Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਵਿਰਾਸਤ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਣ ਲਈ ਉਪਰਾਲੇ ਕਰੇਗੀ - ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੀਆਂ ਰੈਗੂਲਰ ਮਹਿਲਾ ਮੁਲਾਜਮਾਂ ਨੂੰ 6 ਮਹੀਨੇ ਦੀ ਪ੍ਰਸੂਤੀ ਛੁੱਟੀ ਦਿੱਤੀ ਜਾਵੇਗੀ - ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ

Web Admin

Web Admin

5 Dariya News

ਚੰਡੀਗੜ੍ਹ , 01 Mar 2017

Last updated on: Mar 01, 2017, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਸਿੱਖਿਆ ਪ੍ਰਾਪਤ ਕਰਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਉਪਰਾਲੇ ਆਰੰਭੇ ਜਾਣਗੇ। ਸ਼੍ਰੋਮਣੀ ਕਮੇਟੀ ਦੀ ਇਹ ਪ੍ਰਾਥਮਿਕਤਾ ਰਹੇਗੀ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਬੁਲੰਦੀਆਂ ਦੇ ਨਾਲ-ਨਾਲ ਸਿੱਖ ਧਰਮ ਦੇ ਸੁਨਹਿਰੀ ਸਿਧਾਤਾਂ ਅਤੇ ਪਰੰਪਰਾਵਾਂ ਨਾਲ ਜੋੜਿਆ ਜਾਵੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਥਾਨਕ ਗੁਰਦੁਆਰਾ ਕਲਗੀਧਰ ਨਿਵਾਸ, ਸੈਕਟਰ 27-ਬੀ ਵਿਖੇ ਐਜੂਕੇਸ਼ਨ ਕਮੇਟੀ ਦੀ ਹੋਈ ਇਕੱਤਰਤਾ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਕੱਤਰਤਾ ਵਿਚ ਲਏ ਫੈਸਲਿਆਂ ਸਬੰਧੀ ਦੱਸਿਆ ਕਿ  ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਅੰਦਰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਮੌਕੇ 26 ਮਾਰਚ 2017 ਨੂੰ ਵਾਤਾਵਰਣ ਦਿਵਸ ਦੇ ਤੌਰ 'ਤੇ ਵਿਸ਼ਾਲ ਰੂਪ ਵਿਚ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਉਨ੍ਹਾਂ ਦੱਸਿਆ ਕਿ ਅੱਜ ਵਾਤਾਵਰਣ ਦੇ ਪਲੀਤ ਹੋਣ ਦਾ ਵਰਤਾਰਾ ਸਭ ਦੇ ਸਾਹਮਣੇ ਹੈ। ਸ਼੍ਰੋਮਣੀ ਕਮੇਟੀ ਇਸ ਵਿਕਰਾਲ ਸਮੱਸਿਆ ਨੂੰ ਸਮਝਦਿਆਂ ਨੌਜਵਾਨਾਂ ਨੂੰ ਜਾਗਰੂਕ ਕਰੇਗੀ ਅਤੇ ਇਸੇ ਤਹਿਤ ਹੀ ਸਕੂਲਾਂ-ਕਾਲਜਾਂ ਵਿਚ ਵਾਤਾਵਰਣ ਦੀ ਸ਼ੁਧਤਾ ਲਈ ਸੈਮੀਨਾਰ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੱਤਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਵਸ ਵਾਲੇ ਦਿਨ ਵਿਦਿਅਕ ਅਦਾਰਿਆਂ ਅੰਦਰ ਬੂਟੇ ਲਗਾਏ ਜਾਣਗੇ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਨਿਰੰਤਰ ਕਾਰਜਸ਼ੀਲ ਰੱਖਣ ਲਈ ਪ੍ਰੇਰਿਆ ਵੀ ਜਾਵੇਗਾ। ਇਸੇ ਤਰ੍ਹਾਂ 21, 22 ਮਾਰਚ 2017 ਨੂੰ ਖਾਲਸਾ ਕਾਲਜ, ਗੜ੍ਹਦੀਵਾਲਾ (ਹੁਸ਼ਿਆਰਪੁਰ) ਵਿਖੇ ਖਾਲਸਾਈ ਸੱਭਿਆਚਾਰਕ ਉਤਸਵ ਕਰਵਾਇਆ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਆਡਿਟ ਵੀ ਕਰਵਾਇਆ ਜਾਵੇਗਾ ਅਤੇ ਸਕੂਲਾਂ/ਕਾਲਜਾਂ ਦੇ ਸਟਾਫ਼ ਨੂੰ ਰਿਫਰੈਸ਼ਰ ਕੋਰਸ ਲਗਾ ਕੇ ਵਾਤਾਵਰਣ ਸਮੇਂ ਅਨੁਕੂਲ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੀਆਂ ਰੈਗੂਲਰ ਮਹਿਲਾ ਕਰਮਚਾਰੀਆਂ ਨੂੰ 6 ਮਹੀਨੇ ਦੀ ਤਨਖਾਹ ਸਮੇਤ ਪ੍ਰਸੂਤੀ ਛੁੱਟੀ ਦੇਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਕਾਲਜਾਂ ਦੇ ਸਟਾਫ਼ ਨੂੰ 1 ਜਨਵਰੀ 2017 ਤੋਂ 7 ਫੀਸਦੀ ਮਹਿੰਗਾਈ ਭੱਤਾ ਦੇ ਦਿੱਤਾ ਗਿਆ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਕੱਤਰਤਾ ਵਿਚ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਜਿਹੜੇ ਵਿਦਿਆਰਥੀਆਂ ਦੇ ਮਾਤਾ-ਪਿਤਾ ਕਿਸੇ ਲਾਇਲਾਜ ਬਿਮਾਰੀ ਤੋਂ ਪੀੜਤ ਹੋਣ ਜਾਂ ਵਿਦਿਆਰਥੀ ਵਿਦਿਅਕ ਸੱਭਿਆਚਾਰਕ ਤੇ ਖੇਡਾਂ ਦੇ ਖੇਤਰ ਵਿਚ ਵਿਸ਼ਾਲ ਪ੍ਰਾਪਤੀ ਰੱਖਦੇ ਹੋਣ ਉਨ੍ਹਾਂ ਦੀਆਂ 40 ਫੀਸਦੀ ਤੋਂ ਲੈ ਕੇ 100 ਫੀਸਦੀ ਤੱਕ ਫੀਸਾਂ ਮੁਆਫ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਸਕੂਲਾਂ/ਕਾਲਜਾਂ ਦੇ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਲਈ 2 ਕਰੋੜ ਪਚੱਤਰ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ।  ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰੀ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਜਗਜੀਤ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ, ਡਿਪਟੀ ਡਾਇਰੈਕਟਰ ਡਾ. ਕਸ਼ਮੀਰ ਸਿੰਘ ਅਤੇ ਡਾ. ਵੰਦਨਾ ਨਰੂਲਾ, ਅਸਿਸਟੈਂਟ ਡਾਇਰੈਕਟਰ ਪ੍ਰਿੰ. ਸਤਵੰਤ ਕੌਰ ਅਤੇ ਪ੍ਰੋ. ਟੀਨਾ ਸਿੰਘ, ਇੰਚਾਰਜ ਅਜੂਕੇਸ਼ਨ ਸ. ਮਨਿੰਦਰਮੋਹਨ ਸਿੰਘ ਅਤੇ ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ ਮੀਡੀਆ ਅਸਿਸਟੈਂਟ ਆਦਿ ਸ਼ਾਮਿਲ ਸਨ।

 

Tags: Prof Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD