Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਦਿਹਾੜਾ

ਵਿਦਿਆਰਥੀਆਂ ਨੂੰ ਟਰੈਫਿਕ ਮੁਲਾਜ਼ਮਾਂ ਨੇ ਦਿਤੀ ਟਰੈਫਿਕ ਨਿਯਮਾਂ ਦੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Feb 2017

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਖੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਕੂਲ ਵਿਚ ਟਰੈਫ਼ਿਕ ਜਾਗਰੂਕਤਾ ਦਿਹਾੜਾ ਮਨਾਇਆ ਗਿਆ । ਇਸ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨਾਂ ਦੇ ਪਾਲਣ ਲਈ ਪ੍ਰੇਰਿਤ ਕਰਨਾ ਸੀ। ਇਸ ਦੌਰਾਨ ਇਕ ਪਾਸੇ ਸਕੂਲ 'ਚ ਜਿਥੇ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਵਲੋਂ ਟਰੈਫ਼ਿਕ ਨਿਯਮਾਂ ਤੇ ਟਰੈਫ਼ਿਕ ਦੇ ਸਾਈਨ ਬੋਰਡਾਂ ਬਾਰੇ ਅਹਿਮ ਜਾਣਕਾਰੀ ਦਿਤੀ ਉਥੇ ਹੀ  ਟਰੈਫ਼ਿਕ ਮੁਲਾਜ਼ਮਾਂ ਵਲੋਂ ਕੈਂਪਸ ਵਿਚ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਦਿਤੀ ਗਈ। ਟਰੈਫ਼ਿਕ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਸਾਇਨ,ਸਿਗਨਲ,ਜ਼ੈਬਰਾ ਕਰਾਸਿੰਗ,ਫੁੱਟਪਾਥ  ਅਤੇ ਟਰੈਫ਼ਿਕ ਲਾਈਟਾਂ ਬਾਰੇ ਜਾਣਕਾਰੀ ਦਿਤੀ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ  ਅਮਰਪ੍ਰੀਤ ਕੌਰ ਨੇ ਦੱਸਿਆ ਕਿ ਟਰੈਫਿਕ ਜਾਗਰੂਕਤਾ  ਦੌਰਾਨ ਵਿਦਿਆਰਥੀਆਂ ਨੂੰ ਨਾ ਸਿਰਫ਼ ਟਰੈਫ਼ਿਕ ਨਿਯਮਾਂ  ਬਾਰੇ ਜਾਣਕਾਰੀ ਦਿਤੀ ਗਈ ਬਲਕਿ ਛੋਟੇ-ਛੋਟੇ ਬੱਚਿਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਜੇਕਰ ਉਨਾਂ ਦੇ ਮਾਪੇ ਵੀ ਕਿਸੇ ਤਰਾਂ ਸੜਕ ਤੇ ਜਾਂਦੇ ਹੋਏ ਨਿਯਮਾਂ ਦੀ ਪਾਲਣਾ ਨਹੀ ਕਰਦੇ ਤਾਂ ਉਹ ਆਪਣੇ ਮਾਪਿਆਂ ਨੂੰ ਕਾਨੂੰਨ ਦੀ ਪਾਲਣ ਕਰਨ ਲਈ ਪ੍ਰੇਰਿਤ ਕਰਨ,ਕਿਉਂਕਿ ਅਕਸਰ ਵੇਖਿਆ ਗਿਆ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਕਹੀ ਹੋਈ ਗੱਲ ਨੂੰ ਬਹੁਤ ਧਿਆਨ ਨਾਲ ਸੁਣਦੇ ਹਨ । ਇਸ ਲਈ ਜੇਕਰ ਉਨਾਂ ਦੀ ਇਸ ਕੋਸ਼ਿਸ਼ ਨਾਲ ਜੇਕਰ ਇਕ ਪਰਿਵਾਰ ਵੀ ਜਾਗਰੂਕ ਹੁੰਦਾ ਹੈ ਤਾਂ ਇਹ ਉਨਾਂ ਦੀ ਕਾਮਯਾਬੀ ਹੋਵੇਗੀ। ਸਕੂਲ ਦੇ ਚੇਅਰਮੈਨ ਜੇ.ਐਸ.ਕੇਸਰ ਨੇ ਸਮੂਹ ਸਟਾਫ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ  ਛੋਟੀ ਉਮਰ 'ਚ ਲਈ ਗਈ ਜਾਣਕਾਰੀ ਬਾਲ ਮਨਾਂ ਤੇ ਜਿਆਦਾ ਅਸਰ ਕਰਦੀ ਹੈ ਅਤੇ ਭਵਿਖ 'ਚ ਇਹੀ ਆਦਤਾਂ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਸਹਾਇਕ ਹੁੰਦੀਆਂ ਹਨ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD