Wednesday, 15 May 2024

 

 

ਖ਼ਾਸ ਖਬਰਾਂ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

 

ਐਸ.ਵਾਈ.ਐੱਲ ਨਹਿਰ ਕਿਸੇ ਵੀ ਕੀਮਤ ਤੇ ਨਹੀਂ ਬਣਨ ਦਿੱਤੀ ਜਾਵੇਗੀ : ਪ੍ਰਕਾਸ਼ ਸਿੰਘ ਬਾਦਲ

ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸੀ ਆਗੂ ਬੇਲੋੜੀ ਡਰਾਮੇਬਾਜ਼ੀ ਬੰਦ ਕਰਨ: ਬਾਦਲ

ਪ੍ਰਕਾਸ਼ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 21 Feb 2017

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਦੇ ਕੋਲ ਕਿਸੇ ਵੀ ਹੋਰ ਸੂਬੇ ਲਈ ਇੱਕ ਬੂੰਦ ਵੀ ਫਾਲਤੂ ਪਾਣੀ ਦੀ ਨਹੀਂ ਹੈ ਕਿਉਂਕਿ ਪੰਜਾਬ ਦੇ ਕਿਸਾਨ ਖੁਦ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਜਮਨਾ ਲਿੰਕ ਨਹਿਰ ਨੁੰ ਕਿਸੇ ਵੀ ਕੀਮਤ ਤੇ ਬਣਨ ਨਹੀਂ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਉਸ ਨਹਿਰ ਰਾਹੀਂ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇਗੀ।ਇਸ ਸੰਵੇਦਨਸ਼ੀਲ ਮੁੱਦੇ ਤੇ ਕਈ ਆਗੂਆਂ ਦੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣੇ ਦੀਆਂ ਸਿਆਸੀ ਧਿਰਾਂ ਅਤੇ ਸਿਆਸੀ ਆਗੂਆਂ ਨੂੰ ਪੰਜਾਬ ਦੀ ਅਮਨ ਅਤੇ ਸ਼ਾਂਤੀ ਦੀ ਕੀਮਤ ਤੇ ਇਸ ਸੰਵੇਦਨਸ਼ੀਲ ਮੁੱਦੇ ਤੇ ਸਿਆਸੀ ਨੋਟੰਕੀ ਕਰਨ ਤੋਂ ਬਾਜ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਮੈਂ ਇੱਥੇ ਹਾਂ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਦੀ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਆਗੂ ਨੂੰ ਇਸ ਸੰਵੇਦਨਸ਼ੀਲ ਮੁੱਦੇ 'ਤੇ ਝੂਠੀ ਬਹਾਦਰੀ ਦਿਖਾਉਣ ਦੀ ਕੋਈ ਲੋੜ ਨਹੀਂ ਹੈ।ਸ. ਬਾਦਲ ਨੇ ਕਿਹਾ ਕਿ ਐਸ.ਵਾਈ.ਐੱਲ ਨਹਿਰ ਦਾ ਨਿਰਮਾਣ ਕਿਸੇ ਵੀ ਹਾਲਤ ਤੇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਨੁੰ ਵੀ ਕਾਨੂੰਨ ਹੱਥ ਵਿੱਚ ਲੈਂਦੇ ਹੋਏ ਪੰਜਾਬ ਦੀ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਪ੍ਰਹੇਜ਼ ਕਰਨ ਜੋ ਪੰਜਾਬ ਦੀ ਅਮਨ ਅਤੇ ਸ਼ਾਂਤੀ ਲਈ ਖਤਰਾ ਹੋਵੇ।ਮੁੱਖ ਮੰਤਰੀ ਜੋ ਕਲ ਵਾਪਿਸ ਪਰਤੇ ਹਨ ਨੇ ਫੌਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਐਸ.ਵਾਈ.ਐੱਲ ਦੇ ਮੁੱਦੇ ਤੇ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖਤ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਨੁੰ ਵੀ ਕਾਨੁੰਨ ਨੂੰ ਹੱਥ ਵਿੱਚ ਲੈਣ ਦੀ ਇਜ਼ਾਜਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਨੇ ਹੁਕਮ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਖਤ ਸੁਰੱਖਿਆ ਦੇ ਇਤਜ਼ਾਮ ਕੀਤੇ ਜਾਣ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਹੋਰ ਸੂਬੇ ਦੇ ਲੋਕਾਂ ਨਾਲ ਟਕਰਾਅ ਨਹੀਂ ਚਾਹੁੰਦੇ ਹਨ ਅਤੇ ਉਹ ਕੇਵਲ ਆਪਣੇ ਹਿੱਤਾਂ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਬਲਾਕਾਂ ਵਿੱਚ ਜ਼ਮੀਨ ਹੇਠਲਾਂ ਪਾਣੀ ਕਾਫ਼ੀ ਥੱਲੇ ਜਾ ਚੁੱਕਿਆ ਹੈ ਜਿਸ ਕਾਰਣ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਗੁਆਂਢੀ ਸੂਬਿਆਂ ਲਈ ਪਾਣੀ ਛੱਡਣ ਦੀ ਸਥਿਤੀ ਵਿੱਚ ਨਹੀਂ ਹੈ ਅਤੇ ਪਾਣੀ ਦੀ ਇੱਕ ਵੀ ਬੂੰਦ ਨੂੰ ਐਸ.ਵਾਈ.ਐੱਲ ਰਾਹੀਂ ਵਹਿਣ ਨਹੀਂ ਦਿੱਤਾ ਜਾਵੇਗਾ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD