Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

11ਵਾਂ ਕਬੱਡੀ ਕੱਪ ਵਿਚ ਧਨੌਰੀ ਨੇ ਮਨਾਣਾ ਨੂੰ ਹਰਾ ਕੇ ਜਿੱਤਿਆ

ਸਥਾਨਕ ਸ਼ਹਿਰ ਦੇ ਖੇਡ ਸਟੇਡੀਅਮ ਵਿਚ ਕਬੱਡੀ ਕੱਪ ਦੌਰਾਨ ਟੀਮਾਂ ਨਾਲ ਤਸਵੀਰ ਕਰਵਾਉਂਦੇ ਦਵਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਮਾਵੀ ਤੇ ਪ੍ਰਬੰਧਕ।
ਸਥਾਨਕ ਸ਼ਹਿਰ ਦੇ ਖੇਡ ਸਟੇਡੀਅਮ ਵਿਚ ਕਬੱਡੀ ਕੱਪ ਦੌਰਾਨ ਟੀਮਾਂ ਨਾਲ ਤਸਵੀਰ ਕਰਵਾਉਂਦੇ ਦਵਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਮਾਵੀ ਤੇ ਪ੍ਰਬੰਧਕ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 24 Mar 2017

Last updated on: Mar 24, 2017, 00:00 IST

ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਥਿਤ ਖੇਡ ਸਟੇਡੀਅਮ ਵਿਚ ਦਸ਼ਮੇਸ਼ ਸਪੋਰਟਸ ਕਲੱਬ ਵੱਲੋਂ ਕਰਵਾਏ 11ਵੇਂ ਕਬੱਡੀ ਕੱਪ ਵਿਚ ਧਨੌਰੀ ਨੇ ਮਨਾਣਾ ਨੂੰ ਹਰਾਕੇ ਟੂਰਨਾਮੈਂਟ ਜਿੱਤ ਲਿਆ। ਇਸ ਮੌਕੇ ਮੁਖ ਮਹਿਮਾਨ ਵੱਜੋਂ ਦਵਿੰਦਰ ਸਿੰਘ ਬਾਜਵਾ ਪ੍ਰਧਾਨ ਕੱਬਡੀ ਐਸੋਸੀਏਸ਼ਨ ਜਿਲ੍ਹਾ ਰੋਪੜ, ਯੂਥ ਆਗੂ ਰਵਿੰਦਰ ਸਿੰਘ ਬਿੱਲਾ, ਉਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਤੇ ਅੰਤਰਰਾਸ਼ਟਰੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ ਅਤੇ ਵਿਸ਼ੇਸ ਮਹਿਮਾਨ ਵੱਜੋਂ ਵਿਧਾਇਕ ਕੰਵਰ ਸੰਧੂ, ਸੁਖਜਿੰਦਰ ਸਿੰਘ ਸੋਢੀ, ਰਮਾਕਾਂਤ ਕਾਲੀਆ, ਜੈ ਸਿੰਘ ਚੱਕਲਾਂ, ਸੁੱਖੀ ਘੁੰਮਣ, ਸੰਤੋਖ ਸਿੰਘ ਮੰਡੇਰ ਆਦਿ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਕਬੱਡੀ ਕੱਪ ਦੌਰਾਨ 62 ਕਿਲੋ ਭਾਰ ਵਰਗ ਵਿਚ 22 ਟੀਮਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਪਪਰਾਲੀ ਨੇ ਪਹਿਲਾ ਤੇ ਜੈਅੰਤੀ ਦੇਵੀ ਨੇ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਇੱਕ ਪਿੰਡ ਦੇ ਮੁਕਾਬਲਿਆਂ ਵਿਚ 18 ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਧਨੌਰੀ ਦੀ ਟੀਮ ਨੇ ਮਨਾਣਾ ਦੀ ਟੀਮ ਨੂੰ ਹਰਾਕੇ ਕੱਪ ਅਤੇ ਨਗਦ ਰਾਸ਼ੀ ਤੇ ਕਬਜ਼ਾ ਕੀਤਾ। ਇਸ ਦੌਰਾਨ ਕੁਲਵੀਰ ਸਮਰੌਲੀ ਅਤੇ ਤਰਿੰਦਰ ਤਾਰਾ ਨੇ ਲੱਛੇਦਾਰ ਕੁਮੈਂਟਰੀ ਰਾਂਹੀ ਵਾਹ ਵਾਹ ਲੁੱਟੀ, ਸੁਖਜਿੰਦਰ ਸਿੰਘ ਮਾਵੀ ਨੇ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਪ੍ਰਬੰਧਕਾਂ ਵੱਲੋਂ ਆਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਭੇਂਟ ਕੀਤੇ। ਇਸ ਮੌਕੇ ਰਜਿੰਦਰ ਸਿੰਘ, ਗਿਰਧਾਰੀਲਾਲ ਵਿਨਾਇਕ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਿੱਟੂ ਰਾਜੇਮਾਜਰਾ, ਓਮਿੰਦਰ ਓਮਾ, ਗੁਰਸ਼ਰਨ ਬਿੰਦਰਖੀਆ, ਲਖਵੀਰ ਸਿੰਘ ਬਿੱਟੂ ਗੋਸਲਾਂ, ਜੱਗਾ ਪਪਰਾਲੀ, ਜਗਜੀਤ ਸਿੰਘ, ਬਿੱਟੂ ਬਾਜਵਾ, ਜੱਸਾ ਚੱਕਲ, ਬਲਵਿੰਦਰ ਸਿੰਘ ਚੱਕਲ, ਬਲਵਿੰਦਰ ਸਿੰਘ ਕੌਂਸਲਰ, ਜੀਤੀ ਪਡਿਆਲਾ, ਸੋਨੂੰ ਕਿਸ਼ਨਪੁਰਾ, ਸਰਪੰਚ ਗੁਰਪ੍ਰੀਤ ਚਟੌਲੀ, ਰਿੰਕੂ ਟੰਡਨ, ਭੁਪਿੰਦਰ ਠੇਕੇਦਾਰ, ਗੁਰਿੰਦਰ ਬੰਨਮਾਜਰਾ, ਲਾਲੀ ਗੋਸਲਾਂ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD