Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਵੱਲੋਂ ਨੋਟਬੰਦੀ ਵਿਰੁੱਧ ਸੂਬਾ-ਪੱਧਰੀ ਪ੍ਰਦਰਸ਼ਨ

ਨੋਟਬੰਦੀ ਲਾਗੂ ਹੋਣ ਤੋਂ ਬਾਅਦ ਸਰਕਾਰ ਕੋਲ ਇਕੱਠੇ ਹੋਏ ਕਾਲੇ ਧਨ ਦੇ ਅੰਕੜੇ ਜੱਗ-ਜ਼ਾਹਿਰ ਕਰਨ ਦੀ ਆਮ ਆਦਮੀ ਪਾਰਟੀ ਨੇ ਕੀਤੀ ਮੰਗ

Web Admin

Web Admin

5 Dariya News

ਚੰਡੀਗੜ , 18 Feb 2017

Last updated on: Feb 18, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਸਨਿੱਚਰਵਾਰ ਨੂੰ ਪੰਜਾਬ 'ਚ ਵੱਖੋ-ਵੱਖਰੇ ਸਥਾਨਾਂ ਉੱਤੇ ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ। ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਦੇਸ਼ ਵਿੱਚ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਉਸ ਕੋਲ ਜਿੰਨਾ ਵੀ ਕਾਲਾ ਧਨ ਇਕੱਠਾ ਹੋਇਆ ਹੈ, ਉਹ ਉਸ ਦੇ ਸਾਰੇ ਅੰਕੜੇ ਜੱਗ-ਜ਼ਾਹਿਰ ਕਰੇ।ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਨੋਟਬੰਦੀ ਕਾਰਨ ਆਮ ਜਨਤਾ ਨੂੰ ਜਿੰਨੀਆਂ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਪੈ ਰਿਹਾ ਹੈ, ਉਨਾਂ ਲਈ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹਨ। ਉਨ੍ਹਾਂ  ਕਿਹਾ ਕਿ ਨੋਟਬੰਦੀ ਕਰ ਕੇ ਸਾਰੇ ਹੀ ਕਿਸਾਨਾਂ, ਵੱਡੇ ਵਪਾਰੀਆਂ ਤੇ ਛੋਟੇ ਕਾਰੋਬਾਰੀਆਂ ਸਭ ਨੂੰ ਬੈਂਕਾਂ ਦੇ ਬਾਹਰ ਲੰਮੀਆਂ-ਲੰਮੀਆਂ ਕਤਾਰਾਂ ਵਿੱਚ ਖਲੋਣਾ ਪਿਆ, ਜਿਸ ਕਰ ਕੇ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਕੇ ਰਹਿ ਗਏ।ਗੁਰਪ੍ਰੀਤ ਸਿੰਘ ਵੜੈਚ ਨੇ ਮੋਦੀ ਨੂੰ ਸੁਆਲ ਕੀਤਾ ਕਿ ਉਨ੍ਹਾਂ ਨੇ ਤਾਂ ਇਹ ਆਖਿਆ ਸੀ ਕਾਲਾ ਧਨ ਜਮਾ ਕਰਨ ਵਾਲਿਆਂ ਦੀ ਰਾਤਾਂ ਦੀ ਨੀਂਦਰ ਖ਼ਤਮ ਹੋ ਜਾਵੇਗੀ ਤੇ ਆਮ ਆਦਮੀ ਸ਼ਾਂਤੀਪੂਰਨ ਜੀਵਨ ਬਿਤਾਏਗਾ ਪਰ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਆਮ ਆਦਮੀ ਦਾ ਜੀਵਨ ਪੂਰੀ ਤਰਾਂ ਲੀਹੋਂ ਲੱਥ ਕੇ ਰਹਿ ਗਿਆ ਹੈ। ਉਨ੍ਹਾਂ  ਪੁੱਛਿਆ,''ਕੀ ਪ੍ਰਧਾਨ ਮੰਤਰੀ ਇਹ ਸਮਝਦੇ ਹਨ ਕਿ ਬੈਂਕਾਂ ਦੇ ਬਾਹਰ ਖੜੇ ਇਹ ਕਿਸਾਨ, ਪ੍ਰਚੂਨ ਵਿਕਰਾਤੇ, ਦਿਹਾੜੀਦਾਰ ਤੇ ਆਮ ਲੋਕ ਸਾਰੇ ਭ੍ਰਿਸ਼ਟ ਹਨ?''ਵੜੈਚ ਨੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਨ ਲਈ ਕੇਵਲ ਭ੍ਰਿਸ਼ਟਾਂ ਨੂੰ ਹੀ ਨਿਸ਼ਾਨਾ ਬਣਾਉਣਾ ਚਾਹੀਦਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਤਾਂ ਵਿਜੇ ਮਾਲਿਆ ਵਰਗੇ ਅਰਬਪਤੀਆਂ ਦੇ ਕਰਜ਼ੇ ਮੁਆਫ਼ ਕਰਨ ਵਿੱਚ ਰੁੱਝੇ ਹੋਏ ਹਨ। ਇੱਥੇ ਵਰਣਨਯੋਗ ਹੈ ਕਿ ਮਾਲਿਆ ਦਾ 1,200 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਸਰਕਾਰ ਦੇ ਇਸ 'ਤੁਗ਼ਲਕੀ ਫ਼ਰਮਾਨ' ਕਾਰਨ ਦੇਸ਼ ਭਰ ਵਿੱਚ 150 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਪਰ ਮੋਦੀ ਨੇ ਉਸ ਜਾਨੀ ਨੁਕਸਾਨ ਬਾਰੇ ਕਦੇ ਇੱਕ ਸ਼ਬਦ ਤੱਕ ਨਹੀਂ ਆਖਿਆ। ਉਨ੍ਹਾਂ  ਕਿਹਾ ਕਿ ਜੇ ਕਿਤੇ ਮੋਦੀ ਨੇ ਆਪਣੀ ਗ਼ਲਤੀ ਦਾ ਅਹਿਸਾਸ ਕਰ ਕੇ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੁੰਦਾ, ਤਾਂ ਲੋਕ ਬਿਨਾ ਮਤਲਬ ਦੀਆਂ ਪਰੇਸ਼ਾਨੀਆਂ ਤੋਂ ਬਚ ਸਕਦੇ ਸਨ।ਵੜੈਚ ਨੇ ਕਿਹਾ ਕਿ ਕਾਰੋਬਾਰੀਆਂ ਤੇ ਵੱਡੇ ਵਪਾਰੀਆਂ ਤੋਂ ਇਲਾਵਾ ਕਿਸਾਨਾਂ ਨੂੰ ਵੀ ਅਨੇਕਾਂ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨਾਂ ਕੋਲ ਬੀਜ ਤੇ ਖਾਦਾਂ ਤੱਕ ਖ਼ਰੀਦਣ ਲਈ ਨਕਦ ਧਨ ਨਹੀਂ ਸੀ। ਮੋਦੀ ਨੇ ਆਪਣੇ ਫ਼ੈਸਲੇ ਨਾਲ ਵਪਾਰ, ਖੇਤੀਬਾੜੀ ਤੇ ਹੋਰ ਸਾਰੇ ਕਾਰੋਬਾਰਾਂ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।

 

Tags: Gurpreet Ghughi , AAP PUNJAB , PROTEST

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD