Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਕਾਸ਼ ਸਿੰਘ ਬਾਦਲ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਰਕਾਰੀ ਮਕਾਨ ਲੈਣ ਤੋਂ ਨਾਂਹ

Web Admin

Web Admin

5 Dariya News

ਚੰਡੀਗੜ੍ਹ , 19 Mar 2017

Last updated on: Mar 19, 2017, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਸਰਕਾਰੀ ਮਕਾਨ ਦੇਣ ਦੇ ਫੈਸਲੇ ਨੂੰ ਨਿਮਰਤਾ ਪੂਰਵਕ ਨਾਮਨਜ਼ੂਰ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਖਾਈ ਗਈ ਫ਼ਰਾਖ਼ਦਿਲੀ ਸਲਾਹੁਣਯੋਗ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਦਾ ਆਪਣੇ ਦਿਲ ਦੀਆਂ ਡੂੰਘਾਣਾਂ ਵਿਚ ਧੰਨਵਾਦ ਕਰਦੇ ਹਨ, ਪਰ ਉਹ ਆਪਣੀ ਰਿਹਾਇਸ਼ ਦਾ ਖੁਦ ਇੰਤਜ਼ਾਮ ਕਰ ਲੈਣਗੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ।ਸਾਬਕਾ ਮੁੱਖ ਮੰਤਰੀ ਸ਼੍ਰੀ ਬਾਦਲ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿਚ ਇਹ ਵੀ ਕਿਹਾ ਹੈ ਕਿ ਉਹ ਅਤੇ ਉਹਨਾਂ ਦੀ ਪਾਰਟੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਕੀਤੇ ਜਾਣ ਵਾਲੇ ਹਰ ਫੈਸਲੇ ਦੀ ਪੁਰਜ਼ੋਰ ਹਿਮਾਇਤ ਕਰੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾ ਹੀ ਬੇਲੋੜੇ ਟਕਰਾਅ ਵਿਚ ਵਿਸ਼ਵਾਸ਼ ਰੱਖਦਾ ਹੈ ਅਤੇ ਨਾ ਹੀ ਮਹਿਜ਼ ਨੁਕਤਾਚੀਨੀ ਕਰਨ ਲਈ ਨੁਕਤਾਚੀਨੀ ਕਰਦਾ ਹੈ।ਸ਼੍ਰੀ ਬਾਦਲ ਨੇ ਕਿਹਾ ਕਿ ਜੇ ਨਵੀਂ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦਾ ਇਰਦਾ ਰੱਖਦੀ ਹੋਵੇ ਤਾਂ ਇਹ ਸੌਖਿਆਂ ਹੀ ਪੂਰੇ ਕੀਤੇ ਜਾ ਸਕਦੇ ਹਨ। ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਦੁਨੀਆਂ ਦੇ ਮੰਨੇ ਪ੍ਰਮੰਨੇ ਅਰਥ ਸ਼ਾਸ਼ਤਰੀ ਡਾ. ਮਨਮੋਹਨ ਸਿੰਘ ਨੇ ਤਿਆਰ ਕੀਤਾ ਹੋਇਆ ਹੈ ਅਤੇ ਜੇ ਉਹ ਸੋਚਦੇ ਕਿ ਪੰਜਾਬ ਦਾ ਖ਼ਜ਼ਾਨਾ ਖਾਲੀ ਹੈ ਤਾਂ ਉਹ ਐਡੇ ਵੱਡੇ ਵਾਅਦੇ ਕਦੇ ਵੀ ਨਹੀਂ ਸਨ ਕਰਦੇ। ਉਹਨਾਂ ਕਿਹਾ, ''ਮੈਨੂੰ ਆਸ ਹੈ ਕਿ ਇਹ ਵਾਅਦੇ ਕਾਂਗਰਸ ਸਾਰਕਾਰ ਕੁਝ ਹੀ ਮਹੀਨਿਆਂ ਵਿਚ ਪੂਰੇ ਕਰੇਗੀ ਅਤੇ ਉਸ ਦਿਨ ਉਹ ਇਸ ਸਰਕਾਰ ਨੂੰ ਵਧਾਈ ਦੇਣਗੇ।''

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਵੀਂ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਿਆਂ ਸਬੰਧੀ ਇੱਕ ਕਮੇਟੀ ਬਣਾਉਣ ਦੇ ਫੈਸਲੇ ਉੱਤੇ ਹੈਰਾਨ ਹਨ ਕਿਉਂਕਿ ਇਸ ਸਬੰਧੀ ਮੁਕੰਮਲ ਤਫ਼ਸੀਲ ਸਰਕਾਰੀ ਰਿਕਾਰਡ ਵਿਚ ਮੌਜ਼ੂਦ ਹੈ ਅਤੇ ਇਸ ਸਬੰਧੀ ਵੱਖ ਵੱਖ ਯੂਨੀਵਰਸਿਟੀਆਂ ਦੇ ਖੇਤੀ ਅਰਥਸ਼ਾਸ਼ਤਰੀਆਂ ਵੱਲੋਂ ਕਾਫੀ ਅਧਿਐਨ ਵੀ ਹੋ ਚੁੱਕਿਆ ਹੈ। ਹੁਣ ਲੋੜ ਤਾਂ ਸਿਰਫ਼ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਹੈ।ਸ਼੍ਰੀ ਬਾਦਲ ਨੇ ਕਿਹਾ ਕਿ ਉਹ ਨਹੀਂ ਸੋਚਦੇ ਕਿ ਕੈਪਟਨ ਅਮਰਿੰਦਰ ਸਿੰਘ ਗੁਟਕੇ ਉੱਤੇ ਹੱਥ ਰੱਖ ਕੇ ਆਪਣੀ ਖਾਧੀ ਗਈ ਸਹੁੰ ਤੋਂ ਪਿੱਛੇ ਹਟਣਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਨਵੀ ਸਰਕਾਰ ਦੇ ਨਸ਼ਿਆਂ ਦੇ ਖਾਤਮੇ, ਕਿਸਾਨੀ ਕਰਜ਼ਿਆਂ ਦੀ ਮੁਆਫ਼ੀ, ਪੈਨਸ਼ਨ ਤੇ ਸ਼ਗਨ ਸਕੀਮਾਂ ਦੀ ਰਾਸ਼ੀ ਵਿਚ ਵਾਧੇ ਅਤੇ ਹੋਣ ਮੈਨੀਫੈਸਟੋ ਵਿਚ ਕੀਤੇ ਗਏ ਹੋਰ ਵਾਅਦਿਆਂ ਦੀ ਪੂਰਤੀ ਸਬੰਧੀ ਕੀਤੇ ਜਾਣ ਵਾਲੇ ਫੈਸਲਿਆਂ ਦੀ ਉਡੀਕ ਰਹੇਗੀ।ਕੱਲ ਕਾਂਗਰਸ ਸਰਕਾਰ ਵਲੋਂ ਆਪਣੀ ਪਹਿਲੀ ਕੈਬਿਨਿਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਉੱਤੇ ਟਿੱਪਣੀ ਕਰਦਿਆਂ, ਸ਼੍ਰੀ ਬਾਦਲ ਨੇ ਕਿਹਾ, ''ਈਮਾਨਦਾਰੀ ਨਾਲ ਕਹਿੰਦਾ ਹਾਂ ਕਿ ਮੈਨੂੰ ਬਹੁਤ ਹੈਰਾਨੀ ਹੋਈ ਹੈ ਕਿ ਕਾਂਗਰਸ ਸਰਕਾਰ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਫੈਸਲਿਆਂ ਤੋਂ ਅਗਾਂਹ ਸੋਚਣ ਵਿਚ ਪੂਰੀ ਤਰਾਂ ਅਸਫਲ ਰਹੀ ਹੈ। ਲਾਲ ਬੱਤੀ ਨਾ ਲਾਉਣ ਵਾਲੇ ਕੁਝ ਲਿਪਾਪੋਚੀ ਵਾਲੇ ਫੈਸਲੇ ਕਰਨ ਤੋਂ ਬਿਨਾਂ ਬਾਕੀ ਸਾਰੇ ਫੈਸਲੇ ਅਕਾਲੀ ਸਰਕਾਰ ਵਲੋਂ ਲਏ ਗਏ ਫੈਸਲਿਆਂ ਦਾ ਜਾਂ ਤਾਂ ਦੁਹਰਾਅ ਹੈ ਜਾਂ ਫਿਰ ਫੋਕੀਆਂ ਗੱਲਾਂ ਹੀ ਹਨ। 

ਉਦਾਹਰਣ ਵਜੋਂ ਉਹਨਾਂ ਆਪਣੇ ਇੱਕ ਸੌ ਵੀਹ ਫੈਸਲਿਆਂ ਵਿਚੋਂ ਇੱਕ ਵਿਚ ਕਿਹਾ ਹੈ ਕਿ ਨਸ਼ੇ ਦੀ ਗ੍ਰਿਫਤ ਵਿਚ ਫਸੇ ਵਾਲੇ ਨੌਜਵਾਨਾਂ ਨਾਲ ਹਮਦਰਦੀ ਵਾਲਾ ਵਿਵਹਾਰ ਕੀਤਾ ਜਾਵੇਗਾ। ਕੀ ਉਹਨਾਂ ਨਾਲ ਕਿਸੇ ਹੋਰ ਕਿਸਮ ਦਾ ਵਿਵਹਾਰ ਕੀਤਾ ਜਾਣਾ ਸੰਭਵ ਹੈ?''ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਨਾ ਕਰਨ ਦੇ ਫੈਸਲੇ ਸਬੰਧੀ ਸ੍ਰੀ ਬਾਦਲ ਨੇ ਕਿਹਾ ਕਿ ਇਹ ਫੈਸਲਾ ਤਾਂ ਅਕਾਲੀ-ਭਾਜਪਾ ਸਰਕਾਰ ਪਹਿਲਾਂ ਹੀ ਇਕ ਕਾਨੂੰਨ ਬਣਾ ਕੇ ਕਰ ਚੁੱਕੀ ਹੈ। ਇਸੇ ਤਰਾਂ ਹੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦਾ ਕਾਨੂੰਨ ਵੀ ਪਹਿਲਾਂ ਹੀ ਬਣਿਆ ਹੋਇਆ ਹੈ। ਵਹੀਕਲਾਂ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦਾ ਕੰਮ ਨਵੇਂ ਸਿਸਟਮ ਨਾਲ ਸ਼ੁਰੂ ਹੋਣ ਨਾਲ ਜ਼ਿਲਾ ਟਰਾਂਸਪੋਰਟ ਅਫ਼ਸਰਾਂ ਦੀਆਂ ਅਸਾਮੀਆਂ ਪਹਿਲਾਂ ਹੀ ਪ੍ਰਸੰਗਹੀਣ ਹੋ ਚੁੱਕੀਆਂ ਹਨ। ਇਸੇ ਤਰਾਂ ਹੀ ਸਾਰੇ ਸੁਵਿਧਾ ਕੇਂਦਰ ਪਹਿਲਾਂ ਹੀ ਕੰਪਿਊਟਰ ਅਤੇ ਇੰਟਰਨੈੱਟ ਸਹੂਲਤ ਨਾਲ ਲੈਸ ਹਨ। ਉਹਨਾਂ ਕਿਹਾ ਕਿ ਇਹ ਸਾਰੇ ਫੈਸਲੇ ਕੱਲ ਮੰਤਰੀ ਮੰਡਲ ਵਲੋਂ ਦੁਹਰਾਏ ਗਏ ਹਨ।ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਅਜੇ ਨਵੀਂ ਸਰਕਾਰ ਨੂੰ ਚੰਗੀ ਤਰਾਂ ਕਾਇਮ ਹੋਣ ਲਈ ਸਮਾਂ ਦੇਣਾ ਚਾਹੁੰਦਾ ਹੈ, ਇਸ ਲਈ ਕੋਈ ਸਵਾਲ ਨਹੀਂ ਪੁੱਛੇਗਾ।

 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD