Tuesday, 07 May 2024

 

 

ਖ਼ਾਸ ਖਬਰਾਂ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ

 

ਗਊਆਂ ਦੀ ਸਾਂਭ ਸੰਭਾਲ ਕਰਨ ਵਿਚ ਪ੍ਰਸ਼ਾਸਨ ਬੁਰੀ ਤਰਾਂ ਅਸਮਰਥ

ਸਰਕਾਰ ਗਾਉਆਂ ਦੀ ਸੰਭਾਲ ਲਈ ਪੁਖਤਾ ਪ੍ਰਬੰਧ ਕਰੇ : ਗੋਲਡੀ ਸ਼ੁਕਲਾ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 18 Feb 2017

ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਘੁੰਮ ਵਾਲੇ ਗਊਆਂ ਨੂੰ ਪ੍ਰਸ਼ਾਸਨ ਸਾਂਭਣ ਵਿਚ ਪੂਰੀ ਤਰ੍ਹਾਂ ਅਸਮਰਥ ਹੈ ਜਿਸ ਕਾਰਨ ਰੋਜ਼ਾਨਾ ਥਾਂ ਥਾਂ ਸੜਕੀ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹਿਰ ਅਤੇ ਕਸਬੇ ਵਿਚ ਗਊਸੈਸ ਲਗਾਇਆ ਗਿਆ ਹੈ ਪਰ ਪ੍ਰਸ਼ਾਸਨ ਗਊਆਂ ਦੀ ਸਾਂਭ ਸੰਭਾਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ ਤੇ ਨਾ ਹੀ ਪ੍ਰਸ਼ਾਸਨ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਬਾਰੇ ਗੰਭੀਰ ਨਹੀਂ ਹੈ। ਇਸ ਸਬੰਧੀ ਗਲਬਾਤ ਕਰਦਿਆਂ ਯੂਥ ਆਗੂ ਗੋਲਡੀ ਸ਼ੁਕਲਾ, ਸੁਰਜੀਤ ਸਿੰਘ ਲਖਨੌਰ ਅਤੇ ਬੰਟੀ ਚਨਾਲੋਂ ਨੇ ਕਿਹਾ ਕਿ ਗਊਆਂ ਦੀ ਸਾਂਭ ਸੰਭਾਲ ਕਰਨ ਵਿਚ ਜਿਥੇ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ ਜਿਸ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਥਾਂ ਥਾਂ ਗਊਆਂ ਅਤੇ ਅਵਾਰਾ ਪਸ਼ੂ ਘੁੰਮ ਰਿਹਾ ਹੈ ਜੋ ਕਿ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ ਜਿਸ ਕਾਰਨ ਨੈਸ਼ਨਲ ਹਾਈਵੇ 21 'ਤੇ ਹੋਏ ਕਈ ਸੜਕੀ ਹਾਦਸਿਆਂ ਵਿਚ ਜਖਮੀ ਹੋ ਚੁੱਕੇ ਹਨ ਤੇ ਕਈ ਤਾਂ ਆਪਣੀ ਜਾਨ ਵੀ ਗੁਆ ਚੁੱਕੇ ਹਨ। 

ਇਸ ਮੌਕੇ ਇਕੱਤਰ ਲੋਕਾਂ ਨੇ ਸੂਬਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਤੋਂ ਸ਼ਹਿਰ ਵਿਚ ਘੁੰਮ ਰਹੀਆਂ ਅਵਾਰਾ ਗਊਆਂ ਦੀ ਸਾਂਭ ਸੰਭਾਲ ਕਰਨ ਦੀ ਮੰਗ ਕੀਤੀ ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦਾ ਹੱਲ ਹੋ ਸਕੇ। ਇੱਥੇ ਦੱਸਣਾ ਬਣਦਾ ਹੈ ਕਿ ਸ਼ਹਿਰ ਵਿਚ ਲੱਗਣ ਵਾਲੀਆਂ ਪਸ਼ੂ ਮੰਡੀਆਂ ਦੌਰਾਨ ਲੋਕ ਗਊਆਂ ਨੂੰ ਸ਼ਹਿਰ ਤੇ ਇਲਾਕੇ ਵਿਚ ਛੱਡ ਜਾਂਦੇ ਹਨ ਜਿਸ ਕਾਰਨ ਕੁਰਾਲੀ ਦੇ ਨੇੜੇ ਤੇੜੇ ਪਿੰਡਾਂ ਵਿਚ ਵੀ ਇਹ ਅਵਾਰਾ ਪਸ਼ੂ ਲੋਕਾਂ ਦੀਆਂ ਫਸਲਾਂਦਾ ਨੁਕਸਾਨ ਕਰਦੇ ਹਨ ਜਿਸ ਕਾਰਨ ਕਿਸਾਨਾਂ ਦਾ ਵਿੱਤੀ ਨੁਕਸਾਨ ਵੀ ਹੋ ਰਿਹਾ ਹੈ। ਇਸ ਮੌਕੇ ਬੀਰ ਸਿੰਘਪੁਰਾ, ਤਾਰਾ ਸਿੰਘ ਖੇੜਾ, ਬਬਲੀ, ਜੋਗੀ, ਕੁਲਵੰਤ ਸਿੰਘ, ਪੰਮਾ, ਜਗਦੇਵ ਸਿੰਘ, ਮੁਖਤਾਰ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਅਵਾਰਾ ਘੁੰਮ ਰਹੇ ਪਸ਼ੂਆਂ ਦੀ ਸਾਂਭ ਸੰਭਾਲ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ। 

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD