Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਚਾਇਤ ਵਿਭਾਗ ਵੱਲੋਂ ਪਿੰਡਾਂ 'ਚ ਲਗਾਏ ਬੈਂਚਾਂ ਦੀ ਗਰਚਾ ਨੇ ਮੰਗੀ ਵਿਜੀਲੈਂਸ ਜਾਂਚ

ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਡੀ.ਸੀ. ਨੂੰ ਬੈਂਚਾਂ ਦੀ ਜਾਂਚ ਲਈ ਲਿਖਿਆ ਪੱਤਰ

ਪੰਚਾਇਤ ਵਿਭਾਗ ਪੰਜਾਬ ਵੱਲੋਂ ਲੋਕਾਂ ਦੀ ਸੁਵਿਧਾ ਦੇ ਨਾਂ
ਪੰਚਾਇਤ ਵਿਭਾਗ ਪੰਜਾਬ ਵੱਲੋਂ ਲੋਕਾਂ ਦੀ ਸੁਵਿਧਾ ਦੇ ਨਾਂ 'ਤੇ ਲਗਾਏ ਟੁੱਟੇ ਬੈਂਚ ਵਿਖਾਉਂਦੇ ਲਖਵਿੰਦਰ ਕੌਰ ਗਰਚਾ।

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਮਾਜਰੀ , 27 Feb 2017

Last updated on: Feb 27, 2017, 00:00 IST

ਵਿਧਾਨ ਸਭਾ ਹਲਕਾ ਖਰੜ ਦੇ ਲੋਕਾਂ ਦੀਆਂ ਸਮੱਸਿਆਵਾਂ ਮੀਡੀਆ ਰਾਹੀਂ ਉਭਾਰ ਕੇ ਹੱਲ ਕਰਵਾਉਣ ਲਈ ਯਤਨਸ਼ੀਲ ਸੀਨੀਅਰ ਆਗੂ ਲਖਵਿੰਦਰ ਕੌਰ ਗਰਚਾ ਨੇ ਪਿੰਡਾਂ ਵਿੱਚ ਪੰਚਾਇਤ ਵਿਭਾਗ ਪੰਜਾਬ ਵੱਲੋਂ ਲੋਕਾਂ ਦੀ ਸੁਵਿਧਾ ਦੇ ਨਾਂ 'ਤੇ ਲਗਾਏ ਗਏ ਬੈਂਚਾਂ ਦੀ ਕੁਆਲਿਟੀ 'ਤੇ ਸਵਾਲੀਆ ਚਿੰਨ੍ਹ ਖੜ੍ਹਾ ਕੀਤਾ ਹੈ। ਸ੍ਰੀਮਤੀ ਗਰਚਾ ਨੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਇੱਕ ਪੱਤਰ ਲਿਖ ਕੇ ਇਨ੍ਹਾਂ ਬੈਂਚਾਂ ਦੀ ਕੁਆਲਿਟੀ ਚੈੱਕ ਕਰਵਾਉਣ ਅਤੇ ਵਿਜੀਲੈਂਸ ਜਾਂਚ ਕਰਵਾ ਕੇ ਸਬੰਧਿਤ ਅਫ਼ਸਰਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।  ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਸਿਆਲਬਾ, ਵਜੀਦਪੁਰ, ਬਲਾਕ ਮਾਜਰੀ ਅਤੇ ਹੋਰ ਕਈ ਪਿੰਡਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿਚ ਲਗਾਏ ਗਏ ਇਹ ਬੈਂਚ ਅਜੇ ਲਗਭਗ ਇੱਕ ਮਹੀਨਾ ਪਹਿਲਾਂ ਹੀ ਲਗਾਏ ਗਏ ਸਨ ਤਾਂ ਜੋ ਪੇਂਡੂ ਲੋਕਾਂ ਨੂੰ ਗੁੰਮਰਾਹ ਕਰਕੇ ਪ੍ਰਤੀ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਕਿ ਟੁੱਟ ਵੀ ਚੁੱਕੇ ਹਨ ਅਤੇ ਕਈ ਟੁੱਟਣ ਦੀ ਕਗਾਰ 'ਤੇ ਹਨ। 

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਾਏ ਗਏ ਇਹ ਬੈਂਚ ਸਿਰਫ਼ ਨਜ਼ਰਾਂ ਦਾ ਹੀ ਛਲਾਵਾ ਹੋ ਕੇ ਰਹਿ ਗਏ ਹਨ। ਗਰਚਾ ਨੇ ਕਿਹਾ ਕਿ ਪੰਚਾਇਤ ਵਿਭਾਗ ਦੇ ਜਿਨ੍ਹਾਂ ਅਫ਼ਸਰਾਂ ਦੀ ਦੇਖ ਰੇਖ ਵਿੱਚ ਇਹ ਘਟੀਆ ਕੁਆਲਿਟੀ ਦੇ ਬੈਂਚ ਖਰੀਦੇ ਜਾਂ ਲਗਾਏ ਗਏ ਹਨ, ਜਾਂਚ ਕਰਵਾ ਕੇ ਉਨ੍ਹਾਂ ਅਫ਼ਸਰਾਂ ਦੀ ਜੇਬ ਵਿੱਚੋਂ ਪੈਸੇ ਖਰਚ ਕਰਵਾ ਕੇ ਇਹ ਬਦਲਵਾਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੈਸਾ ਲੋਕਾਂ ਦੀ ਸਹੂਲਤ ਲਈ ਹੁੰਦਾ ਹੈ ਅਤੇ ਸਬੰਧਿਤ ਅਫ਼ਸਰਾਂ ਨੇ ਇਸ ਪੈਸੇ ਨਾਲ ਵਧੀਆ ਕੁਆਲਿਟੀ ਦਾ ਸਮਾਨ ਖਰੀਦ ਕੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਹੁੰਦੀਆਂ ਹਨ। ਪ੍ਰੰਤੂ ਇਨ੍ਹਾਂ ਬੈਂਚਾਂ ਦੇ ਕਰੀਬ ਇੱਕ ਮਹੀਨੇ ਵਿੱਚ ਹੀ ਟੁੱਟ ਜਾਣ ਨੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਖੜ੍ਹੇ ਕੀਤੇ ਹਨ। ਸ੍ਰੀਮਤੀ ਗਰਚਾ ਨੇ ਕਿਹਾ ਕਿ ਇਨ੍ਹਾਂ ਬੈਂਚਾਂ ਦੀ ਤੁਰੰਤ ਵਿਜੀਲੈਂਸ ਜਾਂਚ ਕਰਵਾਈ ਜਾਵੇ। ਇਸ ਮੌਕੇ ਮੁਨੀਸ਼ ਮਾਜਰੀ, ਦਰਸ਼ਨ ਪੰਚ ਮਾਜਰੀ, ਬੱਲੀ ਸੈਣੀ ਆਦਿ ਵੀ ਉਨ੍ਹਾਂ ਦੇ ਨਾਲ ਸਨ।

  

 

Tags: Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD