Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਕਰਵਾਉਣਾ ਸਮੇਂ ਦੀ ਲੋੜ : ਨਰਿੰਦਰ ਸਿੰਘ ਸ਼ੇਰਗਿੱਲ

ਕੁਰਾਲੀ ਦਾ ਚੌਥਾ ਕਬੱਡੀ ਕੱਪ ਧਨੌਰੀ ਨੇ ਜਿੱਤਿਆ

ਸਥਾਨਕ ਸ਼ਹਿਰ ਵਿਚ ਕਰਵਾਏ ਕੱਬਡੀ ਕੱਪ ਦੌਰਾਨ ਟੀਮਾਂ ਨਾਲ ਜਾਣ ਪਹਿਚਾਣ ਕਰਦੇ ਪਤਵੰਤੇ।
ਸਥਾਨਕ ਸ਼ਹਿਰ ਵਿਚ ਕਰਵਾਏ ਕੱਬਡੀ ਕੱਪ ਦੌਰਾਨ ਟੀਮਾਂ ਨਾਲ ਜਾਣ ਪਹਿਚਾਣ ਕਰਦੇ ਪਤਵੰਤੇ।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 15 Feb 2017

ਸਥਾਨਕ ਸ਼ਹਿਰ ਦੇ ਸਿਸਵਾਂ ਰੋਡ 'ਤੇ ਮੰਡੀ ਵਾਲੀ ਥਾਂ ਉੱਤੇ ਦਸ਼ਮੇਸ਼ ਸਪੋਰਟਸ ਕਲੱਬ ਵੱਲੋਂ ਚੌਥਾ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਫਾਈਨਲ ਮੈਚ ਬਾਬਾ ਗਾਜੀ ਦਾਸ ਕੱਲਬ ਧਨੌਰੀ ਤੇ ਸੈਂਪਲੀ ਸਾਹਿਬ ਦੀ ਟੀਮ ਵਿਚਕਾਰ ਹੋਇਆ ਜਿਸ ਵਿਚ ਧਨੌਰੀ ਦੀ ਟੀਮ ਨੇ ਜਿੱਤ ਹਾਸਲ ਕਰਦਿਆਂ ਕੱਪ ਅਤੇ ਨਗਦ ਰਾਸ਼ੀ ਤੇ ਕਬਜ਼ਾ ਕੀਤਾ।ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਉਘੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਨ ਲਈ ਅਜਿਹੇ ਕਬੱਡੀ ਕੱਪ ਕਰਵਾਉਣ ਸਮੇਂ ਦੀ ਲੋੜ ਹੈ ਤਾਂ ਜੋ ਨਸ਼ਿਆਂ ਵਿਚ ਗਲਤਾਨ ਹੋ ਰਹੇ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਪ੍ਰਧਾਨ ਮਨੂ ਕੁਰਾਲੀ, ਰਵਿੰਦਰ ਸਿੰਘ ਰਵੀ ਸਰਪੰਚ ਮਦਨਹੇੜੀ, ਅਮਨਦੀਪ ਵੜੈਚ, ਜਸਪ੍ਰੀਤ ਕਲੇਰ, ਪਰਮ ਧਨੋਆ, ਗਗਨ ਸ਼ਾਹਪੁਰ ਅਮਰੀਕਾ, ਜਸਵੰਤ ਗਰੇਵਾਲ ਆਦਿ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਇਲਾਕੇ ਦੀਆਂ 18 ਨਾਮਵਰ ਕਬੱਡੀ ਟੀਮਾਂ ਨੇ ਭਾਗ ਲਿਆ ਅਤੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿਚ ਧਨੌਰੀ ਨੇ ਝੰਜੇੜੀ ਨੂੰ ਤੇ ਦੂਸਰੇ ਸੈਮੀਫਾਈਨਲ ਵਿਚ ਸੈਂਪਲੀ ਸਾਹਿਬ ਨੇ ਬਦਵਾਲੀ ਨੂੰ ਹਰਾਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲਾ ਧਨੌਰੀ ਅਤੇ ਸੈਂਪਲੀ ਸਾਹਿਬ ਦੀ ਟੀਮ ਵਿਚਕਾਰ ਹੋਇਆ ਜਿਸ ਵਿਚ ਧਨੌਰੀ ਜੇਤੂ ਰਹੀ। ਇਸ ਮੌਕੇ ਜਥੇ.ਅਜਮੇਰ ਸਿੰਘ ਖੇੜਾ, ਦਵਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਕੰਗ, ਸੰਤੋਖ ਸਿੰਘ ਸਲਾਣਾ, ਹਰਪਾਲ ਸਿੰਘ ਚੀਮਾ, ਬਲਕਾਰ ਸਿੰਘ ਭੰਗੂ, ਜਗਮੋਹਨ ਸਿੰਘ, ਪਰਮਜੀਤ ਪੰਮਾ ਸੈਦਪੁਰ, ਜਸਪਾਲ ਸਿੰਘ ਮੁਹਾਲੀ, ਗੁਰਮੇਲ ਸਿੰਘ ਢੇਸੀ ਯੂ.ਐਸ.ਏ, ਸਤਿੰਦਰ ਅਰੋੜਾ, ਹਰਪ੍ਰੀਤ ਕਨੇਡਾ, ਸਤਵਿੰਦਰ ਸਿੰਘ ਸਰਪੰਚ ਮੌਲੀ, ਹਰਜੋਤ ਗੱਬਰ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਜੱਸਾ ਚੱਕਲ, ਭਜਨ ਸਿੰਘ ਨਿਹੋਲਕਾ, ਭੁਪਿੰਦਰ ਸਿੰਘ ਭਿੰਦੀ, ਸਤਨਾਮ ਸਿੰਘ ਐਸ.ਐਚ.ਓ, ਰਣਜੀਤ ਸਿੰਘ ਜੌਹਲ, ਭਜਨ ਸਿੰਘ ਨਿਹੋਲਕਾ, ਸੋਹਣ ਸਿੰਘ ਪਟਵਾਰੀ, ਹਰਪਾਲ ਸਿੰਘ ਕਨੇਡਾ, ਬਾਬਾ ਰਾਮ ਸਿੰਘ ਮਾਣਕਪੁਰ, ਜਗਤਾਰ ਸਿੰਘ ਸਿੱਧੂ, ਤੇਜੀ ਰਾਣੀਮਾਜਰਾ, ਗੁਰਮੀਤ ਸਿੰਘ ਢਕੋਰਾਂ, ਹਰਪਾਲ ਸਿੰਘ ਸ਼ਹੀਦਗੜ੍ਹ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD