Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਮੁੱਖ ਮੰਤਰੀ ਵੱਲੋਂ ਪਾਰਟੀ ਲੀਡਰਾਂ ਨੂੰ ਲਾਲ ਬੱਤੀ ਦਾ ਤਿਆਗ ਕਰਕੇ ਮਿਸਾਲ ਪੇਸ਼ ਕਰਨ ਦਾ ਸੱਦਾ

Web Admin

Web Admin

5 Dariya News

ਚੰਡੀਗੜ੍ਹ , 25 Mar 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਵਿੱਚ ਆਪਣੇ ਸਾਰੇ ਸਾਥੀਆਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਦੀ ਪਾਲਣ ਕਰਦਿਆਂ ਖੁਦ ਹੀ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਕੇ ਬਾਕੀਆਂ ਲਈ ਮਿਸਾਲ ਪੇਸ਼ ਕਰਨ ਦੀ ਅਪੀਲ ਕੀਤੀ ਹੈ।ਸ਼ਨਿਚਰਵਾਰ ਨੂੰ ਇਕ ਬਿਆਨ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪਾਰਟੀ ਮੈਂਬਰਾਂ ਵੱਲੋਂ ਚੋਣ ਪੱਤਰ 'ਤੇ ਪਹਿਰਾ ਦਿੰਦਿਆਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਜੋਂ ਇਹ ਸਾਡੀ ਜ਼ਿੰਮੇਵਾਰੀ ਤੇ ਡਿਊਟੀ ਬਣਦੀ ਹੈ ਕਿ ਨਾ ਸਿਰਫ ਅਸੀਂ ਆਪਣੇ ਵਾਅਦੇ ਪੂਰੇ ਕਰੀਏ ਸਗੋਂ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰਾ ਖਰਾ ਉਤਰਨ ਦੀ ਭਾਵਨਾ ਅਨੁਸਾਰ ਅੱਗੇ ਵਧੀਏ।ਮੁੱਖ ਮੰਤਰੀ ਨੇ ਆਪਣੇ ਉਨ੍ਹਾਂ ਸਾਰੇ ਕੈਬਨਿਟ ਸਾਥੀਆਂ ਅਤੇ ਵਿਧਾਇਕਾਂ ਦੀ ਵਡਿਆਈ ਕੀਤੀ ਜਿਨ੍ਹਾਂ ਨੇ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਹਨ ਅਤੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਇਜਲਾਸ ਵਿੱਚ ਸ਼ਾਮਲ ਹੋਣ ਲਈ ਲਾਲ ਬੱਤੀ ਤੋਂ ਰਹਿਤ ਕਾਰਾਂ ਰਾਹੀਂ ਪਹੁੰਚਣ ਨਾਲ ਮੀਡੀਆ ਦੇ ਨਾਲ ਨਾਲ ਆਮ ਜਨਤਾ ਵੱਲੋਂ ਵੀ ਸ਼ਲਾਘਾ ਕੀਤੀ ਗਈ। 

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸਾਡੇ ਵੱਲੋਂ ਕੀਤੇ ਵਾਅਦਿਆਂ 'ਤੇ ਖਰਾ ਉਤਰਣ ਦੀ ਯੋਗਤਾ 'ਤੇ ਭਰੋਸਾ ਕਰਕੇ ਵੋਟਾਂ ਪਾਈਆਂ ਹਨ ਅਤੇ ਵੋਟਰਾਂ ਦੀਆਂ ਆਸਾਂ 'ਤੇ ਪੂਰਾ ਉਤਰਣ ਦੀ ਦਿਸ਼ਾ ਵੱਲ ਵੀ.ਆਈ. ਪੀ. ਕਲਚਰ ਖਤਮ ਕਰਨਾ ਬਹੁਤ ਛੋਟੀ ਜਿਹੀ ਪੁਲਾਂਘ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਲੀਡਰ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਇਹ ਦਲੇਰਾਨਾ ਕਦਮ ਚੁੱਕਣ ਦੇ ਸਮਰੱਥ ਹਨ ਜੋ ਵੀ.ਆਈ.ਪੀ. ਸੱਭਿਆਚਾਰ ਨੂੰ ਲੋਕਾਂ ਤੋਂ ਨਿਖੜਨ ਤੇ ਦੂਰ ਹੋਣ ਦੇ ਨਜ਼ਰੀਏ ਤੋਂ ਦੇਖਦੇ ਹਨ।ਮੁੱਖ ਮੰਤਰੀ ਨੇ ਕਾਂਗਰਸੀ ਲੀਡਰਾਂ ਨੂੰ ਭਰੋਸਾ ਦਿਵਾਇਆ ਕਿ ਵੀ.ਆਈ.ਪੀ. ਸੱਭਿਆਚਾਰ ਦਾ ਤਿਆਗ ਕਰਨ ਨਾਲ ਉਨ੍ਹਾਂ ਦੇ ਮਾਣ-ਸਤਿਕਾਰ ਤੇ ਰੁਤਬੇ ਨੂੰ ਢਾਹ ਨਹੀਂ ਲੱਗੇਗੀ ਸਗੋਂ ਅਸਲ ਵਿੱਚ ਉਨ੍ਹਾਂ ਨੂੰ ਚੁਣਨ ਵਾਲੇ ਲੋਕਾਂ ਦੀਆਂ ਨਜ਼ਰਾਂ ਵਿੱਚ ਸਤਿਕਾਰ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਜੇਕਰ ਲਾਲ ਬੱਤੀ ਕਿਸੇ ਲੀਡਰ ਦਾ ਰੁਤਬਾ ਵਧਾਉਣ ਦੇ ਨਾਲ-ਨਾਲ ਮਕਬੂਲੀਅਤ ਨੂੰ ਯਕੀਨੀ ਬਣਾ ਸਕਦੀ ਹੋਵੇ ਤਾਂ ਕਿਸੇ ਵੀ ਸਰਕਾਰ ਦਾ ਸੰਸਦ ਮੈਂਬਰ ਜਾਂ ਵਿਧਾਇਕ ਕੋਈ ਚੋਣ ਨਹੀਂ ਹਾਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਬਿਨਾਂ ਸ਼ੱਕ ਲਾਲ ਬੱਤੀ ਪਿਛਾਂਹਖਿੱਚੂ ਚਿੰਨ੍ਹ ਹੈ ਜਿਸ ਦਾ ਸਾਡੇ ਅਗਾਂਹਵਧੂ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਜਿੱਥੇ ਕਿਸੇ ਨੇਤਾ ਦੀ ਪ੍ਰਸਿੱਧੀ ਦਾ ਮਾਪਦੰਡ ਲੋਕਾਂ ਤੱਕ ਪਹੁੰਚ ਤੋਂ ਮਾਪਿਆ ਜਾਂਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਦ੍ਰਿੜਤਾ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਚੋਣ ਮਨੋਰਥ ਪੱਤਰ ਦੇ ਸਾਰੇ ਵਾਅਦਿਆਂ ਅਤੇ ਮੰਤਰੀ ਮੰਡਲ ਦੇ ਫੈਸਲਿਆਂ ਨੂੰ ਅਮਲ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਹੋਰ ਚੁਣੇ ਨੁਮਾਇੰਦਿਆਂ ਨੂੰ ਪੰਜਾਬ ਦੇ ਸਕਾਰਤਮਕ ਬਦਲਾਅ ਲਈ ਸਰਕਾਰ ਦੇ ਯਤਨਾਂ ਨੂੰ ਸਮਰਥਨ ਦੇਣ ਦਾ ਸੱਦਾ ਦਿੱਤਾ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD