Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜੇ.ਜੇ ਸਿੰਘ ਵੱਲੋਂ ਬੇਅਰਥ ਟਿੱਪਣੀਆਂ ਇਨ੍ਹਾਂ ਦੀ ਨਿਰਾਸ਼ਾ, ਮਾਨਸਿਕ ਅਸਥਿਰਤਾ ਨੂੰ ਦਰਸਾਉਂਦੀਆਂ ਨੇ : ਕੈਪਟਨ ਅਮਰਿੰਦਰ ਸਿੰਘ

Web Admin

Web Admin

5 Dariya News

ਚੰਡੀਗੜ੍ਹ , 09 Feb 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਪਟਿਆਲਾ ਤੋਂ ਚੋਣ ਲੜਨ 'ਤੇ, ਜਨਰਲ ਜੇ.ਜੇ ਸਿੰਘ ਦੇ ਬੇਹੁਦਾ ਤੇ ਬੇਅਰਥ ਬਿਆਨਾਂ ਨੂੰ ਸਾਹਮਣੇ ਦਿੱਖ ਰਹੀ ਤੈਅ ਹਾਰ ਕਾਰਨ ਇਨ੍ਹਾਂ ਦੀ ਨਿਰਾਸ਼ਾ ਤੇ ਮਾਨਸਿਕ ਅਸਥਿਰਤਾ ਦੀ ਨਿਸ਼ਾਨੀ ਕਰਾਰ ਦਿੱਤਾ ਹੈ, ਜਿਹੜੀਆਂ ਚੋਣਾਂ ਦਾ ਨਤੀਜ਼ਾ ਨਿਕਲਣ ਦਾ ਦਿਨ ਨਜ਼ਦੀਕ ਆਉਣ ਨਾਲ ਵੱਧਦੀਆਂ ਜਾ ਰਹੀਆਂ ਹਨ।ਇਸ ਲੜੀ ਹੇਠ, ਪਟਿਆਲਾ 'ਚ ਇਨ੍ਹਾਂ ਨੂੰ ਵੋਟ ਨਾ ਦੇਣ ਵਾਲੇ ਲੋਕਾਂ ਲਈ ਕੰਮ ਨਹੀਂ ਕਰਨ ਦੀ ਸੋਚ ਜਾਹਿਰ ਕਰਨ ਤੋਂ ਬਾਅਦ, ਹੁਣ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਦਾ ਚੋਣ ਲੜਨ ਦਾ ਫੈਸਲਾ ਇਲਾਕੇ ਦੀ ਜਨਤਾ ਦੀ ਸੇਵਾ ਕਰਨ ਦੇ ਟੀਚੇ ਤੋਂ ਪ੍ਰੇਰਿਤ ਸੀ। ਇਥੋਂ ਤੱਕ ਕਿ ਇਨ੍ਹਾਂ ਨੇ ਆਪਣੀ ਅਟਲ ਹਾਰ ਦੇ ਮੱਦੇਨਜ਼ਰ ਆਪਣੀ ਹੀ ਪਾਰਟੀ ਦੇ ਵਰਕਰਾ ਉਪਰ ਪਟਿਆਲਾ ਤੋਂ ਆਪਣੇ ਵਿਰੋਧੀ ਉਮੀਦਵਾਰ ਕੈਪਟਨ ਅਮਰਿੰਦਰ ਦਾ ਸਮਰਥਨ ਕਰਨ ਦਾ ਦੋਸ਼ ਲਗਾਉਣਾ ਸ਼ੁਰੂ ਕਰ ਦਿੱਤਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਬਕਾ ਫੌਜ਼ ਮੁਖੀ ਦੇ ਬਿਆਨ ਸਾਬਤ ਕਰਦੇ ਹਨ ਕਿ ਉਹ ਪਟਿਆਲਾ ਲਈ ਠੀਕ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਉਥੇ ਹਰ ਕੋਈ ਇਕ ਦੂਜੇ ਦਾ ਸਨਮਾਨ ਕਰਦਾ ਹੈ ਤੇ ਅਜਿਹੇ 'ਚ ਸਿੰਘ ਉਥੋਂ ਲਈ ਠੀਕ ਨਹੀਂ ਹਨ।ਉਨ੍ਹਾਂ ਨੇ ਕਿਹਾ ਕਿ ਸਿੰਘ ਪਟਿਆਲਾ ਦੇ ਲੋਕਾਂ ਦੀਆਂ ਨਜ਼ਰਾਂ 'ਚ ਬਤੌਰ ਇਕ ਗੰਭੀਰ ਆਗੂ ਆਪਣੀ ਪੂਰੀ ਤਰ੍ਹਾਂ ਭਰੋਸੇਮੰਦੀ ਖੋਹ ਚੁੱਕੇ ਹਨ ਅਤੇ ਅਜਿਹੇ 'ਚ ਆਪਣੀ ਬੇਵਕੂਫੀਪੂਰਨ ਟਿਪਣੀਆਂ ਰਾਹੀਂ ਇਨ੍ਹਾਂ ਨੇ ਖੁਦ ਨੂੰ ਅਤੇ ਫੌਜ਼ ਵਰਗੀ ਉੱਚ ਸੰਸਥਾ ਨੂੰ ਅਪਮਾਨਿਤ ਨਹੀਂ ਕਰਨਾ ਚਾਹੀਦਾ ਹੈ, ਜਿਸ ਨਾਲ ਇਹ ਸਬੰਧ ਰੱਖਦੇ ਹਨ।

ਕੈਪਟਨ ਅਮਰਿੰਰਦ ਨੇ ਸਿੰਘ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਿਜ਼ ਕੀਤਾ ਕਿ ਇਨ੍ਹਾਂ ਨੂੰ ਪਟਿਆਲਾ ਦੇ ਲੋਕਾਂ ਤੋਂ ਬਹੁਤ ਪਿਆਰ ਮਿੱਲਿਆ ਹੈ। ਜਿਸ 'ਤੇ, ਉਨ੍ਹਾਂ ਨੇ ਕਿਹਾ ਕਿ ਸ਼ਾਇਦ ਇਹੋ ਕਾਰਨ ਹੈ ਕਿ ਸਾਬਕਾ ਫੌਜ਼ ਮੁਖੀ ਆਪਣੀ ਤੈਅ ਹਾਰ ਨੂੰ ਸਵੀਕਾਰ ਨਹੀਂ ਕਰ ਪਾ ਰਹੇ ਹਨ ਅਤੇ ਇਨ੍ਹਾਂ ਨੇ ਭਰਮਪੂਰਨ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰ ਕੋਈ ਵਿਅਕਤੀ, ਜਿਹੜਾ ਚੋਣਾਂ ਦੌਰਾਨ ਪਟਿਆਲਾ 'ਚ ਸੀ, ਚੰਗੀ ਤਰ੍ਹਾਂ ਜਾਣਦਾ ਹੈ ਕਿ ਸਿੰਘ ਸਾਫ ਤੌਰ 'ਤੇ ਨਿਰਾਧਾਰ ਬਿਆਨ ਦੇ ਰਹੇ ਹਨ ਅਤੇ ਇਨ੍ਹਾਂ ਦਾ ਇਹ ਵਤੀਰਾ ਸਾਹਮਣੇ ਦਿੱਖ ਰਹੀ ਤੈਅ ਹਾਰ ਕਾਰਨ ਪੂਰੀ ਤਰ੍ਹਾਂ ਨਿਰਾਸ਼ਾ ਦਾ ਨਤੀਜ਼ਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੋਅਦ ਉਮੀਦਵਾਰ ਦੀ ਇਨ੍ਹਾਂ ਦੀ ਜਮਾਨਤ ਜਬਤ ਹੋਣ ਦੇ ਨਾਲ ਬੁਰੀ ਹਾਰ ਤੈਅ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੰਘ ਦੇ ਬਤੌਰ ਫੌਜ਼ ਮੁਖੀ ਤੇ ਰਾਜਪਾਲ ਦੇਸ਼ ਦੀ ਸੇਵਾ ਕਰਨ ਸਬੰਧੀ ਵੱਡੇ ਵੱਡੇ ਦਾਅਵਿਆਂ ਉਪਰ ਸਵਾਲ ਕਰਦਿਆਂ, ਪਟਿਆਲਾ ਸ਼ਹਿਰੀ ਤੋਂ ਉਨ੍ਹਾਂ ਦੇ ਸ੍ਰੋਅਦ ਵਿਰੋਧੀ ਨੂੰ ਆਪਣੀ ਇਕ ਵੀ ਪ੍ਰਸਿੱਧ ਪ੍ਰਾਪਤੀ ਦੱਸਣ ਲਈ ਕਿਹਾ ਹੈ, ਜਿਹੜੀ ਉਨ੍ਹਾਂ ਨੇ ਆਪਣੇ ਅਧਿਕਾਰਿਕ ਕਾਰਜਕਾਲ ਦੌਰਾਨ ਹਾਸਿਲ ਕੀਤੀ ਹੋਵੇ। 

ਕੈਪਟਨ ਅਮਰਿੰਦਰ ਨੇ ਸਾਬਕਾ ਫੌਜ਼ ਮੁਖੀ ਨੂੰ ਇਕ ਵੀ ਅਜਿਹੀ ਸੇਵਾ ਨਾਲ ਸਾਹਮਣੇ ਆਉਣ ਲਈ ਕਿਹਾ ਹੈ, ਜਿਹੜੀ ਇਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਦਿੱਤੀ ਹੋਵੇ, ਜਿਸ ਨਾਲ ਸ਼ਾਇਦ ਇਹ ਪਟਿਆਲਾ ਦੇ ਲੋਕਾਂ 'ਚ ਆਪਣੇ ਪ੍ਰਤੀ ਕੁਝ ਵਿਸ਼ਵਾਸ ਪੈਦਾ ਕਰ ਸਕਣ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ ਸਰਕਾਰ ਹੱਥੋਂ ਬਹੁਤ ਕੁਝ ਸਹਿਣ ਕਰ ਲਿਆ ਹੈ ਅਤੇ ਉਹ ਸਿੰਘ ਨੂੰ ਵੋਟ ਦੇ ਕੇ ਸੱਤਾ 'ਚ ਲਿਆਉਣ ਬਾਰੇ ਸੋਚਣਗੇ ਵੀ ਨਹੀਂ, ਜਿਹੜੇ ਪਹਿਲਾਂ ਹੀ ਉਨ੍ਹਾਂ ਉਪਰ ਕੋਈ ਵੀ ਧਿਆਨ ਨਾ ਦੇਣ ਸਬੰਧੀ ਆਪਣੀ ਇੱਛਾ ਜਾਹਿਰ ਕਰ ਚੁੱਕੇ ਹਨ।ਕੈਪਟਨ ਅਮਰਿੰਦਰ ਨੇ ਕਿਹਾ ਕਿ ਹਰ ਦਿਨ ਨਿਕਲਣ ਦੇ ਨਾਲ ਸਿੰਘ ਦਾ ਅਸਥਿਰ ਵਤੀਰਾ ਉਨ੍ਹਾਂ ਦੇ ਬਿਆਨਾਂ ਤੇ ਗਤੀਵਿਧੀਆਂ ਰਾਹੀਂ ਉਭਰ ਕੇ ਸਾਹਮਣੇ ਆਉਣ ਲੱਗਾ ਹੈ ਅਤੇ ਇਹ ਪਟਿਆਲਾ ਦੇ ਲੋਕਾਂ ਦੀ ਚੰਗੀ ਕਿਸਮਤ ਹੈ ਕਿ ਉਨ੍ਹਾਂ ਨੂੰ ਸਿੰਘ ਵਰਗੇ ਬੇਹੁਦਾ ਤੇ ਨਿੰਦਣਯੋਗ ਵਿਅਕਤੀ ਹੱਥੋਂ ਲੰਬੇ ਵਕਤ ਤੱਕ ਪ੍ਰਤਾੜਤ ਨਹੀਂ ਹੋਣਾ ਪਵੇਗਾ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿੰਘ ਵੱਲੋਂ ਆਪਣੀ ਹੀ ਪਾਰਟੀ ਦੇ ਵਰਕਰਾਂ ਉਪਰ ਹਮਲਾ ਬੋਲਣਾ ਤੇ ਉਨ੍ਹਾਂ ਉਪਰ ਚੋਣਾਂ 'ਚ ਉਨ੍ਹਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਉਣਾ, ਸ੍ਰੋਅਦ ਉਮੀਦਵਾਰ 'ਚ ਨਿਰਾਸ਼ਾ ਦਾ ਖੁਲਾਸਾ ਕਰਦਾ ਹੈ, ਜਿਹੜੇ ਸਮਝ ਚੁੱਕੇ ਹਨ ਕਿ ਉਹ ਪਹਿਲਾਂ ਹੀ ਚੋਣਾਂ ਹਾਰ ਚੁੱਕੇ ਹਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD