Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਭਾੜੇ ਦੇ ਖੁਦਗਰਜ਼ਾਂ 'ਤੇ ਖਾਲਸਾ ਪੰਥ ਦੇ ਸੇਵਕਾਂ ਦੀ ਜਿੱਤ- ਪਰਕਾਸ਼ ਸਿੰਘ ਬਾਦਲ

ਖਾਲਸਾ ਪੰਥ ਨੇ ਇਕੋ ਝਟਕੇ ਨਾਲ ਪੁਰਾਣੇ ਤੇ ਨਵੇਂ ਦੁਸ਼ਮਣਾਂ ਨੂੰ ਕਰਾਰੀ ਹਾਰ ਦਿੱਤੀ- ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 01 Mar 2017

ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਨਤੀਜਿਆਂ ਨੂੰ ਫਰੇਬ ਅਤੇ ਸਨਸਨੀ ਫੈਲਾ ਕੇ ਸੱਤਾ ਹਾਸਲ ਕਰਨ ਦੀ ਚਾਹਤ ਪਾਲ ਰਹੇ ਭਾੜੇ ਦੇ ਲੋਕਾਂ 'ਤੇ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਲੋਕਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਨਾਲ ਸਿੱਖ ਕੌਮ ਨੇ ਉਨ੍ਹਾਂ ਲੋਕਾਂ ਵਿਰੁੱਧ ਵੱਡੀ ਜਿੱਤ ਹਾਸਲ ਕੀਤੀ ਹੈ ਜੋ ਕਿ ਹਮੇਸ਼ਾ ਹੀ ਪੰਥ ਦੇ ਦੁਸ਼ਮਣਾਂ ਦੇ ਪਾਲੇ ਵਿੱਚ ਰਹੇ ਹਨ ਅਤੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸਿੱਖ ਭਾਈਚਾਰੇ ਨਾਲ ਧ੍ਰੋਹ ਕਮਾਇਆ ਹੈ।ਸ. ਬਾਦਲ ਨੇ ਕਿਹਾ ਕਿ ਖਾਲਸਾ ਪੰਥ ਦੀ ਸੇਵਾ ਲਈ ਪਾਰਟੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਕੀਤੇ ਗਏ ਅਣਥੱਕ ਕਾਰਜ ਨੂੰ ਇਨ੍ਹਾਂ ਚੋਣਾਂ ਦੌਰਾਨ ਸਿੱਖਾਂ ਨੇ ਆਪਣੀ ਮੁਕੰਮਲ ਸਹਿਮਤੀ ਦਿੱਤੀ ਹੈ ਅਤੇ ਇਨ੍ਹਾਂ ਨੇ ਗੁਰਬਾਣੀ ਵਿੱਚ ਦਿੱਤੇ ਗਏ ਮਾਨਵਤਾ ਦੀ ਨਿਸ਼ਕਾਮ ਸੇਵਾ ਦੇ ਉਪਦੇਸ਼ ਨੂੰ ਅਮਲ ਵਿੱਚ ਲਿਆ ਕੇ ਸਿੱਖ ਪੰਥ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਿੱਖਾਂ ਨੇ ਅਹਿਮ ਸਿੱਖ ਮਸਲਿਆਂ ਨਾਲ ਨਿਪਟਣ ਲਈ ਪਾਰਟੀ ਵੱਲੋਂ ਅਪਣਾਈ ਪਹੁੰਚ ਦੇ ਹੱਕ ਵਿੱਚ ਸਪੱਸ਼ਟ ਫਤਵਾ ਦਿੱਤਾ ਹੈ।ਅੱਜ ਦੁਪਹਿਰ ਇੱਥੋਂ ਜਾਰੀ ਇਕ ਬਿਆਨ ਵਿੱਚ ਸ. ਬਾਦਲ ਨੇ ਕਿਹਾ ਕਿ ਸਿੱਖ ਆਵਾਮ ਦੇ ਮਨਾਂ ਵਿੱਚ ਧਾਰਮਿਕ ਅਤੇ ਵਿਚਾਰਧਾਰਕ ਭੰਬਲਭੂਸਾ ਪੈਦਾ ਕਰਨ ਲਈ ਕੀਤੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਖਾਲਸਾ ਪੰਥ ਨੇ ਸਿਰੇ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਦੇ ਉਦੇਸ਼ ਦੇ ਮੱਦੇਨਜ਼ਰ ਸਿੱਖਾਂ ਦੇ ਏਕੇ ਨੂੰ ਤੋੜਨ ਅਤੇ ਦੁਬਿਧਾ ਪੈਦਾ ਕਰਨ ਦੇ ਬੀਜ ਬੀਜਣ ਦੀ ਡੂੰਘੀ ਸਾਜ਼ਿਸ਼ ਰਚੀ ਗਈ ਸੀ। ਸਿੱਖ ਸੰਗਤ ਨੇ ਉਨ੍ਹਾਂ ਸਾਜ਼ਿਸ਼ਕਾਰਾਂ ਨੂੰ ਸਖਤ ਤੇ ਸਪੱਸ਼ਟ ਤੌਰ 'ਤੇ ਮੂੰਹ ਤੋੜਵਾਂ ਜੁਆਬ ਦਿੱਤਾ ਹੈ ਜੋ ਭਾਈਚਾਰੇ ਨੂੰ ਗੁਮਰਾਹਕੁੰਨ ਲਈ ਲਗਾਤਾਰ ਚਾਲਾਂ ਚੱਲ ਰਹੇ ਸਨ ਜਿਨ੍ਹਾਂ ਦਾ ਮਕਸਦ ਮਜ਼ਬੂਤ ਨੈਤਿਕ ਤੇ ਅਧਿਆਤਮਕ ਰਵਾਇਤਾਂ ਦਾ ਮਲੀਆਮੇਟ ਕਰਨਾ ਸੀ।

ਸ. ਬਾਦਲ ਨੇ ਸਾਰੇ ਖਾਲਸਾ ਪੰਥ ਖਾਸਕਰ ਕੇ ਦਿੱਲੀ ਦੀ ਸਮਰਪਿਤ ਸਿੱਖ ਸੰਗਤ, ਨੇਤਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਸਿੱਖਾਂ ਵੱਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਮਹਾਨ ਗੁਰੂਆਂ ਵੱਲੋ ਦਰਸਾਏ ਮਾਰਗ ਵਿੱਚ ਸਿੱਖਾਂ ਵੱਲੋਂ ਪਾਰਟੀ  ਪ੍ਰਤੀ ਵਫਾਦਾਰੀ ਵਿਸ਼ਵਾਸ ਅਤੇ ਪਿਆਰ ਦਿਖਾਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਵਧਾਈ ਦਿੱਤੀ।ਇਕ ਵੱਖਰੇ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਚੋਣ ਨਤੀਜੀਆਂ ਨੂੰ ਖਾਲਸਾ ਪੰਥ ਦੀ ਸਿੱਖਾਂ ਦੇ ਪੁਰਾਣੇ ਅਤੇ ਨਵੇਂ ਦੁਸ਼ਮਣਾਂ ਉੱਤੇ ਜਿੱਤ ਦੱਸਿਆ। ਇਹ ਸਿੱਖ ਭਾਈਚਾਰੇ ਵੱਲੋਂ ਕੁਝ ਸਵਾਰਥੀ ਅਨਸਰਾਂ ਵੱਲੋਂ ਲੁਕ- ਛਿਪ ਕੇ ਕੀਤੇ ਗਏ ਕੂੜਪ੍ਰਚਾਰ ਦਾ ਢੁਕਵਾਂ ਤੇ ਠੋਕਵਾਂ ਜੁਆਬ ਹੈ। ਇਹ ਫਤਵਾ ਸਿੱਖਾਂ ਦੇ ਕੁਝ ਮਹੱਤਵਪੂਰਨ ਮੁੱਦਿਆਂ ਦੀ ਪੈਰਵੀ ਕਰਨ ਲਈ ਪਾਰਟੀ ਵੱਲੋਂ ਅਪਣਾਈ ਪਹੁੰਚ ਦੀ ਸਹਿਮਤੀ ਪ੍ਰਗਟਾਉਂਦੀ ਹੈ।ਪਾਰਟੀ ਪ੍ਰਧਾਨ ਨੇ ਕਿਹਾ ਇਹ ਨਤੀਜੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਝਲਕ ਹਨ।ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਰੀ ਬਹੁਮਤ ਵਾਲੇ ਫਤਵੇ ਨੇ ਉਨ੍ਹਾਂ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵਿੱਚ ਹੋਰ ਵਧੇਰੇ ਨਿਰਮਾਣਤਾ, ਸਮਰਪਿਤ ਭਾਵਨਾ ਅਤੇ ਸੁਹਿਰਦਤਾ ਲਿਆਉਣ ਵਿੱਚ ਸਹਾਈ ਹੋਈ ਹੈ ਜਿਸ ਨਾਲ ਮਹਾਨ ਸਿੱਖ ਗੁਰੂਆਂ ਦੇ ਸੰਦੇਸ਼ ਦਾ ਵਿਸ਼ਵ ਭਰ 'ਚ ਪਾਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕੋਈ ਵੀ ਸਿੱਖਾਂ ਦੇ ਨੈਤਿਕ ਅਤੇ ਅਧਿਆਤਮਕ ਵਿਸ਼ਵਾਸ ਨੂੰ ਕਦੇ ਵੀ ਨਹੀਂ ਤੋੜਿਆ ਜਾ ਸਕਦਾ ਜੋ ਕਿ ਸਿੱਖਾਂ ਦੇ ਮਹਾਨ ਗੁਰੂਆਂ ਅਤੇ ਪਵਿੱਤਰ ਗੁਰਬਾਣੀ ਨਾਲ ਨਿਰੰਤਰ ਅਤੇ ਇਲਾਹੀ, ਜਿਉਂਦਾ ਜਾਗਦਾ ਰਿਸ਼ਤਾ ਕਾਇਮ ਕਰਨ 'ਚ ਸਹਾਈ ਹੁੰਦੇ ਹਨ। 

 

Tags: Parkash Singh Badal , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD