Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਿਜ਼ਰਾਬਾਦ ਦੀ ਖਸਤਾਹਾਲ ਸੜਕ ਕਾਰਨ ਬੱਚੇ ਤੇ ਲੋਕ ਪ੍ਰੇਸ਼ਾਨ

ਪਿੰਡ ਖਿਜ਼ਰਾਬਾਦ ਵਿਖੇ ਸੜਕ ਤੇ ਖੜੇ ਪਾਣੀ ਨਾਲ ਟੁੱਟੀ ਸੜਕ ਦੀ ਮੂੰਹ ਬੋਲਦੀ ਤਸਵੀਰ
ਪਿੰਡ ਖਿਜ਼ਰਾਬਾਦ ਵਿਖੇ ਸੜਕ ਤੇ ਖੜੇ ਪਾਣੀ ਨਾਲ ਟੁੱਟੀ ਸੜਕ ਦੀ ਮੂੰਹ ਬੋਲਦੀ ਤਸਵੀਰ

Web Admin

Web Admin

5 Dariya News (ਰਜਨੀਕਾਂਤ ਗਰੋਵਰ)

ਮਾਜਰੀ , 18 Mar 2017

Last updated on: Mar 18, 2017, 00:00 IST

ਨੇੜਲੇ ਪਿੰਡ ਖਿਜ਼ਰਾਬਾਦ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਨੇੜੇ ਲੰਘਦੀ ਫਿਰਨੀ ਵਾਲੀ ਸੜਕ ਕਿਨਾਰੇ ਬਣੇ ਘਰਾਂ ਦਾ ਪਾਣੀ ਸੜਕ ਵਿਚ ਇਕੱਠਾ ਹੋਣ ਕਾਰਨ ਸੜਕ ਲਗਾਤਾਰ ਟੁੱਟਣੀ ਸ਼ੁਰੂ ਹੋ ਗਈ ਹੈ ਤੇ ਸਕੂਲ ਨੇੜੇ ਸਰਕਾਰੀ ਟੂਟੀ ਵਾਲੀਆਂ ਪਾਈਪਾਂ ਲੀਕ ਹੋਣ ਕਾਰਨ ਪਾਣੀ ਸੜਕ 'ਤੇ ਇਕੱਠਾ ਹੋਣ ਕਰਕੇ ਸੜਕ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਰਾਹਗੀਰਾਂ ਤੋਂ ਇਲਾਵਾ ਸਕੂਲ ਨੂੰ ਆਉਣ ਜਾਣ ਵਾਲੇ ਬੱਚਿਆਂ ਅਤੇ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਦੱਸਣਾ ਬਣਦਾ ਹੈ ਕਿ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਜਾਣ ਵਾਲੇ ਬਚੇ ਆਪਣੇ ਘਰ ਤੋਂ ਤਿਆਰ ਹੋ ਕੇ ਆਉਂਦੇ ਹਨ, ਪਰ ਜਦੋਂ ਸਕੂਲ ਨੇੜੇ ਪਹੁੰਚਦੇ ਹਨ ਤਾ ਸੜਕ ਵਿਚ ਪਏ ਟੋਇਆਂ 'ਚ ਪਾਣੀ ਖੜ੍ਹਾ ਹੋਣ ਕਾਰਨ ਜਦੋਂ ਕੋਈ ਵਾਹਨ ਲੰਘਦਾ ਹੈ ਤਾਂ ਪਾਣੀ ਦੇ ਛਿੱਟੇ ਬੱਚਿਆਂ ਦੇ ਕੱਪੜਿਆਂ 'ਤੇ ਪੈਣ ਕਾਰਨ ਸਕੂਲੀ ਵਰਦੀ ਖਰਾਬ ਹੋ ਜਾਂਦੀ ਹੈ ਜਿਸ ਕਾਰਨ ਬੱਚਿਆਂ ਨੂੰ ਜਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਗਲਬਾਤ ਕਰਦਿਆਂ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਅਤੇ ਸਕੂਲੀ ਬੱਚਿਆਂ ਨੇ ਕਿਹਾ ਕਿ ਇਸ ਸਮਸਿਆ ਵੱਲ ਨਾ ਕੋਈ ਲੋਕ ਨਿਰਮਾਣ ਵਿਭਾਗ ਦਾ ਅਧਿਕਾਰੀ ਧਿਆਨ ਦਿੰਦਾ ਹੈ ਤੇ ਨਾ ਹੀ ਕੋਈ ਪੰਚਾਇਤ ਮੈਂਬਰ ਧਿਆਨ ਦੇ ਰਿਹਾ ਹੈ, ਜਿਸ ਕਾਰਨ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਵਿਦਿਆਰਥੀਆਂ ਅਤੇ ਸੜਕ ਕਿਨਾਰੇ ਰਹਿਣ ਵਾਲੇ ਲੋਕਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੜਕ ਦੀ ਹਾਲਤ ਨੂੰ ਸੁਧਾਰਿਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਹ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣ। 

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD