Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਖੇਤਰੀ ਚੇਹਰੇ ਦਾ ਨਾ ਹੋਣਾ ਵੀ ਪੰਜਾਬ 'ਚ ਆਪ ਦੀ ਹਾਰ ਦਾ ਇਕ ਕਾਰਨ ਰਿਹਾ : ਕੈਪਟਨ ਅਮਰਿੰਦਰ ਸਿੰਘ

ਸੂਬਾਈ ਪਾਰਟੀਆਂ ਨੂੰ ਟੱਕਰ ਦੇਣ ਵਾਸਤੇ ਖੇਤਰੀ ਅਗਵਾਈ ਨੂੰ ਉਤਸਾਹ ਦੇਣ 'ਤੇ ਜ਼ੋਰ ਦਿੱਤਾ, ਉਨ੍ਹਾਂ ਦੀ ਸਰਕਾਰ ਵੱਲੋਂ ਦੁਸ਼ਮਣੀ ਦੀ ਸਿਆਸਤ ਕਰਨ ਤੋਂ ਕੀਤਾ ਇਨਕਾਰ

Web Admin

Web Admin

5 Dariya News

ਪਟਿਆਲਾ , 12 Mar 2017

Last updated on: Mar 12, 2017, 00:00 IST

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ 'ਚ ਖੇਤਰੀ ਆਗੂਆਂ ਦੀ ਵੱਡੀ ਭੂਮਿਕਾ 'ਤੇ ਜ਼ੋਰ ਦਿੰਦਿਆਂ, ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਲਈ ਕਾਰਨਾਂ 'ਚੋਂ ਇਕ ਸੂਬਾਈ ਚੇਹਰੇ ਦੇ ਨਾ ਹੋਣ ਨੂੰ ਵੀ ਦੱਸਿਆ ਹੈ।ਕਾਂਗਰਸ ਵੱਲੌਂ ਖੇਤਰ 'ਚ ਵੱਡੀ ਜਿੱਤ ਦਰਜ਼ ਕਰਨ ਤੋਂ ਬਾਅਦ ਐਤਵਾਰ ਨੂੰ ਸਥਾਨਕ ਮੀਡੀਆ ਨਾਲ ਗੱਲਬਾਤ ਦੌਰਾਨ, ਸ਼ਾਂਤ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਿਆਂ ਅੰਦਰ ਸੂਬਾਈ ਪਾਰਟੀਆਂ ਨੂੰ ਟੱਕਰ ਦੇਣ ਵਾਸਤੇ ਖੇਤਰੀ ਆਗੂਆਂ ਨੂੰ ਉਤਸਾਹ ਦੇਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਖੇਤਰੀ ਚੇਹਰੇ ਨੂੰ ਪੇਸ਼ ਕਰਨਾ ਜ਼ਰੂਰੀ ਹੁੰਦਾ ਹੈ, ਜਿਹੜਾ ਉਸ ਸੂਬੇ ਦੇ ਲੋਕਾਂ ਦੀ ਪਛਾਣ ਬਣ ਸਕੇ।ਕੈਪਟਨ ਅਮਰਿੰਦਰ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਦੁਸ਼ਮਣੀ ਦੀ ਸਿਆਸਤ ਕਰਨ ਤੋਂ ਸਾਫ ਇਨਕਾਰ ਕਰਦਿਆਂ ਕਿਹਾ ਕਿ ਨਸ਼ਿਆਂ ਤੇ ਹੋਰ ਅਪਰਾਧਾਂ ਦੇ ਮਾਮਲਿਆਂ 'ਚ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ, ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਉਚਿਤ ਕਾਰਵਾਈ ਕੀਤੀ ਜਾਵੇਗੀ।ਜਦਕਿ ਪੰਜਾਬ ਦੇ ਚੋਣ ਨਤੀਜਿਆਂ 'ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਪੰਜਾਬ ਚੋਣਾਂ ਦੌਰਾਨ ਆਪ ਦੇ ਪ੍ਰਚਾਰ ਨੂੰ ਸੋਸ਼ਲ ਮੀਡੀਆ ਦੀ ਬਨਾਵਟ ਤੋਂ ਵੱਧ ਕੁਝ ਹੋਰ ਨਹੀਂ ਕਰਾਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਚੋਣ ਨਤੀਜਿਆਂ ਬਾਰੇ ਪੁੱਛੇ ਜਾਣ 'ਤੇ, ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਬੀਤੀ ਰਾਤ ਉਨ੍ਹਾਂ ਦੀ ਪ੍ਰਿਯੰਕਾ ਗਾਂਧੀ ਨਾਲ ਗੱਲ ਹੋਈ ਸੀ ਅਤੇ ਉਨ੍ਹਾਂ ਵਿਚਾਲੇ ਸਿਆਸੀ ਤੌਰ 'ਤੇ ਮਹੱਤਵਪੂਰਨ ਉਕਤ ਸੂਬੇ ਅੰਦਰ ਕਾਂਗਰਸ ਦੀ ਉਸੇ ਤਰ੍ਹਾਂ ਵਾਪਿਸੀ ਦੇ ਮੌਕੇ 'ਤੇ ਚਰਚਾ ਹੋਈ, ਜਿਵੇਂ ਇਸ ਵਾਰ ਪੰਜਾਬ 'ਚ ਪਾਰਟੀ ਨੇ ਵਾਪਿਸੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਂ 'ਚੋਂ ਤਿੰਨ ਸੂਬਿਆਂ 'ਚ ਕਾਂਗਰਸ ਦਾ ਜੇਤੂ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਪਾਰਟੀ ਦੀ ਸਥਿਤੀ 'ਚ ਹਰ ਪੱਖੋਂ ਸੁਧਾਰ ਹੋਇਆ ਹੈ।

ਇਸ ਲੜੀ ਹੇਠ, ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣ ਵਾਸਤੇ ਮੋਦੀ ਸਰਕਾਰ ਤੋਂ ਸਮਰਥਨ ਮਿਲਣ ਦੀ ਉਮੀਦ ਪ੍ਰਗਟਾਉਂਦਿਆਂ, ਕੈਪਟਨ ਅਮਰਿੰਦਰ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਬਤੌਰ ਮੁੱਖ ਮੰਤਰੀ ਆਪਣੇ ਪਿਛਲੇ ਕਾਰਜਕਾਲ ਦੌਰਾਨ ਉਸ ਵੇਲੇ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨਾਲ ਕੰਮ ਕਰਦਿਆਂ ਕੋਈ ਸਮੱਸਿਆ ਨਹੀਂ ਪੇਸ਼ ਆਈ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਜ਼ਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੇ ਵਿਕਾਸ ਵਾਸਤੇ ਵੱਖ ਵੱਖ ਪ੍ਰੋਜੈਕਟਾਂ 'ਤੇ ਚਰਚਾ ਕਰਨਗੇ। ਪੰਜਾਬ ਕਾਂਗਰਸ ਦੇ ਇਕ ਮੁੱਖ ਚੋਣ ਵਾਅਦੇ, ਕਿਸਾਨਾਂ ਦਾ ਕਰਜਾ ਮੁਆਫ ਕਰਨ ਸਬੰਧੀ ਪੁੱਛੇ ਜਾਣ 'ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਇਸ ਦਿਸ਼ਾ 'ਚ ਕੰਮ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸੁਨਿਸ਼ਚਿਤ ਕਰਨਗੇ ਕਿ ਇਸ ਲਈ ਉਚਿਤ ਫੰਡ ਪੈਦਾ ਕੀਤਾ ਜਾਵੇ।ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਚੋਣ ਵਾਅਦਿਆਂ ਨੂੰ ਜ਼ਲਦੀ ਪੂਰਾ ਕਰਨ ਸਬੰਧੀ ਵਾਅਦਾ ਕੀਤਾ ਹੈ, ਜਿਸ 'ਚ ਵਿਸ਼ੇਸ਼ ਜਾਂਚ ਦਲ ਗਠਿਤ ਕਰਦਿਆਂ, ਚਾਰ ਹਫਤਿਆਂ ਅੰਦਰ ਨਸ਼ਾਖੋਰੀ ਦਾ ਖਾਤਮਾ ਕਰਨਾ ਸ਼ਾਮਿਲ ਹੈ। ਇਸੇ ਤਰ੍ਹਾਂ, ਉਨ੍ਹਾਂ ਨੇ ਹੋਰ ਪੁਨਰਵਾਸ ਤੇ ਨਸ਼ਾ ਛੁਡਾਊ ਕੇਂਦਰ ਸਥਾਪਤ ਕਰਨ ਸਮੇਤ ਨਸ਼ੇ ਦੀ ਸਮੱਸਿਆ ਦੇ ਹੱਲ ਵਾਸਤੇ ਹੋਰ ਮਨੋਚਿਕਿਤਸਕਾਂ ਦੀ ਨਿਯੁਕਤੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ।ਉਦਯੋਗਾਂ ਦੇ ਪੁਨਰਗਠਨ ਦੇ ਵਾਅਦੇ 'ਤੇ ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਉਦਯੋਗ ਨੀਤੀ ਨੂੰ ਉਦਾਰ ਬਣਾਇਆ ਜਾਵੇਗਾ, ਤਾਂ ਜੋ ਉਦਯੋਗਾਂ ਦੇ ਪਲਾਇਣ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਨੂੰ ਉਨ੍ਹਾਂ ਲਈ ਇਕ ਖਿੱਚਵਾਂ ਸਥਾਨ ਬਣਾਇਆ ਜਾ ਸਕੇ। 

ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਈ ਪ੍ਰਮੁੱਖ ਉਦਯੋਗਪਤੀ ਉਨ੍ਹਾਂ ਨਾਲ ਸੰਪਰਕ 'ਚ ਹਨ ਅਤੇ ਪੰਜਾਬ ਅੰਦਰ ਨਿਵੇਸ਼ ਕਰਨ ਨੂੰ ਲੈ ਕੇ ਆਪਣੀ ਇੱਛਾ ਪ੍ਰਗਟਾ ਚੁੱਕੇ ਹਨ।ਇਸੇ ਤਰ੍ਹਾਂ, ਇਕ ਸਵਾਲ ਦੇ ਜਵਾਬ 'ਚ ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਕੈਪਟਨ ਸਮਾਰਟ ਕੁਨੈਕਟ ਵਾਅਦੇ ਹੇਠ ਸਮਾਰਟਫੋਨਾਂ ਦੀ ਖ੍ਰੀਦ ਵਾਸਤੇ ਜ਼ਲਦੀ ਹੀ ਵਿਸ਼ਵ ਪੱਧਰੀ ਟੈਂਡਰ ਕੱਢੇ ਜਾਣਗੇ। ਉਨ੍ਹਾਂ ਨੇ ਸੂਬੇ ਅੰਦਰ ਸਿਹਤ ਤੇ ਸਿੱਖਿਆ ਵਿਵਸਥਾ ਨੂੰ ਪਹਿਲ ਦੇ ਅਧਾਰ 'ਤੇ ਸੁਧਾਰਨ ਦੇ ਮਹੱਤਵ ਉਪਰ ਜ਼ੋਰ ਦਿੱਤਾ ਹੈ।ਐਸ.ਵਾਈ.ਐਲ ਮੁੱਦੇ 'ਤੇ, ਸੂਬਾ ਕਾਂਗਰਸ ਪ੍ਰਧਾਨ ਨੇ ਪਹਿਲਾਂ ਪੰਜਾਬ ਕੋਲ ਉਪਲਬਧ ਪਾਣੀ ਦੀ ਮਾਤਰਾ ਦਾ ਪਤਾ ਲਗਾਏ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ 1966 'ਚ ਪੰਜਾਬ ਪੁਨਰਗਠਨ ਕਾਨੂੰਨ ਹੇਠ ਹਰਿਆਣਾ ਦੇ ਗਠਨ ਦੇ ਅਧਾਰ 'ਤੇ ਪਾਣੀ ਦੀ ਅਸੰਤੁਲਿਤ ਵੰਡ 'ਤੇ ਉਸਨੂੰ ਚੁਣੌਤੀ ਦਿੱਤੇ ਜਾਣ 'ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਦਿਸ਼ਾ 'ਚ ਕੰਮ ਕਰੇਗੀ।ਪੰਜਾਬ 'ਚ ਕਾਂਗਰਸ ਦੀ ਨਵੀਂ ਸਰਕਾਰ 'ਚ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਬਾਰੇ ਇਕ ਸਵਾਲ 'ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਫੈਸਲਾ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਲਿਆ ਜਾਵੇਗਾ।ਇਕ ਹੋਰ ਸਵਾਲ ਦੇ ਜਵਾਬ 'ਚ, ਉਨ੍ਹਾਂ ਨੇ ਰਜਿੰਦਰ ਕੌਰ ਭੱਠਲ, ਸੁਨੀਲ ਜਾਖੜ, ਕੇਵਲ ਸਿੰਘ ਢਿਲੋਂ ਤੇ ਜਗਮੋਹਨ ਕੰਗ ਵਰਗੇ ਕੁਝ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਰ 'ਤੇ ਅਫਸੋਸ ਪ੍ਰਗਟਾਇਆ।ਜਦਕਿ ਹਾਲੇ 'ਚ ਡੇਰਾ ਸੱਚਾ ਸੌਦਾ ਟਕਰਾਅ 'ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕੈਪਟਨ ਅਮਰਿੰਦਰ ਨੇ ਪੰਜਾਬ ਦੀ ਤਰੱਕੀ ਨੂੰ ਪੁਖਤਾ ਕਰਨ ਵਾਸਤੇ ਸਾਰਿਆਂ ਪੱਖਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਕਿਹਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD