Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਿਲ ਨਾ ਭਰਨ ਕਾਰਨ ਵਾਟਰ ਵਰਕਸ ਦੇ ਬਿਜਲੀ ਕਨੈਕਸ਼ਨ ਕੱਟੇ ਜਾਣ ਵਾਲੀਆਂ ਨਗਰ ਕੌਂਸਲਾਂ ਅਤੇ ਪੰਚਾਇਤਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ- ਆਮ ਆਦਮੀ ਪਾਰਟੀ

ਸ਼ਾਰਦਾ-ਯਮੂਨਾ ਲਿੰਕ ਨਹਿਰ ਹਰਿਆਣਾ ਨੂੰ ਪਾਣੀ ਪ੍ਰਦਾਨ ਕਰਨ ਦਾ ਇਕੋ ਇਕ ਹੱਲ- ਐਚ.ਐਸ. ਫੂਲਕਾ

Web Admin

Web Admin

5 Dariya News

ਜਲੰਧਰ , 03 Mar 2017

Last updated on: Mar 03, 2017, 00:00 IST

ਸੂਬੇ ਭਰ ਵਿਚ ਨਗਰ ਕੌਂਸਲਾਂ ਅਤੇ ਪੰਚਾਇਤਾਂ ਦੁਆਰਾ ਵਾਟਰ ਵਰਕਸਾਂ ਦੇ ਬਿਜਲੀ ਦੇ ਬਿੱਲ ਨਾ ਭਰਨ ਦੇ ਕਾਰਨ ਕੁਨੈਕਸ਼ਨ ਕੱਟੇ ਜਾਣ ਕਾਰਨ ਆਮ ਲੋਕਾਂ ਨੂੰ ਆ ਰਹੀ ਪਾਣੀ ਦੀ ਕਿਲੱਤ ਦਾ ਸਖਤ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਇਸ ਕਾਰਜ ਲਈ ਜਿੰਮੇਵਾਰ ਨਗਰ ਕੌਂਸਲ ਪ੍ਰਧਾਨਾਂ ਅਤੇ ਪੰਚਾਇਤਾਂ ਦੇ ਸਰਪੰਚਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ। ਜਲੰਧਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਨਗਰ ਕੌਂਸਲਾਂ ਅਤੇ ਪੰਚਾਇਤਾਂ ਅਸਫਲਤਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਨੂੰ ਪੀਣ ਦਾ ਪਾਣੀ ਵਰਗੀ ਮੂਲ ਸੁਵਿਧਾ ਪ੍ਰਦਾਨ ਕਰਨ ਵਿਚ ਨਾਕਾਮਯਾਬ ਰਹੇ ਹਨ। ਉਨਾਂ ਨੇ ਇਸ ਕਾਰਜ ਨੂੰ ਅਣਮਨੁੱਖੀ ਗਰਦਾਨਦਿਆਂ ਕਿਹਾ ਕਿ ਆਮ ਲੋਕਾਂ ਕੋਲੋਂ ਬਿੱਲ ਦੀ ਰਾਸ਼ੀ ਲੈ ਕੇ ਪ੍ਰਧਾਨਾਂ ਅਤੇ ਸਰਪੰਚਾਂ ਨੇ ਇਸਦੀ ਦੁਰਵਰਤੋ ਕੀਤੀ ਹੈ। ਫੂਲਕਾ ਨੇ ਕਿਹਾ ਕਿ ਸੂਬੇ ਭਰ ਵਿਚੋਂ ਆ ਰਹੀਆਂ ਖਬਰਾਂ ਅਨੁਸਾਰ ਅਜਿਹੇ ਸੈਂਕੜੇ ਮਾਮਲੇ ਮਿਲ ਰਹੇ ਹਨ, ਜਿੱਥੇ ਕਿ ਅਫਸਰਾਂ ਅਤੇ ਨੇਤਾਵਾਂ ਦੀ ਮਿਲੀਭੁਗਤ ਕਾਰਨ ਲੋਕ ਪਾਣੀ ਵਰਗੀ ਮੂਲ ਸੁਵਿਧਾ ਤੋਂ ਵਾਂਝੇ ਰਹਿ ਰਹੇ ਹਨ। ਉਨਾਂ ਨੇ ਚੇਤਾਵਨੀ ਦਿੰਦੀਆਂ ਕਿਹਾ ਕਿ ਜਾਂ ਤਾਂ ਸੰਬੰਧਤ ਪ੍ਰਧਾਨ ਅਤੇ ਸਰਪੰਚ ਬਿੱਲ ਭਰ ਕੇ ਲੋਕਾਂ ਨੂੰ ਸੁਵਿਧਾ ਪ੍ਰਦਾਨ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ। 

ਉਨਾਂ ਕਿਹਾ ਕਿ ਜਿੰਮੇਵਾਰ ਵਿਅਕਤੀਆਂ ਨੂੰ ਬਰਖਾਸਤ ਕਰਕੇ ਉਨਾਂ ਦੇ ਖਿਲਾਫ ਮੁਕਦਮੇ ਦਰਜ ਕੀਤੇ ਜਾਣਗੇ ਅਤੇ ਭਵਿੱਖ ਵਿਚ ਚੋਣਾਂ ਲੜਨ ਤੋਂ ਵਾਂਝੇ ਰੱਖਿਆ ਜਾਵੇਗਾ। ਆਪ ਆਗੂ ਡਾ. ਅਮਰਜੀਤ ਸਿੰਘ ਥਿੰਦ ਨੇ ਕਿਹਾ ਕਿ ਜਲੰਧਰ ਖੇਤਰ ਵਿਚ 50 ਦੇ ਕਰੀਬ ਅਜਿਹੇ ਪਿੰਡ ਹਨ ਜਿੰਨਾਂ ਵਿਚ ਬਿਜਲੀ ਦੇ ਬਿੱਲ ਨਾ ਭਰਨ ਕਾਰਨ ਵਾਟਰ ਵਰਕਸਾਂ ਦੀ ਬਿਜਲੀ ਕੱਟ ਦਿੱਤੀ ਗਈ ਹੈ। ਉਨਾਂ ਕਿਹਾ ਕਿ ਬਿਜਲੀ ਵਿਭਾਗ ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਲਿਖਤ ਰੂਪ ਵਿਚ ਭਰੋਸਾ ਦੇਣ ਦੀ ਸ਼ਰਤ ‘ਤੇ ਬਿਜਲੀ ਬਹਾਲ ਕਰਨ ਦਾ ਭਰੋਸਾ ਦੇ ਰਿਹਾ ਹੈ, ਪਰੰਤੂ ਨਗਰ ਕੌਂਸਲਾਂ ਅਤੇ ਪੰਚਾਇਤਾਂ ਇਸ ਸੰਬੰਧੀ ਕੋਈ ਕਾਰਜ ਨਹੀਂ ਕਰ ਰਹੀਆਂ। ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਅਤੇ ਸਿਆਸੀ ਬਦਲਾਖੋਰੀ ਅਜਿਹੀ ਦੁਰਗਤੀ ਲਈ ਜਿੰਮੇਵਾਰ ਹਨ। ਐਸ.ਵਾਈ.ਐਲ. ਮੁੱਦੇ ਉਤੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਇਸ ਮੁੱਦੇ ਨੂੰ ਹਮੇਸ਼ਾ ਸਿਆਸੀ ਲਾਹਾ ਲੈਣ ਲਈ ਵਰਤਿਆ ਹੈ। ਉਨਾਂ ਨੇ ਇਕ ਵਾਰ ਫੇਰ ਦੋਹਰਾਇਆ ਕਿ ਪੰਜਾਬ ਕੋਲ ਹਰਿਆਣੇ ਨੂੰ ਦੇਣ ਲਈ ਪਾਣੀ ਨਹੀਂ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਈ ਸਾਲ 2002 ਦੀ ਯੋਜਨਾ ਦੇ ਅਨੁਸਾਰ ਹਰਿਆਣੇ ਨੂੰ ਪਾਣੀ ਸ਼ਾਰਦਾ-ਯਮੂਨਾ ਲਿੰਕ ਨਹਿਰ ਰਾਹੀਂ ਦਿੱਤਾ ਜਾਣਾ ਹੈ ਕਿਉ ਜੋ ਵਾਧੂ ਪਾਣੀ ਉਤਰਾਖੰਡ ਸੂਬੇ ਵਿਚ ਹੜਾਂ ਦਾ ਕਾਰਨ ਬਣਦਾ ਹੈ ਅਤੇ ਇਸਨੂੰ ਹਰਿਆਣੇ ਦੇ ਖੇਤਰਾਂ ਵਿਚ ਸਿੰਚਾਈ ਲਈ ਵਰਤੀਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੋਰੀ ਤੌਰ ਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ 1976 ਵਿਚ ਜਾਰੀ ਕੀਤਾ ਆਡਰ ਵਾਪਿਸ ਲੈਣਾ ਚਾਹੀਦਾ ਹੈ। ਸੂਬੇ ਭਰ ਵਿਚ ਆਲੂ ਉਤਪਾਦਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਲਈ ਚਿੰਤਤ ਨਹੀਂ ਹੈ। 

ਉਨਾਂ ਕਿਹਾ ਕਿ ਤਤਕਾਲੀ ਸਰਕਾਰਾਂ ਦੁਆਰਾ ਪੰਜਾਬ ਵਿਚ ਕਿਸਾਨਾਂ ਦੀ ਮਦਦ ਲਈ ਫੂਡ ਪ੍ਰੌਸੈਸਿੰਗ ਯੂਨਿਟ ਲਗਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸੂਬੇ ਦੇ ਆਲੂ ਉਤਪਾਦਕਾਂ ਨੂੰ ਆਪਣੀ ਫਸਲ ਰੱਖਣ ਲਈ ਕੋਲਡ ਸਟੋਰ ਮੁਹੱਇਆ ਨਾ ਕਰਵਾ ਕੇ ਉਨਾਂ ਨੂੰ ਆਪਣੀ ਫਸਲ ਬਹੁਤ ਹੀ ਘੱਟ ਰੇਟਾਂ ‘ਤੇ ਵੇਚਣ ਲਈ ਮਜਬੂਰ ਕੀਤਾ ਗਿਆ ਹੈ। ‘‘ਕੇਂਦਰ ਵਿਚ ਫੂਡ ਪ੍ਰੌਸੈਸਿੰਗ ਮੰਤਰੀ ਹੋਣ ਦੇ ਬਾਵਜੂਦ ਵੀ ਹਰਸਿਮਰਤ ਬਾਦਲ ਆਪਣੇ ਨਿੱਜੀ ਫਾਇਦੇ ਲਈ ਸੂਬੇ ਵਿਚ ਖੇਤੀ ਨਾਲ ਸੰਬੰਧਤ ਉਦਯੋਗ ਲਿਆਉਣ ਵਿਚ ਨਾਕਾਮਯਾਬ ਸਾਬਿਤ ਹੋਈ ਹੈ’’ ਫੂਲਕਾ ਨੇ ਕਿਹਾ। ਉਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨਿਵਰਸਿਟੀ ਦੀ 1978 ਦੀ ਰਿਪੋਰਟ ਵਿਚ ਵੀ ਪੰਜਾਬ ਵਿਚ ਖੇਤੀ ਅਧਾਰਿਤ ਉਦੋਯਗ ਲਗਾਉਣ ਦੀ ਗੱਲ ਕਹੀ ਗਈ ਹੈ ਪਰੰਤੂ ਕਾਂਗਰਸ ਅਤੇ ਅਕਾਲੀ ਦਲ ਅਜਿਹਾ ਕਰਨ ਵਿਚ ਨਾਕਾਮਯਾਬ ਸਾਬਿਤ ਹੋਇਆ ਹੈ। ਫੂਲਕਾ ਨੇ ਕਿਹਾ ਕਿ ‘‘ਇਹ ਹੈਰਾਨੀਜਨਕ ਗੱਲ ਹੈ ਕਿ ਮੋਦੀ ਸਰਕਾਰ ਵਿਦੇਸ਼ਾਂ ਵਿਚੋਂ ਕਣਕ ਆਯਾਤ ਕਰਵਾਉਣ ਜਾ ਰਹੀ ਹੈ ਜਦੋਂਕਿ ਸੂਬੇ ਵਿਚ ਕਿਸਾਨਾਂ ਦੀ ਕਣਕ ਮੰਡੀਆਂ ਵਿਚ ਰੁਲ ਰਹੀ ਹੈ। ਮੋਦੀ ਸਰਕਾਰ ਨੇ ਵੱਡੇ ਘਰਾਣਿਆ ਨੂੰ ਲਾਭ ਦੇਣ ਦੀ ਨੀਅਤ ਨਾਲ ਅਯਾਤ ਕਰ 15 ਪ੍ਰਤੀਸ਼ਤ ਤੋਂ ਘਟਾ ਕੇ 0 ਪ੍ਰਤੀਸ਼ਤ ਕਰ ਦਿੱਤਾ ਹੈ। ਜਿਸ ਨਾਲ ਕੇ ਦੇਸ਼ ਦੇ ਕਿਸਾਨ ਨੂੰ ਹੋਰ ਮੁਸ਼ਕਲਾਂ ਦਰਪੇਸ਼ ਆਉਣਗੀਆਂ’’ ਇਸ ਮੌਕੇ ਉਤੇ ਆਪ ਆਗੂ ਚੰਦਨ ਗਰੇਵਾਲ, ਐਚ.ਐਸ ਵਾਲੀਆ, ਸੁਖਦੀਪ ਅਪਰਾ ਅਤੇ ਆਤਮ ਪ੍ਰਕਾਸ਼ ਬਬਲੂ ਵੀ ਮੌਜੂਦ ਸਨ। 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD