Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ਼ੈਮਰਾਕ ਸਕੂਲ ਦੇ ਨੰਨੇ-ਮੁੰਨਿਆਂ ਨੇ ਮਨਾਈ ਗਰੈਜੂਏਸ਼ਨ ਸੈਰਾਮਨੀ

ਸਕੂਲ ਗਰੈਜੂਏਸ਼ਨ ਸੈਰਾਮਨੀ ਬੱਚਿਆਂ ਦੀ ਵਿੱਦਿਅਕ ਪੱਧਰ ਦੀ ਪਹਿਲੀ ਸਫਲਤਾ ਦੀ ਪੌੜੀ : ਐੱਸ ਕੇ ਸ਼ਰਮਾ

Web Admin

Web Admin

5 Dariya News

ਮੋਹਾਲੀ , 18 Mar 2017

Last updated on: Mar 18, 2017, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ ੬੯  ਦੀ ਮੈਨੇਜਮੈਂਟ ਵੱਲੋਂ ਪ੍ਰੀ-ਪ੍ਰਾਇਮਰੀ ਵਿੰਗ ਤੋਂ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਦਾ ਮਿੱਠਾ ਫਲ ਦਿੰਦੇ ਹੋਏ ਇਸ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਹਨਾਂ ਕਲਾਸਾਂ ਦੇ ਵਿਦਿਆਰਥੀਆਂ ਨੇ ਪਰੰਪਰਾਗਤ ਹਰੀ ਅਤੇ ਕਾਲੀ ਡਰੈੱਸ ਅਤੇ ਕੈਪ ਪਹਿਨੀ ਹੋਈ ਸੀ ਜਿਨ੍ਹਾਂ ਨੂੰ ਸਕੂਲ ਦੇ ਚੇਅਰਮੈਨ ਏ.ਐੱਸ.ਬਾਜਵਾ ਅਤੇ  ਡਾਇਰੈਕਟਰ ਐਜੂਕੇਸ਼ਨ ਏਅਰ ਕਾਂਮਡਰ (ਰਿਟਾ.) ਐੱਸ ਕੇ ਸ਼ਰਮਾ ਨੇ ਇਕ ਸਮਾਰੋਹ ਦੌਰਾਨ ਉਨ੍ਹਾਂ ਦੇ ਮਾਪਿਆਂ ਸਾਹਮਣੇ ਇਹ  ਡਿਗਰੀਆਂ ਪ੍ਰਦਾਨ ਕੀਤੀਆ। ਇਸ ਮੌਕੇ ਤੇ ਡਿਗਰੀ ਲੈਣ ਵਾਲੇ ਨੰਨੇ ਮੁੰਨੇ ਵਿਦਿਆਰਥੀਆਂ ਦੇ  ਦੇ ਚਿਹਰੇ ਦੀ ਖ਼ੁਸ਼ੀ ਅਤੇ ਉਨ੍ਹਾਂ ਦਾ ਪ੍ਰਤੀਕਰਮ ਆਪਣੇ ਆਪ ਵਿਚ ਇਕ ਵੱਖਰਾ ਪ੍ਰਭਾਵ ਛੱਡਦੇ ਨਜ਼ਰ ਆਏ ।ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਸ਼ਰਮਾ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ  ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ,ਉਨ੍ਹਾਂ ਕਿਹਾ ਕਿ ਹਰ ਇਨਸਾਨ ਆਪਣੀ ਉਮਰ ਦੇ ਵੱਖ ਵੱਖ ਪੜਾਵਾਂ ਚੋ ਲੰਘਦਾ ਹੈ।ਇੱਕ ਪੜਾਅ ਤੋਂ ਦੂਸਰੇ ਪੜਾਓ 'ਚ ਪ੍ਰਵੇਸ਼ ਕਰਨ ਦਾ ਅਹਿਸਾਸ ਇਨਸਾਨ ਨੂੰ ਪਹਿਲਾਂ ਨਾਲੋਂ ਵੱਧ ਗਿਆਨਵਾਨ ਅਤੇ ਆਤਮ-ਵਿਸ਼ਵਾਸ ਦਾ ਅਹਿਸਾਸ ਦਿੰਦਾ ਹੈ। ਦੂਸਰੇ ਪੜਾਅ ਚ ਪ੍ਰਵੇਸ਼ ਹੋਣ ਅਵਸਰ ਵਿਦਿਆਰਥੀ ਨੂੰ ਵਧੇਰੇ ਜ਼ਿੰਮੇਵਾਰ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰ ਮਾਂ-ਬਾਪ ਲਈ ਉਨ੍ਹਾਂ ਦੇ ਬੱਚਿਆਂ ਵੱਲੋਂ ਵਿਦਿਆ 'ਚ ਪ੍ਰਾਪਤ ਕੀਤੀ ਪਹਿਲੀ ਡਿਗਰੀ ਬਹੁਤ ਮਾਅਨੇ ਰੱਖਦੀ ਹੈ ਅਤੇ ਇਸੇ ਗੱਲ ਨੂੰ ਹੋਰ ਯਾਦਗਾਰੀ ਬਣਾਉਣ ਲਈ ਇਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਅਤੇ ਜਿਸ ਤਰਾਂ ਦਾ ਉਤਸ਼ਾਹ ਬੱਚਿਆਂ ਅਤੇ ਮਾਪਿਆਂ ਵੱਲੋਂ ਵਿਖਾਇਆ ਗਿਆ ਹੈ ਉਸ ਨਾਲ ਇਸ ਪ੍ਰੋਗਰਾਮ ਦਾ ਮੰਤਵ ਸਫਲ ਹੁੰਦਾ ਨਜ਼ਰ ਆ ਰਿਹਾ ਹੈ ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਗਰੈਜੂਏਸ਼ਨ ਸੈਰਾਮਨੀ ਦਾ ਮਕਸਦ ਵੀ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਵੀ  ਹੈ ਜਦ ਕਿ ਇਸ ਦੇ ਨਾਲ ਹੀ ਦੂਸਰੇ ਵਿਦਿਆਰਥੀਆਂ ਅੰਦਰ ਇਸ ਪੱਧਰ ਤੇ ਪਹੁੰਚਣ ਦੀ ਉਤਸੁਕਤਾ ਪੈਦਾ ਕਰਦਾ ਹੈ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸਟੇਜ ਪ੍ਰੋਗਰਾਮ, ਸੰਗੀਤ ਅਤੇ ਨਾਚ-ਗਾਣਿਆ ਨਾਲ ਪੂਰਾ ਮਾਹੌਲ ਖ਼ੂਬਸੂਰਤ ਬਣਾ ਦਿਤਾ ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD