Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਲੋਕ ਫ਼ਤਵਾ ਨਿਮਰਤਾ ਨਾਲ ਪ੍ਰਵਾਨ

ਸੁਖਬੀਰ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸੇ ਦਾ ਪ੍ਰਗਟਾਵਾ, ਪ੍ਰਕਾਸ਼ ਸਿੰਘ ਬਾਦਲ ਦੀ ਦੂਰਅੰਦੇਸ਼ੀ ਸਦਕਾ ਪੰਜਾਬ ਨੇ ਲਾਮਿਸਾਲ ਤਰੱਕੀ ਕੀਤੀ

Web Admin

Web Admin

5 Dariya News

ਚੰਡੀਗੜ੍ਹ , 20 Mar 2017

Last updated on: Mar 20, 2017, 00:00 IST

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕਿਹਾ ਹੈ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਵਲੋਂ ਇਹਨਾਂ ਚੋਣਾਂ ਵਿਚ ਦਿੱਤੇ ਗਏ ਫਤਵੇ ਨੂੰ ਪੂਰੀ ਨਿਮਰਤਾ ਅਤੇ ਈਮਾਨਦਾਰੀ ਨਾਲ ਪ੍ਰਵਾਨ ਕਰਦਾ ਹੈ। ਕੋਰ ਕਮੇਟੀ ਦੀ ਅੱਜ ਇਥੇ ਹੋਈ ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਲੋਕਾਂ ਵਲੋਂ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਅਤੇ ਚੰਗਾ ਸ਼ਾਸ਼ਨ ਦੇਣ ਦਾ ਭਰਪੂਰ ਹੁੰਗਾਰਾ ਭਰਨ ਸਦਕਾ ਹੀ ਅਕਾਲੀ-ਭਾਜਪਾ ਗਠਜੋੜ ਇਹਨਾਂ ਚੋਣਾਂ ਵਿਚ ਵੋਟਾਂ ਪ੍ਰਾਪਤ ਕਰਨ ਵਿਚ ਦੂਜੇ ਸਥਾਨ ਉੱਤੇ ਰਿਹਾ ਹੈ। ਪਰ ਫਿਰ ਵੀ ਪਾਰਟੀ ਆਪਣੀ ਹਾਰ ਲਈ ਜ਼ਿਮੇਂਵਾਰ ਕਾਰਨਾਂ ਅਤੇ ਕਮੀਆਂ ਦੀ ਸਮੀਖਿਆ ਜਰੂਰ ਕਰੇਗੀ।ਮੀਟਿੰਗ ਦੇ ਵੇਰਵੇ ਦਸਦਿਆਂ, ਪਾਰਟੀ ਦੇ ਜਨਰਲ ਸਕੱਤਰ ਹਰਚਰਨ ਸਿੰਘ ਬੈਂਸ਼ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ ਲੋਕ ਫਤਵੇ ਅਨੁਸਾਰ ਸੂਬੇ ਵਿਚ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਨਵੀਂ ਸਰਕਾਰ ਵਲੋਂ ਲਏ ਜਾਣ ਵਾਲੇ ਲੋਕ ਪੱਖੀ ਫੈਸਲੇ ਦੀ ਹਿਮਾਇਤ ਕਰੇਗਾ, ਪਰ ਲੋਕਾਂ ਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਜਾਣ ਵਾਲੁ ਹਰ ਫੈਸਲੇ ਦਾ ਡੱਟਵਾਂ ਵਿਰੋਧ ਕਰੇਗਾ।ਅਕਾਲੀ ਦਲ ਨੇ ਕਿਹਾ ਹੈ ਕਿ ਨਵੀਂ ਸਰਕਾਰ ਨੂੰ ਆਪਣੇ ਵਾਅਦੇ ਨਾ ਨਿਭਾਅ ਸਕਣ ਉੱਤੇ ਕਮੇਟੀਆਂ ਦਾ ਪਰਦਾ ਨਹੀਂ ਪਾਉਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕਰੇ ਕਿਉਂਕਿ ਇਸ ਸਬੰਧੀ ਸਾਰਾ ਲੋਂੜੀਦਾ ਰਿਕਾਰਡ ਮੌਜ਼ੂਦ ਹੈ। ਇਸੇ ਤਰਾਂ ਹੀ ਇਸ ਨੂੰ ੩੦ ਲੱੱਖ ਨੌਕਰੀਆਂ ਦੀ ਭਰਤੀ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਨਵੀਂ ਸਰਕਾਰ ਜੇ ਚਾਹੁੰਦੀ ਤਾਂ ਆਪਣੇ ਸਾਰੇ ਵਾਅਦੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੂਰੇ ਕਰ ਸਕਦੀ ਸੀ। ਕਾਂਗਰਸ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਸਾਰੇ ਚੋਣ ਵਾਅਦਿਆਂ ਉੱਤੇ ਡਾ, ਮਨਮੋਹਨ ਸਿੰਘ ਨੇ ਨਜ਼ਰਸਾਨੀ ਕੀਤੀ ਸੀ ਅਤੇ ਇਹਨਾਂ ਨੂੰ ਤਾਂ ਹੀ ਚੋਣ ਮੈਨੀਫੈਸਟੋ ਵਿਚ ਪਾਇਆ ਗਿਆ ਸੀ ਜਦੋਂ ਉਹਨਾਂ ਨੂੰ ਤਸੱਲੀ ਹੋ ਗਈ ਸੀ ਕਿ ਪੰਜਾਬ ਦੀ ਆਰਥਿਕ ਹਾਲਤ ਮਜ਼ਬੂਤ ਹੈ। 

ਅਕਾਲੀ ਦਲ ਦੀ ਕੋਰ ਕਮੇਟੀ ਨੇ ਕਿਹਾ ਕਿ ਨਵੀ ਸਰਕਾਰ ਵਲੋਂ ਆਪਣੀ ਪਹਿਲੀ ਕੈਬਨਿਟ ਵਿਚ ਪਾਸ ਕੀਤੇ ਗਏ ੧੨੦ ਦੇ ਕਰੀਬ ਮਤੇ ਪਹਿਲੀ ਸਰਕਾਰ ਵਲੋਂ ਲਏ ਗਏ ਫੈਸਲਿਆਂ ਦੇ ਦੁਹਰਾਅ ਤੋਂ ਵੱਧ ਕੁਝ ਵੀ ਨਹੀਂ ਹੈ। ਉਦਾਹਰਣ ਵਜੋਂ ਉਹਨਾਂ ਆਪਣੇ ਇੱਕ ਸੌ ਵੀਹ ਫੈਸਲਿਆਂ ਵਿਚੋਂ ਇੱਕ ਵਿਚ ਕਿਹਾ ਹੈ ਕਿ ਨਸ਼ੇ ਦੀ ਗ੍ਰਿਫਤ ਵਿਚ ਫਸੇ ਵਾਲੇ ਨੌਜਵਾਨਾਂ ਨਾਲ ਹਮਦਰਦੀ ਵਾਲਾ ਵਿਵਹਾਰ ਕੀਤਾ ਜਾਵੇਗਾ। ਕੀ ਉਹਨਾਂ ਨਾਲ ਕਿਸੇ ਹੋਰ ਕਿਸਮ ਦਾ ਵਿਵਹਾਰ ਕੀਤਾ ਜਾਣਾ ਸੰਭਵ ਹੈ?'' ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਨਾ ਕਰਨ ਦਾ ਫੈਸਲਾ ਤਾਂ ਅਕਾਲੀ-ਭਾਜਪਾ ਸਰਕਾਰ ਪਹਿਲਾਂ ਹੀ ਇਕ ਕਾਨੂੰਨ ਬਣਾ ਕੇ ਕਰ ਚੁੱਕੀ ਹੈ। ਇਸੇ ਤਰਾਂ ਹੀ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦਾ ਕਾਨੂੰਨ ਵੀ ਪਹਿਲਾਂ ਹੀ ਬਣਿਆ ਹੋਇਆ ਹੈ। ਇਸੇ ਤਰਾਂ ਹੀ ਸਾਰੇ ਸੁਵਿਧਾ ਕੇਂਦਰ ਪਹਿਲਾਂ ਹੀ ਕੰਪਿਊਟਰ ਅਤੇ ਇੰਟਰਨੈੱਟ ਸਹੂਲਤ ਨਾਲ ਲੈਸ ਹਨ।ਮੀਟਿੰਗ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕਰਦਿਆਂ ਕਿਹਾ ਗਿਆ ਹੈ ਕਿ ਉਹਨਾਂ ਦੀ ਸੁਚੱਜੀ ਲੀਡਰਸ਼ਿਪ ਸਦਕਾ ਹੀ ਪਾਰਟੀ ਨੇ ਲਗਾਤਾਰ ਦੂਬੇ ਦੀਆਂ ਦੇ ਵਿਧਾਨ ਸਭਾ ਚੋਣਾਂ ਜਿੱਤੀਆਂ ਹਨ। ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਪਾਰਟੀ ਪ੍ਰਧਾਨ ਦੀ ਦੂਰਅੰਦੇਸ਼ ਸੋਚ, ਦ੍ਰਿੜਤਾ, ਸ਼ਕਤੀ ਅਤੇ ਮਿਹਨਤ  ਸਦਕਾ ਹੀ ਪੰਜਾਬ ਨੇ ਪਿਛਲੇ ਦਸ ਸਾਲਾਂ ਵਿਚ ਲਾਮਿਸਾਲ ਤਰੱਕੀ ਕੀਤੀ ਹੈ।ਪਾਰਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੀ ਗਤੀਸ਼ੀਲ ਅਗਵਾਈ ਵਿਚ ਪੰਜਾਬ ਨੇ ਹਰ ਖੇਤਰ ਵਿਚ ਨਾਮਣਾ ਖੱਟਿਆ ਹੈ। ਉਹਨਾਂ ਦੀ ਸਮਾਜ ਦੇ ਹਰ ਵਰਗ ਦੇ ਲੋਕਾਂ ਖਾਸ ਕਰਕੇ ਗਰੀਬਾਂ, ਦਲਿਤਾਂ ਅਤੇ ਕਿਸਾਨਾਂ ਦੀ ਭਲਾਈ ਪ੍ਰਤੀ ਦ੍ਰਿੜਤਾ ਸਦਕਾ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ, ਸ਼ਹਨ ਸਕੀਮ, ਸਸਤੀ ਆਟਾ ਦਾਲ ਸਕੀਮ ਸ਼ੁਰੂ ਕਰਨ ਵਰਗੇ ਇਤਿਹਾਸਕ ਫੈਸਲੇ ਹੋਏ ਹਨ। 

ਇਹ ਵੀ ਕਿਹਾ ਗਿਆ ਕਿ ਪਾਰਟੀ ਦੀ ਖ਼ੁਸ਼ਕਿਸਮਤੀ ਹੈ ਕਿ ਉਸ ਕੋਲ ਪ੍ਰਕਾਸ਼ ਸਿੰਘ ਬਾਦਲ ਵਰਗੁ ਨੀਤੀਵੇਤਾ ਅਤੇ ਕੌਮਾਂਤਰੀ ਪੱਧਰ ਦੇ ਅਗੂ ਹਨ।ਪਾਰਟੀ ਦੀ ਮੀਟਿੰਗ ਵਿਚ ਇਹ ਵੀ ਮਹਿਸੂਸ ਕੀਤਾ ਗਿਆ ਕਿ ਇਹਨਾਂ ਚੋਣਾਂ ਵਿਚ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਆਗੂ ਵਿਹੂਣਾ ਕਰਨ ਲਈ ਡੂੰਘੀ ਸਾਜ਼ਿਸ਼ ਰਚੀ ਗਈ ਸੀ। ਪਰ ਪਾਰਟੀ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦੀ ਰਹੇਗੀ ਅਤੇ ਅਜਿਹੀਆਂ ਸਾਜ਼ਿਸ਼ਾਂ ਦਾ ਮੂੰਹਤੋੜ ਜਵਾਬ ਦੇਵੇਗੀ।ਸ਼੍ਰੀ ਬੈਂਸ ਨੇ ਦਸਿਆ ਕਿ ਪਾਰਟੀ ਨੇ ਸਤਾਧਾਰੀ ਪਾਰਟੀ ਦੇ ਗੁੰਡਿਆਂ ਵਲੋਂ ਅਕਾਲੀ ਵਰਕਰਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਦਾ ਗੰਭੀਰ ਨੋਟਿਸ ਲਿਆ ਹੈ। ਮੀਟਿੰਗ ਵਿਚ ਸਰਕਾਰ ਨੂੰ ਕਿਹਾ ਗਿਆ ਕਿ ਅਜਿਹੀਆਂ ਘਟਨਾਵਾਂ ਉੱਤੇ ਤੁਰੰਤ ਕਾਬੂ ਪਾਇਆ ਜਾਵੇ ਤਾਂ ਕਿ ਬੇਲੋੜਾ ਟਕਰਾਅ ਨਾ ਪੈਦਾ ਹੋਵੇ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਿੱਥੇ ਕਿਤੇ ਵੀ ਕਿਸੇ ਪਾਰਟੀ ਵਰਕਰ ਵਿਰੁੱਧ ਬਦਲਾਖੋਰੀ ਦੀ ਭਾਵਨਾ ਨਾਲ ਕੋਈ ਕਾਰਵਾਈ ਕੀਤੀ ਜਾਂਦੀ ਹੈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਉਥੇ ਪਹੁੰਚ ਕੇ ਉਸ ਨਾਲ ਖੜੇਗੀ।ਮੀਟਿੰਗ ਵਿਚ ਗੁਰਦਾਸਪੁਰ ਜ਼ਿਲੇ ਵਿਚ ਪਾਰਟੀ ਆਗੂ ਗੁਰਬਚਨ ਸਿੰਗ ਦੀ ਕੀਤੀ ਗਈ ਹੱਤਿਆ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਇਸ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਗ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ ਅਤੇ ਬੀਬੀ ਜਾਗੀਰ ਕੌਰ ਵੀ ਹਾਜ਼ਰ ਸਨ।

 

Tags: Parkash Singh Badal , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD