Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਗਰ ਨਿਗਮ ਵੱਲੋਂ ਸਫਾਈ ਸੇਵਕਾਂ ਲਈ ਫਰੀ ਖੂਨ ਜਾਂਚ ਕੈਂਪ ਦਾ ਆਯੋਜਨ

ਨਗਰ ਨਿਗਮ ਦੇ 700 ਸਫਾਈ ਸੇਵਕਾਂ ਦੇ ਬਲੱਡ ਦੀ ਕੀਤੀ ਜਾਵੇਗੀ ਮੁਫਤ ਜਾਂਚ, ਵਾਤਾਵਰਣ ਦੀ ਸਵੱਸਥਾ ਲਈ ਰੈਣ ਬਸੇਰਾ ਵਿਖੇ ਰੁੱਖ ਲਗਾਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Mar 2017

Last updated on: Mar 07, 2017, 00:00 IST

ਨਗਰ ਨਿਗਮ ਵੱਲੋਂ ਫੇਸ 6 ਸਥਿਤ ਰੈਣ ਬਸੇਰਾ ਵਿਖੇ ਨਗਰ ਨਿਗਮ ਦੇ ਕਰੀਬ 700 ਸਫਾਈ ਸੇਵਕਾਂ  ਲਈ ਤਿੰਨ ਰੋਜਾ ਫਰੀ ਖੂਨ ਜਾਂਚ ਕੈਪ ਦਾ ਆਯੋਜਨ ਕੀਤਾ ਗਿਆ ਜਿਸਦਾ ਰਸਮੀ ਉਦਘਾਟਨ ਨਗਰ ਨਿਗਮ ਦੇ ਮੇਅਰ ਸ੍ਰੀ ਕੁਲਵੰਤ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ ਧੀਮਾਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।ਇਸ ਮੌਕੇ ਕਮਿਸਨਰ ਨਗਰ ਨਿਗਮ ਨੇ ਦੱਸਿਆ ਕਿ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸਫਾਈ ਸੇਵਕਾਂ ਦਾ ਬਹੁਤ ਅਹਿਮ ਰੋਲ ਹੁੰਦਾ ਹੈ ਅਤੇ ਉਹ ਆਪਣੀ ਡਿਊਟੀ ਨਿਭਾਉਣ ਲਈ ਜੋਖਮ ਭਰੇ ਕਾਰਜ ਵੀ ਸਹਿਰ ਦੀ ਸਫਾਈ ਲਈ ਕਰਦੇ ਹਨ ਅਤੇ ਉਹ ਆਪਣੀ ਸਹਿਤ ਦੀ ਜਾਂਚ ਕਰਾਉਣ ਲਈ ਵੀ ਅਣਗਹਿਲੀ ਵਰਤ ਜਾਂਦੇ ਹਨ। ਜਿਸ ਲਈ ਨਗਰ ਨਿਗਮ ਨੇ ਖਾਸ ਕਰਕੇ ਨਿਗਮ ਦੇ ਸਫਾਈ ਸੇਵਕਾਂ ਦੀ ਸਿਹਤ ਸੰਭਾਲ ਲਈ ਮੁਫਤ ਖੂਨ ਜਾਂਚ ਕਰਾਉਣ ਦਾ ਬੀੜਾ ਚੁੱਕਿਆ ਹੈ ਤਾਂ ਜੋ ਉਹ ਖੂਨ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਆਪਣੀ ਸਿਹਤ ਸਬੰਧੀ ਜਾਗਰੂਕ ਹੋ ਸਕਣ ਅਤੇ ਵਧੀਆ ਤਰੀਕੇ ਨਾਲ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਖੂਨ ਜਾਂਚ ਦੌਰਾਨ ਜੇਕਰ ਸਫਾਈ ਸੇਵਕ ਦੀ ਕਿਸੇ ਕਿਸਮ ਦੀ ਬਿਮਾਰੀ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਬਿਮਾਰੀ ਦਾ ਇਲਾਜ ਵੀ ਮੁਫਤ ਕੀਤਾ  ਜਾਵੇਗਾ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਫੇਸ 6 (ਨੇੜੇ ਦਾਰਾ ਸਟੂਡੀਓ )ਅਤੇ ਇੰਡਸਟਰੀਅਲ ਏਰੀਆ ਫੇਸ 1 ਵਿੱਚ ਦੋ ਰੈਣ ਬਸੇਰੇ ਬੇਘਰਿਆਂ ਲਈ ਬਣਾਏ ਗਏ ਹਨ। ਕੋਈ ਵੀ ਬੇਘਰਾ ਵਿਅਕਤੀ ਇਨ੍ਹਾਂ ਰੈਣ ਬਸੇਰਿਆਂ ਵਿੱਚ ਰਾਤ ਠਹਿਰ ਸਕਦਾ ਹੈ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਫਾਈ ਸੇਵਕਾਂ ਲਈ ਲਗਾਇਆ ਗਿਆ ਮੁਫਤ ਖੂਨ ਜਾਂਚ ਕੈਪ ਸਫਾਈ ਸੇਵਕਾਂ ਦੀ ਸਿਹਤ ਦੀ ਜਾਂਚ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਅਤੇ ਸਫਾਈ ਸੇਵਕਾਂ ਅੰਦਰ ਆਪਣੀ  ਸਿਹਤ ਪ੍ਰਤੀ ਜਾਗਰੂਕਤਾ ਵੀ ਪੈਦਾ ਹੋਵੇਗੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਤਾਵਰਣੀ ਦੀ ਸਵੱਸਥਾਂ ਲਈ ਰੈਣ ਬਸੇਰਾ ਤੋਂ ਰੁੱਖ ਲਗਾਓ ਮੁਹਿੰਮ ਦੀ ਸੁਰੂਆਤ ਕੀਤੀ ਗਈ ਅਤੇ ਨਗਰ ਨਿਗਮ ਦੀ ਹਦੂਦ ਅੰਦਰ ਢੁੱਕਵੀਆ ਥਾਵਾ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ ਤਾਂ ਜੋ ਸਹਿਰ ਨੂੰ ਹੋਰ ਹਰਿਆ ਭਰਿਆ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸਾਨੁੰ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਨਗਰ ਨਿਗਮ ਦੇ ਕੌਸਲਰਾਂ ਵੱਲੋਂ ਵੀ ਰੁੱਖ ਲਗਾਏ ਗਏ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਕੌਸ਼ਲਰ  ਵੀ ਮੌਜੂਦ ਸਨ।

 

Tags: KULWANT SINGH MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD