Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

ਨਕੋਦਰ 'ਚ 'ਆਪ' ਦੇ ਸ਼ੁਕਰਾਨਾ-ਸਮਾਰੋਹ 'ਚ ਹੋਇਆ ਭਾਰੀ ਇਕੱਠ

Web Admin

Web Admin

5 Dariya News

ਨਕੋਦਰ (ਜਲੰਧਰ) , 26 Feb 2017

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ। ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ ਵਿੱਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਸਮੇਤ ਇਸ ਦੇ ਸੀਨੀਅਰ ਰਾਸ਼ਟਰੀ ਆਗੂ ਮੌਜੂਦ ਸਨ। ਪਾਰਟੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਾਹਮਣਾ ਕਰਨ ਲਈ ਇੱਕ ਰੂਪ-ਰੇਖਾ ਜੱਗ ਜ਼ਾਹਿਰ ਕੀਤੀ ਕਿਉਂਕਿ ਇਹ ਮੁੱਦਾ ਆਮ ਆਦਮੀ ਪਾਰਟੀ ਦੇ ਮੈਨੀਫ਼ੈਸਟੋ ਵਿੱਚ ਕੀਤੇ ਪ੍ਰਮੁੱਖ ਵਾਅਦਿਆਂ ਵਿੱਚੋਂ ਇੱਕ ਸੀ।ਇਸ ਮੌਕੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋ. ਸਾਧੂ ਸਿੰਘ ਤੇ ਐੱਚ.ਐੱਸ. ਫੂਲਕਾ ਜਿਹੇ ਸੂਬਾਈ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਰੇ 117 ਉਮੀਦਵਾਰ ਵੀ ਇਸ ਮੌਕੇ ਹਾਜ਼ਰ ਸਨ।

ਇਸ ਮੌਕੇ ਦੁਰਗੇਸ਼ ਪਾਠਕ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਕਾਇਮ ਕਰਨ ਦੇ 24 ਘੰਟਿਆਂ ਅੰਦਰ ਨਸ਼ਿਆਂ ਦੀ ਸਪਲਾਈ ਦੀ ਲੜੀ ਕੱਟ ਦੇਵੇਗੀ ਅਤੇ ਇੱਕ ਮਹੀਨੇ ਅੰਦਰ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਦਾ ਖ਼ਾਤਮਾ ਕਰ ਦੇਵੇਗੀ।ਉਨਾਂ ਪਾਰਟੀ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਸ਼ਚਤ ਫ਼ਾਰਾਂ ਵਿੱਚ ਨਸ਼ਿਆਂ ਬਾਰੇ ਅੰਕੜੇ ਇਕੱਠੇ ਕਰਨ ਲਈ ਕਿਹਾ।ਉਮੀਦਵਾਰਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਾਰੇ ਸਰਕਾਰੀ ਨਸ਼ਾ-ਛੁਡਾਊ ਕੇਂਦਰਾਂ ਵਿੱਚ ਪੈਰਾਮੈਡਿਕ ਸਟਾਫ਼ ਅਤੇ ਇਲਾਜ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਹਾ।

ਪਾਠਕ ਨੇ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਨੂੰ ਬਹੁਤ ਨਿਮਰਤਾ ਨਾਲ ਪ੍ਰਵਾਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਸਦਾ ਸਮਾਜ ਤੇ ਸੂਬੇ ਦੀ ਭਲਾਈ ਬਾਰੇ ਹੀ ਸੋਚਣ। ਉਨਾਂ ਕਿਹਾ ਕਿ ਸੱਤਾ ਲੈਣੀ ਸੁਖਾਲ਼ੀ ਹੈ ਪਰ ਇੱਕ ਤੰਦਰੁਸਤ ਸਮਾਜ ਬਣਾਉਣਾ ਬਹੁਤ ਔਖਾ ਕੰਮ ਹੈ।ਸੰਜੇ ਸਿੰਘ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਵੱਲੋਂ ਮਿਲੇ ਸਮਰਥਨ ਅਤੇ ਨਿੱਘ ਤੋਂ ਬਹੁਤ ਜ਼ਿਆਦਾ ਖ਼ੁਸ਼ ਹਨ ਅਤੇ ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮੱਤ ਨਾਲ ਆਪਣੀ ਸਰਕਾਰ ਕਾਇਮ ਕਰੇਗੀ।ਉਨਾਂ ਵਲੰਟੀਅਰਾਂ ਅਤੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਆਪਣੇ ਮੈਨੀਫ਼ੈਸਟੋ ਵਿੱਚ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ। ਉਨਾਂ ਪਾਰਟੀ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਪ੍ਰਸੰਨ-ਚਿੱਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਇੱਕ ਲੰਮੀ ਜੰਗ ਲੜਨ ਲਈ ਤਿਆਰ ਰਹਿਣ।ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨਾਲ ਜ਼ਿੰਮੇਵਾਰੀ ਵੀ ਵੱਡੀ ਹੀ ਆਵੇਗੀ ਪਰ ਅਸੀਂ ਇਸ ਦੇ ਜਸ਼ਨ ਉਦੋਂ ਹੀ ਮਨਾਵਾਂਗੇ, ਜਦੋਂ ਗ਼ਰੀਬ ਕਿਸਾਨਾਂ, ਬੇਰੋਜ਼ਗਾਰ ਨੌਜਵਾਨਾਂ ਅਤੇ ਦਲਿਤਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੇ ਦੁੱਖਾਂ ਦਾ ਅੰਤ ਕਰਨ ਦੇ ਯੋਗ ਹੋਵਾਂਗੇ।ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ; ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਿਆਰ ਕੀਤੀ ਰੂਪ-ਰੇਖਾ ਲਾਗੂ ਕਰੇਗੀ।ਇਸ ਮੌਕੇ ਕੰਵਰ ਸੰਧੂ, ਸੁਖਪਾਲ ਖੈਰਾ, ਹਰਜੋਤ ਸਿੰਘ ਬੈਂਸ, ਪ੍ਰੋ. ਬਲਜਿੰਦਰ ਕੌਰ, ਜਸਕੀਰਤ ਕੌਰ ਮਾਨ, ਕੁਲਤਾਰ ਸਿੰਘ, ਕਰਨਵੀਰ ਸਿੰਘ ਟਿਵਾਣਾ, ਜੱਸੀ ਜਸਰਾਜ ਅਤੇ ਅਮਨ ਅਰੋੜਾ ਜਿਹੇ ਪਤਵੰਤੇ ਸੱਜਣ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਆਮ ਆਦਮੀ ਪਾਰਟੀ ਕਣਕ ਦੀ ਖ਼ਰੀਦ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗੀ

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਜਲੰਧਰ 'ਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਾਰਟੀ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਖ਼ਰੀਦ ਦੇ ਸੀਜ਼ਨ ਉੱਤੇ ਪੂਰੀ ਨਜ਼ਰ ਰੱਖੇਗੀ ਅਤੇ ਇਸ ਸਬੰਧੀ ਪਾਰਟੀ ਭਲਕੇ ਇੱਕ ਕਾਰਜ-ਯੋਜਨਾ ਉਲੀਕੇਗੀ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਦਖ਼ਲ ਦੇਣ ਲਈ ਆਖੇਗੀ।ਇਸ ਮੌਕੇ ਸੰਜੇ ਸਿੰਘ ਨਾਲ ਸੀਨੀਅਰ ਆਪ ਆਗੂ ਐਚ.ਐਸ. ਫੂਲਕਾ ਮੌਜੂਦ ਸਨ।ਸੱਤਾ ਤੋਂ ਲਾਂਭੇ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਾ ਕੀਤੇ ਜਾਣ ਉੱਤੇ ਚਿੰਤਾ ਪ੍ਰਗਟਾਉਂਦਿਆਂ ਸੰਜੇ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਬਹੁਤ ਔਖੀ ਹਾਲਤ ਵਿੱਚ ਛੱਡ ਦਿੱਤਾ ਗਿਆ ਹੈ ਅਤੇ ਉਨਾਂ ਨੇ ਹਾਲੇ ਤੱਕ ਕੈਸ਼ ਕ੍ਰੈਡਿਟ ਲਿਮਿਟ ਲੈਣ ਦੀ ਪ੍ਰਕਿਰਿਆ ਹੀ ਸ਼ੁਰੂ ਨਹੀਂ ਕੀਤੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹੋਏ ਬਹੁ-ਕਰੋੜੀ ਅਨਾਜ ਘੁਟਾਲ਼ੇ ਦੀ ਜਾਂਚ ਕਰੇਗੀ, ਜਿਸ ਵਿੱਚ ਮੁੱਖ ਮੰਤਰੀ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਿੱਧੇ ਤੌਰ ਉੱਤੇ ਸ਼ਾਮਲ ਸਨ।ਸੰਜੇ ਸਿੰਘ ਨੇ ਪੱਤਰਕਾਰਾਂ ਵੱਲੋਂ ਪੁੱਛੇ ਸੁਆਲਾਂ ਦੇ ਜੁਆਬ ਦਿੰਦਿਆਂ ਕਿਹਾ ਕਿ ਬਿਕਰਮ ਮਜੀਠੀਆ ਨੂੰ 15 ਅਪ੍ਰੈਲ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਾਰੇ ਦੋਸ਼ੀ ਇੱਕ ਮਹੀਨੇ ਦੇ ਅੰਦਰ ਜੇਲ 'ਚ ਹੋਣਗੇ।

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD