੍ਰਸੀਪਲ ਪ੍ਰੇਮਜੀਤ ਗਰੋਵਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਛੋਟੇ ਬੱਚਿਆਂ ਆਪਣੇ ਆਲੇ ਦੁਆਲੇ ਤੋਂ ਬਹੁਤ ਛੇਤੀ ਸਿੱਖਦੇ ਹਨ ,ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ  ਆਸੇ ਪਾਸੇ ਦੀਆਂ ਰੋਜ਼ਾਨਾ ਜੀਵਨ ਦੀਆਂ ਚੀਜ਼ਾਂ ਦੀ ਜਾਣਕਾਰੀ ਸਾਂਝੀ ਕਰਨ  ਦੇ ਮਾਧਿਅਮ ਰਾਹੀਂ ਬੱਚਿਆਂ ਵਿਚ ਆਤਮ ਵਿਸ਼ਵਾਸ ਭਰਨ ਲਈ ਇਹ ਮੁਕਾਬਲੇ ਕਰਵਾਏ ਗਏ । ਉਨ੍ਹਾਂ ਦੱਸਿਆ ਕਿ ਇਸ ਤਰਾਂ ਦੇ ਮੁਕਾਬਲਿਆਂ ਦੇ ਆਯੋਜਨ ਨਾਲ ਬੱਚਾ ਸ਼ਰਮਾਉਣਾ ਛੱਡ ਕੇ ਬੇਝਿਜਕ ਹੋਕੇ ਆਮ ਜਨਤਾ ਅਤੇ ਸਟੇਜ ਤੇ ਬੋਲਣ ਲਈ ਤਿਆਰ ਹੋ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ  ਬੱਚੇ ਨੂੰ ਛੋਟੀ ਉਮਰੇ ਹੀ ਜੇਕਰ ਆਤਮ ਵਿਸ਼ਵਾਸੀ ਕਰ ਦਿਤਾ ਜਾਵੇ ਤਾਂ ਉਹ ਵੱਡੇ ਹੋ ਕੇ ਇਕ ਕਾਮਯਾਬ ਇਨਸਾਨ ਬਣ ਕੇ ਦੇਸ਼ ਤੇ ਸਮਾਜ ਦੀ ਸੇਵਾ 'ਚ ਆਪਣਾ ਯੋਗਦਾਨ ਪਾ ਸਕਦੇ ਹਨ । ਇਸ ਮੌਕੇ ਤੇ ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਇਨਾਮ ਵੰਡਦੇ ਹੋਏ ਸਭ ਵਿਦਿਆਰਥੀਆਂ ਦੇ ਚੰਗੇ ਭਵਿਖ ਦੀ ਕਾਮਨਾ ਕੀਤੀ ।



 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD