Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਦੇ ਸੰਹੁ ਚੁੱਕ ਸਮਾਗਮ ਤੇ ਮਾੜੇ ਪ੍ਰਬੰਧਾਂ ਨੇ ਉਨਾਂ ਦੀ ਮੁੱਦਿਆਂ ਸੰਬੰਧੀ ਗੰਭੀਰਤਾ ਨੂੰ ਕੀਤਾ ਜਗਜਾਹਿਰ-ਐਚ.ਐਸ. ਫੂਲਕਾ

ਆਪ ਵਿਧਾਇਕਾਂ ਨੂੰ ਬੈਠਣ ਲਈ ਸੀਟਾਂ ਨਾ ਦੇਣਾ ਪੰਜਾਬ ਦੇ ਵੋਟਰਾਂ ਦੀ ਤੋਹੀਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਰਾਜਸ਼ਾਹੀ ਸੋਚ ਦੀ ਝਲਕ-ਸੁਖਪਾਲ ਖਹਿਰਾ

Web Admin

Web Admin

5 Dariya News

ਚੰਡੀਗੜ੍ਹ , 16 Mar 2017

Last updated on: Mar 16, 2017, 00:00 IST

ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਨਵੀਂ ਸਰਕਾਰ ਦੇ ਸੁੰਹ ਚੁੱਕ ਸਮਾਗਮ ਦੌਰਾਨ ਆਪ ਦੇ ਵਿਧਾਇਕਾਂ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ਦਾ ਤਿੱਖਾ ਨੋਟਿਸ ਲੈਂਦਿਆਂ ਇਸ ਉਤੇ ਹੈਰਾਨੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਕਾਰੀ ਤੌਰ ਤੇ ਬੁਲਾਵਾ ਮਿਲਣ ਉਪਰੰਤ ਰਾਜ ਭਵਨ ਪਹੁੰਚੇ ਆਪ ਦੇ ਵਿਧਾਇਕਾਂ ਨੂੰ ਬੈਠਣ ਲਈ ਸਥਾਨ ਵੀ ਨਾ ਦਿੱਤਾ ਗਿਆ ਅਤੇ ਉਹ ਪੰਡਾਲ ਦੇ ਅੰਤ ਵਿਚ ਖੜੇ ਰਹੇ।ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਦੇ ਸੀਨੀਅਰ ਨੇਤਾ ਅਤੇ ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਅਤੇ ਭੁਲੱਥ ਤੋਂ ਵਿਧਾਇਕ ਅਤੇ ਚੀਫ ਵਿੱਪ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਨਤਾ ਦੁਆਰਾ ਚੁਣੇ ਗਏ ਆਪ ਦੇ ਨੁਮਾਇੰਦਿਆਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਫੂਲਕਾ ਨੇ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਮੁੱਖ ਮੰਤਰੀ ਸੁੰਹ ਚੁੱਕ ਰਹੇ ਸਨ ਅਤੇ ਵਿਰੋਧੀ ਧਿਰ ਦੇ ਮੁੱਖ ਆਗੂ ਆਪਣੇ ਸਾਥੀਆਂ ਸਮੇਤ ਪੰਡਾਲ ਦੇ ਅੰਤ ਵਿਚ ਖੜੇ ਸਨ।ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕੋਈ ਕੁਰਸੀ ਕਲਚਰ ਨਹੀਂ ਹੈ ਅਤੇ ਉਹ ਕਿਸੇ ਪ੍ਰਕਾਰ ਦਾ ਵੀਆਈਪੀ ਪ੍ਰਬੰਧ ਨਹੀਂ ਚਾਹੁੰਦੇ ਸਨ। ਆਪ ਹਮੇਸ਼ਾ ਆਮ ਲੋਕਾਂ ਦੀ ਤਰਾਂ ਵਿਚਰਨ ਵਿਚ ਵਿਸ਼ਵਾਸ਼ ਰੱਖਦੀ ਹੈ ਅਤੇ ਸਾਰੇ ਆਗੂ ਇਸੇ ਸੋਚ ਨਾਲ ਰਾਬਤਾ ਰੱਖਦੇ ਹਨ। ਉਨਾਂ ਕਿਹਾ ਕਿ ਵਿਧਾਇਕਾ ਦੇ ਬੈਠਣ ਦਾ ਪ੍ਰਬੰਧ ਕਰਨਾ ਸਰਕਾਰ ਦੀ ਜਿੰਮੇਵਾਰੀ ਸੀ।ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਕਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗੀ ਅਤੇ ਪੰਜਾਬ ਦੇ ਹਿੱਤਾਂ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਗਏ ਸਕਰਾਤਮਕ ਫੈਸਲਿਆਂ ਦਾ ਸਵਾਗਤ ਅਤੇ ਸਮਰਥਨ ਕਰੇਗੀ, ਇਹੀ ਸੰਦੇਸ਼ ਦੇਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਸੰਹੁ ਚੱਕ ਸਮਾਗਮ ਵਿਚ ਸ਼ਾਮਲ ਹੋਏ ਸਨ, ਪਰੰਤੂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਗੈਰ ਜਿਮੇਦਾਰੀ ਵਾਲਾ ਵਿਵਹਾਰ ਕੀਤਾ ਜੋ ਨਿੰਦਣਯੋਗ ਹੈ।    

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁੰਹ ਚੁੱਕ ਸਮਾਗਮ ਕਾਂਗਰਸ ਦੇ ਕੰਮ ਕਰਨ ਦੇ ਸਭਿਆਚਾਰ ਨੂੰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਰਾਜਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਉਨਾਂ ਕਿਹਾ ਕਿ ਆਪ ਦੇ ਵਿਧਾਇਕ ਜਨਤਾ ਦੁਆਰਾ ਦਿੱਤੇ ਫਤਵੇ ਨੂੰ ਪ੍ਰਵਾਨ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਏ ਸਨ ਜਦੋਂ ਕਿ ਅਕਾਲੀ ਅਤੇ ਭਾਜਪਾ ਆਗੂਆਂ ਨੇ ਇਸ ਤੋਂ ਦੂਰੀ ਬਣਾਈ ਰੱਖੀ। ਉਨਾਂ ਕਿਹਾ ਕਿ ਆਪ ਵਿਧਾਇਕਾਂ ਨੂੰ ਸੀਟ ਨਾ ਦੇਣਾ ਪੰਜਾਬ ਦੇ ਲੋਕਾਂ ਦੀ ਬੇਇਜਤੀ ਹੈ।ਖਹਿਰਾ ਨੇ ਕਿਹਾ ਕਿ ਕਾਂਗਰਸ ਆਪਣੇ ਰਾਜਸ਼ਾਹੀ ਅਤੇ ਜਨਤਾ ਤੋਂ ਦੂਰੀ ਬਣਾਉਣ ਦੇ ਸਭਿਆਚਾਰ ਤੋਂ ਬਾਹਰ ਨਹੀਂ ਆਈ ਹੈ ਅਤੇ ਪੰਜਾਬ ਦੇ ਲੋਕ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਇਸ ਸੋਚ ਨੂੰ ਪ੍ਰਵਾਨ ਨਹੀਂ ਕਰਨਗੇ। ਖਹਿਰਾ ਨੇ ਕਿਹਾ ਕਿ ਜੇਕਰ ਕਾਂਗਰਸ ਇਕ ਸਮਾਗਮ ਸਹੀ ਢੰਗ ਨਾਲ ਨਹੀਂ ਕਰਵਾ ਸਕਦੀ ਤਾਂ ਉਹ ਪੰਜਾਬ ਨੂੰ ਕਿਸ ਤਰਾਂ ਚਲਾਏਗੀ।ਭੁਲੱਥ ਤੋਂ ਵਿਧਾਇਕ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨੂੰ ਲੋਕਾਂ ਨਾਲ ਕੀਤੇ ਵਾਅਦੇ ਜਿੰਨਾਂ ਵਿਚ ਕਿ ਹਰ ਘਰ ਵਿਚ ਇਕ ਰੋਜਗਾਰ, ਕਿਸਾਨਾਂ ਦੇ ਕਰਜੇ ਮੁਆਫ ਕਰਨੇ ਅਤੇ ਪੰਜਾਬ ਵਿਚੋਂ ਨਸ਼ੇ ਖਤਮ ਕਰਨੇ ਸ਼ਾਮਲ ਹਨ ਨੂੰ ਪੂਰਾ ਕਰਨ ਲਈ ਆਪਣਾ ਸਹਿਯੋਗ ਦੇਵੇਗੀ। ਅਸੀਂ ਕਾਂਗਰਸ ਸਰਕਾਰ ਦੇ ਹਰ ਕਾਰਜ ਉਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਨਿਗਰਾਨੀ ਰੱਖਾਂਗੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਸੂਰਤ ਵਿਚ ਸਰਕਾਰ ਦੇ ਖਿਲਾਫ ਲੋਕਾਂ ਦੀ ਅਵਾਜ ਵੀ ਉਠਾਵਾਂਗੇ।   

 

 

Tags: H.S. Phoolka , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD