Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਆਪ’ ਨੂੰ ਜਾਂਦਾ ਹੈ ਕੈਪਟਨ ਸਰਕਾਰ ਵਲੋਂ ਲਾਲ ਬੱਤੀ ਛੱਡਣ ਅਤੇ ਕਿਸਾਨ ਹਿਤੈਸ਼ੀ ਫੈਸਲਾ ਲੈਣ ਦਾ ਸਿਹਰਾ- ਐਚ.ਐਸ ਫੂਲਕਾ

ਪੰਜਾਬ ਕੈਬਿਨੇਟ ਵਲੋਂ ਲਏ ਗਏ ਕਈ ਫੈਸਲਿਆਂ ਉਪਰ ਆਮ ਆਦਮੀ ਪਾਰਟੀ ਦਾ ਸਿੱਧਾ ਅਸਰ

Web Admin

Web Admin

5 Dariya News

ਚੰਡੀਗੜ , 18 Mar 2017

Last updated on: Mar 18, 2017, 00:00 IST

ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅੱਜ ਕੈਬਿਨੇਟ ਮੀਟਿੰਗ ਵਿਚ ਲਾਲ ਬੱਤੀ ਅਤੇ ਵੀਆਈਪੀ ਕਲਚਰ ਤਿਆਗਣ ਅਤੇ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀਆਂ ਰੋਕਣ ਵਰਗੇ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਨੇ ਇਸ ਸਿਹਰਾ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਆਪਣੇ ਵਲੰਟੀਅਰਾਂ ਸਿਰ ਬਨਿਆ। ਸ਼ਨਿਵਾਰ ਨੂੰ ‘ਆਪ’ ਵਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ. ਫੂਲਕਾ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਸਿਆਸਤ ਨੂੰ ਬਦਲਣ ਲਈ ਤੁਹਾਡੇ ਵਲੋਂ ਦਿ੍ਰਤਾ ਨਾਲ ਵਿੱਢੇ ਅੰਦੋਲਨ ਅਤੇ ਅਣਥੱਕ ਮਿਹਨਤ ਸਦਕਾ ਅੱਜ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਲਾਗੂ ਕਰਨ ਲਈ ਮਜਬੂਰ ਹੋ ਗਈ ਹੈ। ਫੂਲਕਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਲਾਲ ਬੱਤੀ ਕਲਚਰ ਤਿਆਗਣ, ਕਿਸਾਨਾਂ ਦੀ ਜਮੀਨਾਂ ਦੀ ਨਿਲਾਮੀ ਰੋਕਣ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ‘ਚ ਸੰਕੇਤਕ ਕਟੌਤੀ ਕਰਨ ਜਿਹੇ ਫੈਸਲੇ ਲੈਣ ਲਈ ਮਜਬੂਰ ਕਰਨਾ ਆਮ ਆਦਮੀ ਪਾਰਟੀ ਦੀ ਜਿੱਤ ਹੈ। ਫੂਲਕਾ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ‘ਆਪ’ ਦੇ ਅਸਰ ਕਾਰਨ ਪੰਜਾਬ ਕਾਂਗਰਸ ਨੂੰ ਆਪਣਾ ਰਿਵਾਇਤੀ ਵੀਆਈਪੀ ਕਲਚਰ ਛੱਡਣਾਂ ਪੈ ਰਿਹਾ ਹੈ ਅਤੇ ਆਦਤਾਂ ਬਦਲਣੀਆਂ ਪੈ ਰਹੀਆਂ ਹਨ, ਕਿਉਕਿ ‘ਆਪ’ ਨੇ ਪੰਜਾਬ ਦੀ ਜਨਤਾ ਨੂੰ ਜਾਗਰੂਕ ਕਰ ਦਿੱਤਾ ਹੈ ਕਿ ਲੋਕਤੰਤਰ ਵਿਚ ਜਨਤਾ ਹੀ ਮਾਲਕ ਹੁੰਦੀ ਹੈ, ਲਾਲ ਬੱਤੀਆਂ ਵਾਲੇ ਅਫਸਰ, ਮੰਤਰੀ ਅਤੇ ਨੇਤਾ ਮਾਲਕ ਨਹੀਂ ਹੁੰਦੇ ਬਲਕਿ ਜਨਤਾ ਦੇ ਸੇਵਾਦਾਰ ਹੁੰਦੇ ਹਨ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਰਨ ਇਹ ਸਿਰਫ ਪੰਜਾਬ ਵਿਚ ਹੀ ਹੋਇਆ ਹੈ, ਵੈਸੇ ਤਾਂ 7 ਹੋਰ ਰਾਜਾਂ ਵਿਚ ਵੀ ਕਾਂਗਰਸ ਦੀਆਂ ਸਰਕਾਰਾਂ ਹਨ ਜਿੱਥੇ ਅਜਿਹੇ ਫੈਸਲੇ ਨਹੀਂ ਲਏ ਗਏ। ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਇਨਾਂ ਫੈਸਲਿਆਂ ਦੀ ਸ਼ਲਾਘਾ ਕਰਦੇ ਹੋਏ ਦੋਹਰਾਇਆ ਕਿ ਜਿੰਨੀ ਦੇਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਅਤੇ ਜਨਤਾ ਦੇ ਹਿੱਤ ਵਿਚ ਚੰਗੇ ਕੰਮ ਕਰੇਗੀ, ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਵਜੋਂ ਇਸਨੂੰ ਪੂਰਾ ਸਹਿਯੋਗ ਦੇਵੇਗੀ, ਪਰੰਤੂ ਜੇਕਰ ਕੈਪਟਨ ਸਰਕਾਰ ਆਪਣੇ ਵਾਅਦੇ ਸਮੇਂ ਸਿਰ ਪੂਰਾ ਨਹੀਂ ਕਰੇਗੀ ਅਤੇ ਜਨਤਾ ਵਿਰੋਧੀ ਕਦਮ ਚੁੱਕੇਗੀ ਤਾਂ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ ਅਤੇ ਸਕਰਾਤਮਕ ਭੂਮਿਕਾ ਨਿਭਾਉਦੇ ਹੋਏ ਕੈਪਟਨ ਸਰਕਾਰ ਕੋਲੋਂ ਜਬਰਦਸਤੀ ਵਾਅਦੇ ਪੂਰੇ ਕਰਵਾਵੇਗੀ। ਉਨਾਂ ਕਿਹਾ ਕਿ ਬੇਸ਼ਕ ਅੱਜ ਦੀ ਕੈਬਿਨੇਟ ਵਿਚ ਘਰ-ਘਰ ਨੌਕਰੀ ਲਈ ਕੋਈ ਸਕੀਮ ਅਤੇ ਕੁਝ ਹੋਰ ਅਹਿਮ ਵਾਅਦਿਆਂ ਬਾਰੇ ਕੋਈ ਗੱਲ ਨਹੀਂ ਹੋਈ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਿਚ ਲੋੜੀਂਦੀ ਕਟੌਤੀ ਨਹੀਂ ਕੀਤੀ ਗਈ। ਫਿਰ ਵੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਹ ਵਾਅਦੇ ਨਿਭਾਉਣ ਲਈ ਹੋਰ ਸਮਾਂ ਦਿੰਦੀ ਹੈ। ਉਨਾਂ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਇਕ-ਇਕ ਵਾਅਦਾ ਨਿਰਧਾਰਿਤ ਸਮੇਂ ਅੰਦਰ ਪੂਰਾ ਕਰੇ। ਉਨਾਂ ਵਲੰਟੀਅਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੌਂਸਲਾ ਨਾ ਛੱਡਣ ਅਤੇ ਹਰ ਵਾਅਦਾ ਪੂਰਾ ਕਰਵਾਉਣ ਲਈ ਮੈਦਾਨ ਵਿਚ ਡੱਟੇ ਰਹਿਣ।  

   

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD