Saturday, 18 May 2024

 

 

ਖ਼ਾਸ ਖਬਰਾਂ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਖੇਤੀ ਕਰਜ਼ਾ ਮੁਆਫ਼ ਕਰਨ ਦੇ ਮੁੱਦੇ 'ਤੇ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬਿਮਾਰੀ-ਕੈਪਟਨ ਅਮਰਿੰਦਰ ਸਿੰਘ

Web Admin

Web Admin

5 Dariya News

ਚੰਡੀਗੜ੍ਹ , 24 Mar 2017

ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ 'ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਅਤੇ ਭੁੱਲਣ ਦੀ ਬੀਮਾਰੀ ਹੈ।ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਅਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਵਿਰਤੀ ਵਿੱਚ ਗ੍ਰਸੇ ਹੋਏ ਹਨ। ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੀ ਵਚਨਬੱਧਤਾ ਤੋਂ ਭੱਜਣ ਬਾਰੇ ਹਾਲ ਹੀ ਦੇ ਬਾਦਲਾਂ ਦੇ ਬਿਆਨ ਨਾ ਕੇਵਲ ਬੇਬੁਨਿਆਦ ਹਨ ਸਗੋਂ ਲੋਕਾਂ ਵਿੱਚ ਸਥਾਪਤ ਹੋ ਚੁੱਕੇ ਤੱਥਾਂ ਦੇ ਵੀ ਉਲਟ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਕ ਵੀ ਕਦਮ ਚੁੱਕਣ 'ਚ ਨਾਕਾਮ ਰਹੀ ਹੈ ਅਤੇ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਆਪਣਾ ਸ਼ਾਸਨ ਸੰਭਾਲਣ ਦੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਖੇਤੀ ਕਰਜ਼ੇ ਸਮਾਂ-ਬੱਧ ਤਰੀਕੇ ਨਾਲ ਮੁਆਫ਼ ਕਰਨ ਲਈ ਪਹਿਲਕਦਮੀਆਂ ਕੀਤੀਆਂ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਨੂੰ ਬਾਦਲ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਦੀ ਅੰਨ੍ਹੀ ਗੁਫਾ ਬਣਾ ਦਿੱਤਾ ਸੀ।ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਾਲ ਹੋਈ ਆਪਣੀ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੇਤੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਪਹਿਲੀ ਵਾਰ ਹੀ ਸ੍ਰੀ ਨਰੇਂਦਰ ਮੋਦੀ ਨੂੰ ਨਹੀਂ ਮਿਲੇ। 

ਕਾਂਗਰਸ ਨਾ ਕੇਵਲ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਖੇਤੀ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣ ਤੋਂ ਪਹਿਲਾਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਗਏ ਵਫ਼ਦ ਵਿੱਚ ਸ਼ਾਮਲ ਸਨ ਜਿਸ ਨੇ ਦੇਸ਼ ਭਰ ਦੇ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਸੀ।ਉਨ੍ਹਾਂ ਅੱਗੇ ਕਿਹਾ ਕਿ ਬਾਦਲਾਂ ਨੂੰ ਮਨਭਾਉਂਦੀਆ ਗੱਲਾਂ ਸੁਣਨ, ਚੋਣਵੀਆਂ ਗੱਲਾਂ ਯਾਦ ਰੱਖਣ ਅਤੇ ਭੁੱਲਣ ਦੀ ਬਿਮਾਰੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਸਬੰਧ ਵਿੱਚ ਧੋਖਾ ਕਰਨ ਸਬੰਧੀ ਲਾਏ ਦੋਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਖੇਤੀ ਕਰਜ਼ੇ ਮੁਆਫ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਜੇਕਰ ਕੇਂਦਰ ਸਰਕਾਰ ਦੇਸ਼ ਭਰ ਦੇ ਕਰਜ਼ੇ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਖਣ ਲਈ ਜ਼ਰੂਰੀ ਕਦਮ ਚੁੱਕੇ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸਭਨਾਂ ਹਿੱਸਿਆਂ ਵਿੱਚ ਕਿਸਾਨਾਂ ਦੀ ਦੁਰਦਸ਼ਾ ਬਾਰੇ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਜਾਣਦੀ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅਗਵਾਈ ਵਾਲੀ ਕੇਂਦਰੀ ਸਰਕਾਰ ਦੀ ਸਹਾਇਤਾ ਨਾਲ ਇਸ ਸਮੱਸਿਆ ਨੂੰ ਹੱਲ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ। ਇਸ ਦੇ ਉਲਟ ਆਪਣੇ ਹੀ ਸੂਬੇ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਾਦਲਾਂ ਦੇ ਕੰਨਾਂ 'ਤੇ ਜੂੰ ਨਾ ਸਰਕੀ। ਬਾਦਲਾਂ ਨੂੰ ਹੋਰਨਾਂ ਸੂਬਿਆਂ ਬਾਰੇ ਕੋਈ ਵੀ ਚਿੰਤਾ ਹੋਣ ਦੀ ਤਾਂ ਗੱਲ ਤਾਂ ਸੋਚੀ ਵੀ ਨਹੀਂ ਜਾ ਸਕਦੀ।ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣਾ ਮਾਣ-ਸਤਿਕਾਰ ਹੋਰ ਨਾ ਘਟਾਉਣ ਜਿਨ੍ਹਾਂ ਨੂੰ ਹਾਲ ਹੀ ਦੀਆਂ ਚੋਣਾਂ ਦੌਰਾਨ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਅਤੇ ਇਨ੍ਹਾਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD