Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ

ਪੰਜਾਬ ਕੋਲ ਵਾਧੂ ਪਾਣੀ ਨਹੀਂ, ਸਰਕਾਰ ਪੰਜਾਬ ਅਤੇ ਹਰਿਆਣਾ ਵਿਚਾਲੇ ਤਨਾਅ ਪੈਦਾ ਕਰਨ ਲਈ ਸ਼ਾਰਦਾ ਯਮੂਨਾ ਲਿੰਕ ਨਹਿਰ ਦਾ ਨਿਰਮਾਣ ਕਰਨ ਵਿਚ ਦੇਰੀ ਕਰ ਰਹੀ ਹੈ- ਐਚ.ਐਸ ਫਲੂਕਾ

Web Admin

Web Admin

5 Dariya News

ਚੰਡੀਗੜ , 02 Mar 2017

Last updated on: Mar 02, 2017, 00:00 IST

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਇਕ ਵਾਰੀ ਫੇਰ ਸਾਫ ਸ਼ਬਦਾਂ ਵਿਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ। ਫੂਲਕਾ ਨੇ ਕਿਹਾ ਕਿ 2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ ਯਮੂਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ। ਜੋ ਕਿ ਉਤਰਾਖੰਡ ਦੇ ਚੰਪਾਵਤ ਜਿਲੇ ਵਿਚੋਂ ਵਹਿ ਕੇ ਕਰਨਾਲ ਨੇੜੇ ਯਮੂਨਾ ਨਦੀ ਵਿਚ ਮਿਲੇਗੀ। ਉਨਾਂ ਕਿਹਾ ਕਿ ਇਥੋਂ ਤੱਕ ਕਿ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਸ ਨਹਿਰ ਦੇ ਨਿਰਮਾਣ ਦਾ ਆਦੇਸ਼ ਦਿੱਤਾ ਸੀ ਕਿਉਂ ਜੋ ਉਤਰਾਖੰਡ ਵਿਚ ਵਾਧੂ ਪਾਣੀ ਹੜਾਂ ਲਈ ਜਿੰਮੇਵਾਰ ਹੈ ਅਤੇ ਇਸ ਪਾਣੀ ਨਾਲ ਹਰਿਆਣਾ ਵਿਚ ਜਲ ਪੂਰਤੀ ਕੀਤੀ ਜਾ ਸਕਦੀ ਹੈ।''ਬਾਦਲ ਆਪਣੇ ਭਾਈਵਾਲ ਮੋਦੀ ਨਾਲ ਗੱਲਬਾਤ ਕਰਕੇ ਸ਼ਾਰਦਾ ਯਮੂਨਾ ਲਿੰਕ ਦੇ ਜਲਦ ਨਿਰਮਾਣ ਲਈ ਗਲਬਾਤ ਕਰੇ। ਤਾਂ ਜੋ ਦੋਵਾਂ ਰਾਜਾਂ ਵਿਚਾਲੇ ਪੈਦਾ ਹੋਏ ਬੇਮਤਲਬ ਤਨਾਅ ਨੂੰ ਖਤਮ ਕੀਤਾ ਜਾ ਸਕੇ।'' ਫੂਲਕਾ ਨੇ ਕਿਹਾ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਇਸ ਨਹਿਰ ਨੂੰ ਨਾ ਬਣਾਉਣ ਦੀ ਨੀਅਤ ਪੰਜਾਬ ਅਤੇ ਹਰਿਆਣਾ ਵਿਚਾਲੇ ਪੈਦਾ ਹੋਏ ਤਨਾਅ ਲਈ ਜਿੰਮੇਵਾਰ ਹਨ। ਇਸ ਮੌਕੇ ਆਪ ਆਗੂ ਗੁਲਸ਼ਨ ਛਾਬੜਾ, ਐਡਵੇਕੋਟ ਨਵਕਿਰਨ ਸਿੰਘ, ਕੈਪਟਨ ਜੀ.ਐਸ. ਕੰਗ ਅਤੇ ਜਗਤਾਰ ਸੰਘੇੜਾ ਹਾਜਰ ਸਨ। 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD