Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਅਫ਼ਸਰ ਸਮਝ ਲੈਣ ਕਿ ਰਾਜ ਵਿੱਚ ਦਬਾਅ ਦਾ ਦੌਰ ਖ਼ਤਮ ਹੋ ਚੁੱਕਾ ਹੈ-ਹਿੰਮਤ ਸਿੰਘ ਸ਼ੇਰਗਿੱਲ

ਪੁਲਿਸ ਨੂੰ ਸੱਤਾਧਾਰੀਆਂ ਦੇ ਇਸ਼ਾਰਿਆਂ 'ਤੇ ਕੰਮ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ

ਹਿੰਮਤ ਸਿੰਘ ਸ਼ੇਰਗਿੱਲ
ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਅੰਮ੍ਰਿਤਸਰ , 14 Feb 2017

Last updated on: Feb 14, 2017, 00:00 IST

ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਦੇ ਮੁੱਖੀ ਅਤੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਮਜੀਠਾ ਹਲਕੇ ਦੇ ਪੁਲਿਸ ਅਧਿਕਾਰੀਆਂ ਨੂੰ ਸੱਤਾਧਾਰੀਆਂ ਦੇ ਇਸ਼ਾਰਿਆਂ 'ਤੇ ਵਿਰੋਧੀਆਂ ਅਤੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਪੁਲਿਸ ਅਫ਼ਸਰਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹਲਕੇ 'ਚ ਧੱਕੇਸ਼ਾਹੀ ਤੇ ਦਬਾਅ ਦਾ ਦੌਰ ਖ਼ਤਮ ਹੋ ਚੁੱਕਾ ਹੈ।ਇੱਕ ਬਿਆਨ ਰਾਹੀਂ ਸ਼ੇਰਗਿੱਲ ਨੇ ਕਿਹਾ ਕਿ ਮਜੀਠਾ ਪੁਲਿਸ ਵੱਲੋਂ ਚੋਣ ਜਾਬਤੇ ਦੌਰਾਨ ਵੀ ਕਈ ਜਗ੍ਹਾ 'ਤੇ ਵਿਰੋਧੀਆਂ ਤੇ ਖ਼ਾਸ ਕਰਕੇ ਆਪ ਵਾਲੰਟੀਅਰਾਂ ਨੂੰ ਡਰਾਉਣ-ਧਮਕਾਉਣ ਦੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ। ਹਲਕੇ ਦੇ 28 ਬੂਥਾਂ 'ਤੇ 9 ਫ਼ਰਵਰੀ ਨੂੰ ਮੁੜ-ਮਤਦਾਨ ਹੋਣ ਦੌਰਾਨ ਵੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਬਾਅ ਹੇਠ ਬਾਬੋਵਾਲ ਪਿੰਡ ਦੇ ਬੂਥ 'ਤੋਂ 10 ਆਪ ਵਾਲੰਟੀਅਰਾਂ ਨੂੰ ਨਜਾਇਜ਼ ਤੌਰ 'ਤੇ ਪੁਲਿਸ ਨੇ ਹਿਰਾਸਤ 'ਚ ਲਿਆ ਸੀ ਜਿਨ੍ਹਾਂ ਨੂੰ ਉਹਨਾਂ (ਸ਼ੇਰਗਿੱਲ) ਵੱਲੋਂ ਸਾਰਾ ਮਾਮਲਾ ਫ਼ੌਰਨ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਅਤੇ ਹੋਰ ਆਪ ਆਗੂਆਂ ਦੇ ਜਬਰਦਸਤ ਵਿਰੋਧ ਕਾਰਨ 1 ਘੰਟੇ ਦੇ ਅੰਦਰ-ਅੰਦਰ ਛੁਡਵਾ ਕੇ ਮੁੜ ਬਾਬੋਵਾਲ ਬੂਥ 'ਤੇ ਪਹੁੰਚਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪਿੰਡ ਕੋਟਲਾ ਸੈਦਾਂ ਤੋਂ ਆਪ ਦੇ ਪੋਲਿੰਗ ਏਜੰਟ ਜੁਗਰਾਜ ਸਿੰਘ ਨੂੰ ਮਾਮੂਲੀ ਮਾਮਲੇ 'ਚ ਕੱਥੂਨੰਗਲ ਪੁਲਿਸ ਨੇ ਹਿਰਾਸਤ 'ਚ ਲੈ ਕੇ ਪ੍ਰੇਸ਼ਾਨ ਕਰਨ ਦਾ ਯਤਨ ਕੀਤਾ ਜਦ ਕਿ ਸਾਰਾ ਮਸਲਾ ਮੁੜ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨੋਟਿਸ 'ਚ ਆਉਣ ਉਪਰੰਤ ਨਿਬੇੜਾ ਹੋ ਗਿਆ।ਐਡਵੋਕੇਟ ਸ਼ੇਰਗਿੱਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੇ ਮੰਤਰੀਆਂ, ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੇ ਇਸ਼ਾਰਿਆਂ 'ਤੇ ਨੱਚਣ ਵਾਲੇ ਪੁਲਿਸ ਅਫ਼ਸਰ ਤੇ ਕਰਮਚਾਰੀ ਕੰਧ 'ਤੇ ਲਿਖਿਆ ਪੜ੍ਹ ਲੈਣ ਅਤੇ ਹਲਕੇ 'ਚ ਕਾਨੂੰਨ ਦਾ ਰਾਜ ਕਾਇਮ ਕਰਨ ਵਿੱਚ ਬਣਦਾ ਯੋਗਦਾਨ ਪਾਉਣ। ਸ਼ੇਰਗਿੱਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਧੱਕੇਸ਼ਾਹੀਆਂ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਇਮਾਨਦਾਰ ਅਫ਼ਸਰਾਂ ਨੂੰ ਜ਼ਿੰਮੇਵਾਰ ਅਹੁਦਿਆਂ 'ਤੇ ਤੈਨਾਤ ਕਰਕੇ ਹਰ ਪੱਧਰ 'ਤੇ ਇਨਸਾਫ਼ ਬਹਾਲ ਕਰਵਾਉਣਾ ਯਕੀਨੀ ਬਣਾਇਆ ਜਾਣਾ ਸਰਕਾਰ ਦੀ ਪਰਮਅਗੇਤ ਹੋਵੇਗੀ।

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD