Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਦੇਣ ਲਈ ਐਸ.ਐਮ.ਐਲ ਵੈਨ ਨੂੰ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਿਲ੍ਹੇ ਵਿਚ ਵੈਨ ਰਾਹੀਂ ਕਾਨੂੰਨੀ ਸਾਖਰਤਾ ਕੈਪੇਨਿੰਗ ਦਾ ਆਰੰਭ 16 ਤੋਂ 28 ਮਾਰਚ ਤੱਕ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਪੁਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 Mar 2017

Last updated on: Mar 16, 2017, 00:00 IST

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਦੀ ਅਗੁਵਾਈ ਹੇਠ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਸ਼੍ਰੀਮਤੀ ਅਰਚਨਾ ਪੁਰੀ ਵੱਲੋਂ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਤੋਂ ਐਸ.ਐਮ.ਐਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ,  ਜਿਸ ਦਾ ਮੰਤਵ ਲੋਕਾਂ ਨੂੰ ਕਾਨੂੰਨੀ ਜਾਗਰੂਕਤਾ ਦੇਣਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਇਹ ਵੈਨ ਪੰਜਾਬ ਭਰ ਵਿੱਚ ਕਾਨੂੰਨੀ ਸਾਖਰਤਾ ਲਈ ਪ੍ਰਯੋਗ ਕੀਤੀ ਜਾ ਰਹੀ ਹੈ ਅਤੇ ਸ਼ਡਿਊਲ ਦੇ ਮੁਤਾਬਕ ਇਹ ਵੈਨ ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਮਿਤੀ 16.03.2017 ਤੋਂ 28.03.2017 ਤੱਕ ਲੋਕਾਂ ਨੂੰ ਕਾਨੂੰਨੀ ਸਾਖਰਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹੇ ਦੇ ਪਿੰਡ ਸਿਹੋੜਾ, ਗੋਸਲਨ, ਮੌਲੀ ਵੈਦਵਾਨ, ਕਾਲੇਵਾਲ, ਬਜਹੇੜੀ, ਰਸਨਹੇੜੀ, ਰਾਏਪੁਰ ਕਲਾਂ, ਛੱਤ, ਸਿੰਘਪੁਰਾ, ਲੱਖਨੌਰ ਅਤੇ ਗਿਗੇਮਾਜਰਾ ਵਿੱਖੇ ਕੈਂਪੇਨਿੰਗ ਲਈ ਪ੍ਰਯੋਗ ਕੀਤੀ ਜਾਵੇਗੀ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾ ਵੱਲੋਂ ਦੱਸਿਆ ਗਿਆ ਕਿ ਲੀਗਲ ਸਰਵਿਸਿਜ਼ ਐਕਟ-1987 ਦੀ ਧਾਰਾ 12 ਅਧੀਨ ਸਮਾਜ ਦੇ ਕਮਜੋਰ ਵਰਗ ਜਿਵੇਂ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ, ਬੇਗਾਰ ਦੇ ਮਾਰੇ, ਇਸਤਰੀ/ਬੱਚੇ/ਮਾਨਸਿਕ ਰੋਗੀ/ਅਪੰਗ ਵਿਅਕਤੀ, ਵੱਡੀ ਮੁਸੀਬਤ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਅਧੀਨ ਵਿਅਕਤੀ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀ ਕੈਦੀ ਅਤੇ ਕੋਈ ਅਜਿਹਾ ਵਿਅਕਤੀ ਜਿਸਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਵੱਧ ਨਾ ਹੋਵੇ, ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਕਾਨੂੰਨੀ ਸਹਾਇਤਾ ਵਿੱਚ ਵਕੀਲ ਦੀ ਫੀਸ, ਅਦਾਲਤੀ ਖਰਚਿਆਂ ਦੀ ਅਦਾਇਗੀ ਕੀਤੀ ਜਾਂਦੀ ਹੈ, ਇਹ ਸਹਾਇਤਾ ਇਸ ਮੰਤਵ ਨਾਲ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਹਰੇਕ ਲੋੜਵੰਦ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲ ਸਕੇ।  ਉਨਾਂਹ ਇਹ ਵੀ ਦੱਸਿਆ ਕਿ ਹੋਰ ਵੱਧੇਰੇ ਜਾਣਕਾਰੀ ਲਈ 24X7 ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਵੀ ਮੌਜੂਦ ਸਨ। 

 

Tags: Judiciary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD