Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਾਂਤਰਿਕਵਾਦ ਨੂੰ ਕਾਨੂੰਨ ਬਣਾ ਕੇ ਨੱਥ ਪਾਉਣ ਦੀ ਮੰਗ, ਤਰਕਸ਼ੀਲਾਂ ਵੱਲੋਂ ਬਠਿੰਡਾ ਵਿਖੇ ਵਾਪਰੇ ਬਲੀ ਕਾਂਡ ਦੀ ਨਿਖੇਧੀ

ਨਵੀਂ ਸਰਕਾਰ ਨੂੰ ਫਿਰ ਸੌਂਪਿਆ ਜਾਵੇਗਾ ਅੰਧਵਿਸ਼ਵਾਸ ਰੋਕੂ ਕਾਨੂੰਨ ਦਾ ਖਰੜਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Mar 2017

Last updated on: Mar 12, 2017, 00:00 IST

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਬਠਿੰਡਾ ਦੇ ਪਿੰਡ ਕੋਟ ਫੱਤਾ ਵਿਖੇ ਦਾਦੀ ਤੇ ਪਿਤਾ ਵੱਲੋਂ ਆਪਣੇ ਹੀ ਬੱਚਿਆਂ ਦੀ ਬਲੀ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਸੁਸਾਇਟੀ ਨੇ ਨਾਲ ਹੀ ਨਵੀਂ ਸਰਕਾਰ ਤੋਂ ਮਹਾਰਾਸ਼ਟਰ ਦੀ ਤਰਜ਼ 'ਤੇ ਪੰਜਾਬ ਵਿੱਚ 'ਅੰਧਵਿਸ਼ਵਾਸ ਰੋਕੂ ਕਾਨੂੰਨ' ਬਣਾਉਣ ਦੀ ਮੰਗ ਵੀ ਕੀਤੀ ਹੈ ਤਾਂ ਕਿ ਤਾਂਤਰਿਕਵਾਦ ਨੂੰ ਨੱਥ ਪਾਈ ਜਾ ਸਕੇ।ਅੱਜ ਇੱਥੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਬਲੌਂਗੀ ਵਿਖੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਜ਼ੋਨ ਚੰਡੀਗੜ੍ਹ ਦੇ ਜੱਥੇਬੰਦਕ ਮੁਖੀ ਪਿੰਰਸੀਪਲ ਗੁਰਮੀਤ ਖਰੜ, ਜਰਨੈਲ ਕ੍ਰਾਂਤੀ, ਲੈਕਚਰਾਰ ਸੁਰਜੀਤ ਸਿੰਘ ਨੇ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ 21ਵੀਂ ਸਦੀ ਵਿੱਚ ਬਲੀ ਦੇਣ ਦੀਆਂ ਘਟਨਾਵਾਂ ਦਿਲ ਦਹਿਲਾ ਦੇਣ ਵਾਲੀਆਂ ਹਨ ਅਤੇ ਜਾਗਰੂਕਤਾ ਦੇ ਨਾਲ ਨਾਲ ਕਾਨੂੰਨੀ ਰੂਪ ਨਾਲ ਵੀ ਤਾਂਤਰਿਕਵਾਦ 'ਤੇ ਸ਼ਿਕੰਜਾ ਕਸੇ ਜਾਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸੁਸਾਇਟੀ ਵੱਲੋਂ ਅੰਧਵਿਸਵਾਸ ਰੋਕੂ ਕਾਨੂੰਨ ਦਾ ਖਰੜਾ ਪਿਛਲੇ ਸਾਲ ਪੰਜਾਬ ਦੇ ਤਕਰੀਬਨ ਸਾਰੇ ਵਿਧਾਇਕਾਂ ਨੂੰ ਸੌਂਪਿਆ ਗਿਆ ਸੀ। 

ਇਸ ਬਾਰੇ ਵਿਧਾਨ ਸਭਾ ਵਿੱਚ ਮਾਮੁਲੀ ਚਰਚਾ ਵੀ ਕੀਤੀ ਗਈ ਸੀ ਪਰੰਤੂ ਕਾਨੂੰਨ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਤਰਕਸ਼ੀਲ ਆਗੂਆਂ ਨੇ ਕਿਹਾ ਕਿ ਨਵੇਂ ਵਿਧਾਇਕਾਂ ਨੂੰ ਇੱਕ ਵਾਰ ਫੇਰ ਯਾਦ ਕਰਵਾਇਆ ਜਾਵੇਗਾ ਤਾਂ ਜੋ ਆਉਣ ਵਾਲੇ ਵਿਧਾਨ ਸਭਾ ਸੈਸ਼ਨਾਂ ਵਿੱਚ ਇਸ ਮੁੱਦੇ 'ਤੇ ਸੰਜੀਦਗੀ ਨਾਲ ਚਰਚਾ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਬੀਤੀ 8 ਮਾਰਚ ਨੂੰ ਬਠਿੰਡਾ ਦੇ ਪਿੰਡ ਕੋਟਫੱਤਾ ਵਿਖੇ ਤਾਂਤਰਿਕ ਦਾਦੀ ਨਿਰਮਲ ਕੌਰ ਅਤੇ ਉਸ ਦੇ ਪੁੱਤਰ ਕੁਲਵਿੰਦਰ ਸਿੰਘ ਨੇ ਰਿੱਧੀਆਂ-ਸਿੱਧੀਆਂ ਪ੍ਰਾਪਤ ਕਰਨ ਦੇ ਨਾਂ ਹੇਠ ਆਪਣੇ ਹੀ ਬੱਚਿਆਂ ਰਣਜੋਤ ਸਿੰਘ (5) ਅਤੇ ਅਨਾਮਿਕਾ (3) ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇੰਨਾ ਹੀ ਨਹੀਂ ਬੱਚਿਆਂ ਨੂੰ ਕਰੰਟ ਲਾਇਆ ਗਿਆ ਅਤੇ ਮਾਰਨ ਤੋਂ ਬਾਅਦ ਵੀ ਉਹਨਾਂ ਦੇ ਮੂੰਹ 'ਚ ਕੰਚ ਤੁੰਨਿਆ ਗਿਆ। ਤਰਕਸ਼ੀਲ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਇਹ ਗੱਲ ਸਮਝਣੀ ਲਾਜ਼ਮੀ ਹੈ ਕਿ ਗੈਬੀ ਸ਼ਕਤੀ ਨਾਂ ਤਾਂ ਕਿਸੇ ਕੋਲ ਸੀ, ਨਾ ਹੈ ਅਤੇ ਨਾਂ ਹੀ ਹੋਵੇਗੀ। ਉਹਨਾਂ ਦਾਅਵਾ ਕੀਤਾ ਕਿ ਜੋਤਸ਼ੀ, ਸਿਆਣੇ, ਸਾਧ ਆਦਿ ਗੈਬੀ ਸ਼ਕਤੀਆਂ ਦੇ ਨਾਂ ਹੇਠ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਅਤੇ ਉਹਨਾਂ ਦਾ ਸਰੀਰਕ, ਮਾਨਸਿਕ ਅਤੇ ਆਰਥਿਕ ਰੂਪ ਵਿੱਚ ਸ਼ੋਸ਼ਣ ਕਰਦੇ ਹਨ। 

ਜੋਤਸ਼ੀ, ਤਾਂਤਰਿਕ ਕਿਉਂ ਨਹੀਂ ਜਿੱਤਦੇ ਪੰਜ ਲੱਖ?

ਤਰਕਸ਼ੀਲ ਸੁਸਾਇਟੀ ਨੇ ਤਾਂਤਰਿਕਾਂ, ਜੋਤਸ਼ੀਆਂ ਸਾਧਾਂ ਲਈ ਜੋ ਆਪਣੇ 'ਚ ਗੈਬੀ ਸ਼ਕਤੀ ਹੋਣ ਦਾ ਦਾਅਵਾ ਕਰਦੇ ਹਨ, ਲਈ ਪੰਜ ਲੱਖ ਰੁਪਏ ਦਾ ਨਕਦ ਇਨਾਮ ਕਰੀਬ 30 ਸਾਲਾਂ ਤੋਂ ਰੱਖਿਆ ਹੋਇਆ ਹੈ ਪਰ ਅੱਜ ਤੱਕ ਕੋਈ ਵੀ ਇਸ ਨੂੰ ਜਿੱਤ ਨਹੀਂ ਸਕਿਆ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD