Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਸਲਾਨਾ 'ਚ ਇਨਾਮ ਵੰਡ ਸਮਾਰੋਹ 'ਕਹਿਕਸ਼ਾਂਅ-2017' ਦਾ ਆਯੋਜਨ

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ
ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ 'ਚ ਸਲਾਨਾ ਸਮਾਰੋਹ ਪਾਰਟੀ 'ਕਹਿਕਸ਼ਾਂਅ-2017' ਦਾ ਉਦਘਾਟਨ ਕਰਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 20 Mar 2017

Last updated on: Mar 20, 2017, 00:00 IST

ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰੰਸ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਵਿਦਾਇਗੀ ਪਾਰਟੀ 'ਕਹਿਕਸ਼ਾਂਅ-2017' ਦਾ ਆਯੋਜਨ ਕੀਤਾ ਗਿਆ,ਜਿਸ ਦੌਰਾਨ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਸਾਰੇ ਸਮੈਸਟਰਾਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ  ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ  ਪੜ੍ਹਾਈ ਤੋਂ ਇਲਾਵਾ ਹੋਰ ਵੱਖ ਵੱਖ ਗਤਿਵਿਧੀਆਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਮੌਕੇ ਕਾਲਜ ਮੈਗਜ਼ੀਨ 'ਫਾਰਮਾ ਡੇਜ਼' ਵੀ ਜਾਰੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਵਿਦਿਆਰਥੀ ਸਖਤ ਮਿਹਨਤ ਅਤੇ ਲਗਨ ਸਦਕਾ ਹਰ ਉਹ ਮੁਕਾਮ ਹਾਸਲ ਕਰ ਸਕਦਾ ਹੈ ,ਜਿਸ ਦੀ ਉਹ ਕਾਮਨਾ ਕਰਦਾ ਹੈ। ਇਸ ਮੌਕੇ  ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਪੇਸ਼ੇਵਰ ਅਤੇ ਤਕਨੀਕੀ ਖੇਤਰ ਵਿੱਚ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯੂਨੀਵਰਸਿਟੀ ਵੱਲੋਂ ਕੀਤੇ ਜਾਂਦੇ ਉਪਰਾਲਿਆਂ 'ਤੇ ਵੀ ਚਾਨਣਾ ਪਾਇਆ। 

ਇਸ ਤੋਂ ਪਹਿਲਾਂ ਯੂਨੀਵਰਸਿਟੀ ਸਕੂਲ ਆਫ ਫਾਰਮਾਸਿਊਟੀਕਲ ਸਾਇੰਸ ਦੇ ਡੀਨ ਪ੍ਰੋ. ਹਰੀ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਦੇ ਸਫਲਤਾਪੂਰਵਕ ਨੇਪੜੇ ਚਾੜ੍ਹਨ ਲਈ ਦਿੱਤੇ ਗਏ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਵੱਖ ਵੱਖ ਗਤਿਵਿਧੀਆਂ ਵਿੱਚ ਮੱਲ੍ਹਾਂ ਮਾਰਕੇ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਵਿੱਚ ਭੰਗੜਾ, ਗਰੁੱਪ ਡਾਂਸ,ਸਕਿੱਟ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਬੀ.ਫਾਰਮਾ ਪਹਿਲੇ ਸਾਲ ਦੀ ਦਿਕਸ਼ਾ, ਬੀ.ਫਾਰਮਾ ਦੂਜੇ ਸਾਲ ਦੇ ਸਾਰਥਕ ਸ਼ਰਮਾ, ਬੀ.ਫਾਰਮਾ ਤੀਜੇ ਸਾਲ ਦੀ ਜਗਪ੍ਰੀਤ ਕੌਰ,ਬੀ.ਫਾਰਮਾ ਦੇ ਆਖਰੀ ਸਾਲ ਦੀ ਜੋਤੀ ਨੂੰ ਅਤੇ ਐਮ.ਫਾਰਮਾ ਪਹਿਲੇ ਸਾਲ ਦੀ ਵਿਦਿਆਰਥਣ ਮੋਨੀਸ਼ਾ ਬੰਸਲ ਅਤੇ ਦੂਜੇ ਸਾਲ ਦੀ ਵਿਦਿਆਰਥਣ ਤਾਨਿਆ ਮਿੱਤਲ ਨੂੰ ਇੰਸਟੀਚਿਊਟ ਦੇ ਬਿਹਤਰੀਨ ਵਿਦਿਆਰਥੀ ਦੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਬੀ.ਫਾਰਮਾ ਦੇ ਵਿਦਿਆਰਥੀ ਰਿਸ਼ਵ ਸ਼ਰਮਾ ਅਤੇ ਐਮ.ਫਾਰਮਾ ਦੇ ਨਿਤਿਨ ਅਤੇ ਬੀ.ਫਾਰਮਾ ਦੀ ਮਨਪ੍ਰੀਤ ਅਤੇ ਐਮ.ਫਾਰਮਾ ਦੀ ਕਾਜਲ ਸ਼ਰਮਾ ਨੂੰ ਕ੍ਰਮਵਾਰ ਮਿਸਟਰ ਆਊਟ ਗੋਇੰਗ ਅਤੇ ਮਿਸ ਆਊਟ ਗੋਇੰਗ ਸਟੂਡੈਂਟ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਵੱਖ ਵੱਖ ਗਤਿਵਿਧੀਆਂ ਅਤੇ ਖੇਡ੍ਹਾਂ ਵਿੱਚ ਉੱਚੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।  

 

Tags: Rayat Bahra University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD