Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬੋਵਾਲ 'ਚੋਂ ਪੁਲਿਸ ਦੁਆਰਾ ਚੁੱਕੇ 10 ਆਪ ਵਾਲੰਟੀਅਰ ਹਿੰਮਤ ਸਿੰਘ ਸ਼ੇਰਗਿੱਲ ਨੇ ਛੁਡਵਾਏ

ਥਾਣੇ 'ਚ ਹਿੰਮਤ ਸਿੰਘ ਸ਼ੇਰਗਿੱਲ ਅਤੇ ਐਸ.ਪੀ. ਦਰਮਿਆਨ ਭਖਵੀਂ ਬਹਿਸ ਵੀ ਹੋਈ

ਪੁਲਿਸ ਹਿਰਾਸਤ
ਪੁਲਿਸ ਹਿਰਾਸਤ 'ਚੋਂ ਛੁਡਵਾਏ ਗਏ ਆਪ ਵਾਲੰਟੀਅਰਾਂ ਨੂੰ ਮੁੜ ਬਾਬੋਵਾਲ ਦੇ ਬੂਥ 'ਤੇ ਬਿਠਾਉਣ ਮੌਕੇ ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੰਘ ਸਿੱਧੂ ਅਤੇ ਹੋਰ ਆਪ ਆਗੂ।

Web Admin

Web Admin

5 Dariya News

ਟਾਹਲੀ ਸਾਹਿਬ (ਅੰਮ੍ਰਿਤਸਰ) , 09 Feb 2017

Last updated on: Feb 09, 2017, 00:00 IST

ਪੰਜਾਬ ਦੇ ਕੁੱਲ 48 ਪੋਲਿੰਗ ਬੂਥਾਂ ਵਿੱਚੋਂ ਮਜੀਠਾ ਵਿਧਾਨ ਸਭਾ ਹਲਕੇ ਦੇ 28 ਬੂਥਾਂ 'ਤੇ ਮੁੜ ਵੋਟਾਂ ਪੈਣ ਦੇ ਕੰਮ ਦੌਰਾਨ ਅੱਜ ਹਲਕੇ ਦੇ ਪਿੰਡ ਬਾਬੋਵਾਲ ਵਿਖੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਅਕਾਲੀ ਵਰਕਰਾਂ ਵੱਲੋਂ 10 ਆਪ ਵਾਲੰਟੀਅਰ ਪੁਲਿਸ ਨੂੰ ਚੁਕਵਾ ਦਿੱਤੇ ਗਏ ਜੋ ਉੱਚ ਅਧਿਕਾਰੀਆਂ ਦੇ ਦਖ਼ਲ ਉਪਰੰਤ ਪੁਲਿਸ ਦੁਆਰਾ ਛੱਡੇ ਜਾਣ 'ਤੇ ਇੱਕ ਘੰਟੇ ਅੰਦਰ ਹੀ ਮੁੜ ਬੂਥ 'ਤੇ ਪਹੁੰਚ ਗਏ।ਸੱਤਾਧਾਰੀ ਧਿਰ ਵੱਲੋਂ ਬੀਤੇ ਕੱਲ੍ਹ ਪੰਨਵਾਂ ਅਤੇ ਮਰੜ੍ਹੀ ਕਲਾਂ ਵਿਖੇ ਦੋ ਪ੍ਰਮੁੱਖ ਕਾਂਗਰਸੀ ਆਗੂਆਂ ਨੂੰ ਵੱਖ-ਵੱਖ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰਵਾਏ ਜਾਣ ਉਪਰੰਤ ਅੱਜ ਟਾਹਲੀ ਸਾਹਿਬ ਨੇੜਲੇ ਪਿੰਡ ਬਾਬੋਵਾਲ ਵਿਖੇ ਵੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਹਿਣ 'ਤੇ ਪੁਲਿਸ ਨੇ 10 ਆਪ ਵਾਲੰਟੀਅਰਾਂ ਨੂੰ ਹਿਰਾਸਤ 'ਚ ਲੈ ਲਿਆ। ਮਜੀਠਾ ਹਲਕੇ ਦੇ ਪਿੰਡਾਂ ਦੇ ਹੀ ਵਸਨੀਕ ਇਹ ਆਪ ਵਾਲੰਟੀਅਰ ਬਾਬੋਵਾਲ ਪਿੰਡ ਦੇ ਬਾਹਰੀ ਬੂਥ 'ਤੇ ਬੈਠੇ ਸਨ ਕਿ ਅਕਾਲੀ ਵਰਕਰਾਂ, ਜਿਨ੍ਹਾਂ 'ਚ ਖ਼ੁਦ ਅੰਮ੍ਰਿਤਸਰ ਸ਼ਹਿਰ ਦੇ ਦੋ ਕੌਂਸਲਰ ਸ਼ਾਮਲ ਸਨ, ਨੇ ਇਨ੍ਹਾਂ ਨੂੰ ਬਾਹਰੀ ਵਿਅਕਤੀ ਦੱਸ ਕੇ ਝਗੜਾ ਕਰਨ ਦਾ ਯਤਨ ਕੀਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੇ ਚੋਣ ਇੰਚਾਰਜ ਐਡਵੋਕੇਟ ਫ਼ੈਰੀ ਨੇ ਮੌਕੇ 'ਤੇ ਪੁੱਜ ਕੇ ਮਜੀਠੀਆ ਨਾਲ ਬਹਿਸ ਕੀਤੀ ਅਤੇ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਪਰ ਥ੍ਵਣਾ ਕੱਥੂਨੰਗਲ ਦੀ ਪੁਲਿਸ ਇਨ੍ਹਾਂ ਆਪ ਵਾਲੰਟੀਅਰਾਂ ਨੂੰ ਹਿਰਾਸਤ 'ਚ ਲੈ ਕੇ ਥਾਣੇ ਲੈ ਗਈ।

ਪੁਲਿਸ ਕਾਰਵਾਈ ਦਾ ਪਤਾ ਲੱਗਣ 'ਤੇ ਐਡਵੋਕੇਟ ਸ਼ੇਰਗਿੱਲ, ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੱਧੂ ਅਤੇ ਹੋਰ ਆਪ ਆਗੂ ਥਾਣੇ ਪਹੁੰਚ ਗਏ ਜਿੱਥੇ ਸ਼ੇਰਗਿੱਲ ਦੀ ਉੱਥੇ ਮੌਜੂਦ ਐਸ.ਪੀ. (ਡੀ) ਜਗਤਪ੍ਰੀਤ ਸਿੰਘ ਨਾਲ ਭਖ਼ਵੀਂ ਬਹਿਸ ਅਤੇ ਗਰਮਾਗਰਮੀ ਵੀ ਹੋਈ। ਸ਼ੇਰਗਿੱਲ ਵੱਲੋਂ ਸਾਰਾ ਮਾਮਲਾ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਉਪਰੰਤ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਖ਼ਲ ਦੇ ਕੇ ਸਾਰੇ ਆਪ ਵਾਲੰਟੀਅਰਾਂ ਨੂੰ ਤੁਰੰਤ ਛੱਡਣ ਦੇ ਆਦੇਸ਼ ਦਿੱਤੇ। ਇਸ ਉਪਰੰਤ ਜੇਤੂ ਰੌਂਅ 'ਚ ਆਮ ਆਦਮੀ ਪਾਰਟੀ ਵੱਲੋਂ ਹਿਰਾਸਤ 'ਚੋਂ ਛੁਡਵਾਏ ਗਏ ਵਾਲੰਟੀਅਰਾਂ ਨੂੰ ਮੁੜ ਬਾਬੋਵਾਲ ਬੂਥ 'ਤੇ ਜਾ ਕੇ ਬਿਠਾਇਆ ਗਿਆ ਅਤੇ ਿÂਸ ਸਮੁੱਚੀ ਕਾਰਵਾਈ ਨੂੰ ਜ਼ੁਲਮ-ਜ਼ਬਰ ਦੀ ਹਾਰ ਕਰਾਰ ਦਿੱਤਾ ਗਿਆ। ਇਸ ਮੌਕੇ 'ਤੇ ਆਪ ਵਾਲਮਟੀਅਰਾਂ 'ਚ ਸ਼ਾਮਲ ਇੱਕ ਅੰਮ੍ਰਿਤਧਾਰੀ ਸਿੰਘ ਜੋ ਸਤਿਕਾਰ ਕਮੇਟੀ ਮੈਂਬਰ ਵੀ ਹੈ, ਨੇ ਦੋਸ਼ ਲਾਇਆ ਕਿ ਮਾਲ ਮੰਤਰੀ ਬਿਕਰਮ ਮਜੀਠੀਆ ਨੇ ਖ਼ੁਦ ਉਸ ਨੂੰ ਧੀਆਂ-ਭੈਣਾਂ ਦੀਆਂ ਗਾਲ੍ਹਾਂ ਕੱਢੀਆਂ। ਇਸ ਮੌਕੇ 'ਤੇ ਆਪ ਆਗੂ ਪ੍ਰਗਟ ਸਿੰਘ ਚੋਗਾਵਾਂ, ਸੁਖਦੀਪ ਸਿੰਘ ਸਿੱਧੂ, ਹਰਿੰਦਰ ਸਿੰਘ ਸੇਖੋਂ, ਸ਼ਿਸ਼ਪਾਲ ਸਿੰਘ ਤਲਵੰਡੀ, ਜਸਪਾਲ ਸਿੰਘ ਚੋਗਾਵਾਂ ਅਤੇ ਕ੍ਰਿਪਾਲ ਸਿੰਘ ਮਜੀਠਾ ਆਦਿ ਵੀ ਹਾਜ਼ਰ ਸਨ।

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD