Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ ਆਲੂਆਂ ਘੱਟ ਭਾਅ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜਾ

ਆਲੂ ਉਤਪਾਦਕਾਂ ਨੂੰ ਚੋਖਾ ਭਾਅ ਦੇਣ ਲਈ ਪੰਜਾਬ ਐਗਰੋ ਤੇ ਮਾਰਕਫੈਡ ਨੂੰ ਮੰਡੀ 'ਚ ਦਖਲ ਦੇਣ ਲਈ ਆਖਿਆ

Web Admin

Web Admin

5 Dariya News

ਚੰਡੀਗੜ , 24 Feb 2017

Last updated on: Feb 24, 2017, 00:00 IST

ਸੂਬੇ ਵਿੱਚ ਆਲੂਆਂ ਦੇ ਘੱਟ ਭਾਅ ਦੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੰਜਾਬ ਐਗਰੋ ਤੇ ਮਾਰਕਫੈਡ ਨੂੰ ਮੰਡੀ 'ਚ ਦਖਲ ਦੇਣ ਲਈ ਆਖਿਆ ਹੈ ਤਾਂ ਜੋ ਆਲੂ ਉਤਪਾਦਕਾਂ ਨੂੰ ਵਧੀਆ ਭਾਅ ਦੇ ਕੇ ਮੌਜੂਦਾ ਸੰਕਟ ਵਿੱਚੋਂ ਕੱਢਿਆ ਜਾ ਸਕੇ।ਮੌਜੂਦਾ ਸਥਿਤੀ ਦਾ  ਜਾਇਜਾ ਲੈਣ ਲਈ ਅੱਜ ਦੁਪਹਿਰ ਆਪਣੇ ਨਿਵਾਸ ਸਥਾਨ 'ਤੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਲੂ 'ਤੇ ਮਾਰਕੀਟ ਫੀਸ ਅਤੇ ਦਿਹਾਤੀ ਬੁਨਿਆਦੀ ਢਾਂਚਾ ਫੀਸ (ਆਰ ਡੀ ਐਫ) 2 ਫੀਸਦੀ ਤੋਂ ਘਟਾ ਕੇ 0.25 ਫੀਸਦੀ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਸ. ਬਾਦਲ ਨੇ ਤਰੁੰਤ ਪ੍ਰਭਾਵ ਤੋਂ ਆੜਤੀਆਂ ਵੱਲੋਂ ਲਈ ਜਾਂਦੀ ਆੜ•ਤ ਦੀ ਦਰ 5 ਫੀਸਦੀ ਤੋਂ ਘਟਾ ਕੇ ਇੱਕ ਫੀਸਦੀ ਕਰਨ ਦੇ ਵੀ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਪੰਜਾਬ ਐਗਰੋ ਅਤੇ ਮਾਰਕਫੈਡ ਨੂੰ ਰੂਸ, ਦੁਬਈ, ਇਰਾਨ, ਸ੍ਰੀਲੰਕਾ ਅਤੇ ਹੋਰਨਾਂ ਦੇਸ਼ਾਂ ਨੂੰ ਆਲੂ ਦੀ  ਬਰਾਮਦ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਵੀ ਆਖਿਆ ਜਿਸ ਲਈ ਸੂਬਾ ਸਰਕਾਰ ਭਾੜੇ ਵਿੱਚ ਸਬਸਿਡੀ ਦੇ ਸਕਦੀ ਹੈ। 

ਇਸ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਆਲੂਆਂ ਦੇ ਮੰਡੀਕਰਨ ਲਈ ਖੇਤੀਬਾੜੀ ਵਿਭਾਗ ਨੂੰ ਵੀ ਮੁੱਖ ਮੰਤਰੀ ਨੇ ਯਤਨ ਕਰਨ ਲਈ ਆਖਿਆ ਤਾਂ ਜੋ ਆਲੂ ਉਤਪਾਦਕਾਂ ਨੂੰ ਚੋਖਾ ਭਾਅ ਮਿਲ ਸਕੇ।ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਸੂਬੇ ਭਰ ਦੇ ਕੋਲਡ ਸਟੋਰਾਂ ਦੀ ਆਲੂਆਂ ਲਈ ਢੁਕਵੇਂ ਢੰਗ ਨਾਲ ਵਰਤੋਂ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਨੇ ਕੋਲਡ ਸਟੋਰਾਂ ਵਿੱਚ ਆਲੂ ਰੱਖਣ ਸਬੰਧੀ ਉਣਤਾਈਆਂ ਨੂੰ ਨੱਥ ਪਾਉਣ ਲਈ ਆਖਿਆ।ਇਸੇ ਦੌਰਾਨ ਹੀ ਹੋਰਨਾਂ ਸਰਕਾਰੀ ਸੰਸਥਾਵਾਂ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸਕੂਲਾਂ ਦੇ ਦੁਪਹਿਰ ਦੇ ਖਾਣੇ ਅਤੇ ਜੇਲਾਂ ਨੂੰ ਆਪਣੇ ਰਾਸ਼ਨ ਵਿੱਚ ਵੱਧ ਤੋਂ ਵੱਧ ਆਲੂ ਦੀ ਵਰਤੋਂ ਕਰਨ ਲਈ ਨਿਰਦੇਸ਼ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਜਿਸ ਨਾਲ ਸੂਬੇ ਵਿੱਚ ਆਲੂ ਦੀ ਵਿਕਰੀ ਵਿੱਚ ਵਾਧਾ ਹੋਵੇਗਾ।ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਐਮ.ਡੀ. ਪੰਜਾਬ ਐਗਰੋ ਸ੍ਰੀ ਕੇ.ਐਸ.ਪਨੂੰ, ਐਮ.ਡੀ. ਮਾਰਕਫੈਡ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਖੇਤੀਬਾੜੀ ਸ੍ਰੀ ਬੀ.ਐਸ.ਸਿੱਧੂ, ਡਾਇਰੈਕਟਰ ਬਾਗਬਾਨੀ ਸ੍ਰੀ ਗੁਰਕੰਵਲ ਸਿੰਘ, ਮੰਡੀ ਬੋਰਡ ਦੇ ਚੀਫ ਜਨਰਲ ਮੈਨੇਜਰ ਸ੍ਰੀ ਸਿਕੰਦਰ ਸਿੰਘ ਅਤੇ ਜੀ. ਐਮ. ਐਗਰੀ ਐਕਸਪੋਰਟ ਸ੍ਰੀ ਰਣਬੀਰ ਸਿੰਘ ਸ਼ਾਮਲ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD