Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ ਪੰਜਾਬ ਸਰਕਾਰ- ਐਚ.ਐਸ. ਫੂਲਕਾ

Web Admin

Web Admin

5 Dariya News

ਚੰਡੀਗੜ , 17 Mar 2017

Last updated on: Mar 17, 2017, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਗੁਰੇਜ ਕਰੇ।ਸ਼ੁਕਰਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਨੋਟ ਰਾਹੀਂ ਫੂਲਕਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਲਾਲ ਬੱਤੀ ਅਤੇ ਵੀਆਈਪੀ ਕਲਚਰ ਨਹੀਂ ਅਪਣਾਉਣਗੇ। ਇਸ ਲਈ ਇਹ ਵਾਅਦਾ ਯਾਦ ਕਰਵਾਇਆ ਜਾ ਰਿਹਾ ਹੈ। ਫੂਲਕਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਦੀ ਜਨਤਾ ਪਿਛਲੇ ਲੰਬੇ ਸਮੇਂ ਤੋਂ ਲਾਲ ਬੱਤੀ ਅਤੇ ਵੀਆਈਪੀ ਕਲਚਰ ਤੋਂ ਪੀੜਿਤ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਵਿਚੋਂ ਲਾਲ ਬੱਤੀ ਅਤੇ ਵੀਆਈਪੀ ਕਲਚਰ ਖਤਮ ਕਰੇ ਅਤੇ ਇਹ ਯਕੀਨੀ ਬਣਾਵੇ ਕਿ ਕੋਈ ਵੀ ਨੇਤਾ ਪੰਜਾਬ ਦੀ ਜਨਤਾ ਵਿਚ ਆਪਣੇ ਆਪ ਨੂੰ ਵੱਡਾ ਬਣ ਕੇ ਵਿਚਰਨ ਦੀ ਕੋਸ਼ਿਸ਼ ਨਾ ਕਰੇ। ਉਨਾਂ ਕਿਹਾ ਕਿ ਪੰਜਾਬ ਦੇ ਵਿਧਾਇਕ ਅਤੇ ਸੱਤਾਧਾਰੀ ਧਿਰ ਦੇ ਲੀਡਰ ਸਿਰਫ ਦਫਤਰੀ ਕਾਰਜਗੁਜਾਰੀ ਅਤੇ ਆਪਣੇ ਜਿੰਮੇਦਾਰੀ ਨਿਭਾਉਣ ਲਈ ਲੋੜੀਂਦਿਆਂ ਸਹੂਲਤਾ ਹੀ ਇਸਤੇਮਾਲ ਕਰਨ ਕਿਉਕਿ ਪੰਜਾਬ ਵੀਆਈਪੀ ਕਲਚਰ ਦੇ ਵਾਧੂ ਵਿੱਤੀ ਬੋਝ ਕਾਰਨ ਪਹਿਲਾਂ ਹੀ ਬਹੁਤ ਪਿਛੇ ਚਲਾ ਗਿਆ ਹੈ। ਫੂਲਕਾ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਲਾਲ ਬੱਤੀ ਅਤੇ ਵੀਆਈਪੀ ਕਲਚਰ ਨਹੀਂ ਅਪਣਾਵੇਗਾ ਅਤੇ ਆਪਣੇ ਫਰਜਾਂ ਦੀ ਪੂਰਤੀ ਲਈ ਜੋ-ਜੋ ਜਰੂਰਤਾਂ ਲੋੜੀਂਦਿਆਂ ਹੋਣਗੀਆਂ ਉਹ ਹੀ ਲੈਣਗੇ। 

ਅੱਜ ਤੋਂ ਸ਼ੁਰੂ ਹੋ ਗਏ ਹਨ ਕੈਪਟਨ ਵਲੋਂ ਨਸ਼ਾ ਬੰਦ ਕਰਵਾਉਣ ਦੇ 30 ਦਿਨ-ਆਪ

ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਦੇ ਆਗੂ ਐਚ.ਐਸ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਮੁਖਾਤਬ ਹੁੰਦਿਆਂ ਯਾਦ ਕਰਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਣਨ ਉਪਰੰਤ 30 ਦਿਨਾਂ ਦੇ ਵਿਚ-ਵਿਚ ਪੰਜਾਬ ਅੰਦਰ ਨਸ਼ੇ ਬੰਦ ਕਰਵਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ 30 ਦਿਨ ਅੱਜ ਤੋਂ ਸ਼ੁਰੂ ਹੋ ਗਏ ਹਨ। ਫੂਲਕਾ ਨੇ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਉਪਰ ਖਰਾ ਉਤਰਦੇ ਹੋਏ ਆਉਦੀ 16 ਅਪ੍ਰੈਲ ਤੱਕ ਪੰਜਾਬ ਅੰਦਰ ਨਸ਼ੇ ਦੀ ਸਪਲਾਈ ਪੂਰੀ ਤਰਾਂ ਬੰਦ ਕਰਵਾ ਦੇਣਗੇ ਅਤੇ ਨਸ਼ਾ ਤਸ਼ਕਰੀ ਵਿਚ ਸ਼ਾਮਲ ਦੋਸ਼ੀਆਂ ਨੂੰ ਜੇਲਾਂ ਵਿਚ ਸੁਟਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਜੋਂ ਜਿੰਮੇਵਾਰੀ ਨਿਭਾਉਦੀ ਹੋਈ ਇਸ ਕਾਰਜ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਪੂਰਾ ਸਹਿਯੋਗ ਕਰੇਗੀ। ਉਨਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੇ ਬੀਮਾਰੀ ਫੈਲਾਉਣ ਲਈ ਕੋਣ ਲੋਕ ਜਿੰਮੇਦਾਰ ਹਨ, ਉਨਾਂ ਬਾਰੇ ਬੱਚਾ-ਬੱਚਾ ਜਾਣਦਾ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਬਿਨਾ ਕਿਸੇ ਭੇਦਭਾਵ ਨਸ਼ਾ ਫੈਲਾਉਣ ਲਈ ਜਿੰਮੇਦਾਰ ਲੋਕਾਂ ਉਪਰ ਕਾਰਵਾਈ ਕਰਨ ਦੀ ਜੁਅਰਤ ਦਿਖਾਉਣ। ਇਸਦੇ ਨਾਲ ਹੀ ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੁਡਾਉ ਕੇਂਦਰਾਂ ਲਈ ਲੋੜੀਂਦਾ ਸਟਾਫ ਅਤੇ ਸਹੂਲਤਾਂ ਪਹਿਲ ਦੇ ਅਧਾਰ ਤੇ ਉਪਲਬੱਧ ਕਰਵਾਵੇ। 

   

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD