Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਪੋਟਸ ਕਲੱਬ ਚਟੌਲੀ ਵੱਲੋਂ ਅਵਤਾਰ ਸਿੰਘ ਸਨਮਾਨਿਤ

ਪਿੰਡ ਚਟੌਲੀ ਵਿਖੇ ਐਨ ਆਰ ਆਈ ਅਵਤਾਰ ਸਿੰਘ ਯੂ ਐਸ ਏ ਜੀ ਨੂੰ ਸਨਮਾਨਿਤ ਕਰਦੇ ਸ. ਹਰੀ ਸਿੰਘ ਨੱਲੁਆ ਕਲੱਬ ਦੇ ਪ੍ਰਬੰਧਕ ਤੇ ਪਤਵੰਤੇ।
ਪਿੰਡ ਚਟੌਲੀ ਵਿਖੇ ਐਨ ਆਰ ਆਈ ਅਵਤਾਰ ਸਿੰਘ ਯੂ ਐਸ ਏ ਜੀ ਨੂੰ ਸਨਮਾਨਿਤ ਕਰਦੇ ਸ. ਹਰੀ ਸਿੰਘ ਨੱਲੁਆ ਕਲੱਬ ਦੇ ਪ੍ਰਬੰਧਕ ਤੇ ਪਤਵੰਤੇ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 22 Mar 2017

Last updated on: Mar 22, 2017, 00:00 IST

ਨੇੜਲੇ ਪਿੰਡ ਚਟੌਲੀ ਵਿਖੇ ਸ. ਹਰੀ ਸਿੰਘ ਨੱਲੁਆ ਸਪੋਰਟਸ਼ ਕਲੱਬ ਵਲੋਂ ਨੌਜ਼ਵਾਨਾਂ ਨੂੰ ਖੇਡਾ ਪ੍ਰਤੀ ਉਤਸ਼ਹਿਤ ਕਰਨ ਦੇ ਮਨੋਰਥ ਨਾਲ ਇੱਕ ਕਬੱਡੀ ਕੱਪ ਕਰਵਾਇਆ ਗਿਆ । ਇਸ ਸਮਾਗਮ ਵਿੱਚ ਐਨ ਆਰ ਆਈ ਅਵਤਾਰ ਸਿੰਘ ਓ. ਕੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ  ਕੀਤੀ। ਇਸੇ ਕਬੱਡੀ ਕੱਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਓ. ਕੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਦਹਾਕੇ ਦੌਰਾਨ ਜਿਹੜਾ ਸੰਤਾਪ ਭੋਗਿਆ ਹੈ ਉਸ ਤੋਂ ਅੱਕ ਕੇ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਹਾਕੇ ਦੌਰਾਨ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਕੈਪਟਨ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਜੱਠੇਗੀ। ਅਵਤਾਰ ਸਿੰਘ ਯੂ ਐਸ ਏ  ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਵਰਗ ਨੂੰ ਰੋਜ਼ਗਾਰ ਦੇ ਮੌਕੇ ਦੇਣੇ ਅਤੇ ਉਸਾਰੂ ਲੀਹਾਂ ਉਤੇ ਤੋਰਨਾਂ ਵੀ ਸਮੇਂ ਦੀ ਵੱਡੀ ਲੋੜ ਹੈ। ਇਸੇ ਦੌਰਾਨ ਕੋਂਸਲਰ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ  ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ। ਇਸੇ ਦੌਰਾਨ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸੇ ਦੌਰਾਨ ਪ੍ਰਬੰਧਕਾਂ ਵਲੋਂ ਐਨ ਆਰ ਆਈ ਸ ਅਵਤਾਰ ਸਿੰਘ ਓਕੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕਾਲੀਆ , ਕੋਂਸਲਰ ਬਹਾਦਰ ਸਿੰਘ ਓਕੇ ,  ਡਾਕਟਰ ਅਸ਼ਵਨੀ ਸਰਮਾ ,   ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ,ਗੁਲਜ਼ਾਰ ਸਿੰਘ ਚਤਾਮਲੀ,ਬੱਬੂ ਮੁਹਾਲੀ,ਪਰਮਦੀਪ ਬੈਦਵਾਨ,ਜੱਸੀ ਧਨੋਆ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD