ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ-ਬਿੰਦਰਖ ਸੰਪਰਕ ਸੜਕ 'ਤੇ ਨਦੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਜਾਣਕਾਰੀ ਅਨੁਸਾਰ ਪਿੰਡ ਫਤਿਹਪੁਰ ਟੱਪਰੀਆਂ ਦੇ ਵਸਨੀਕ ਹਰਬੰਸ ਸਿੰਘ ਆਪਣੀ ਪਤਨੀ ਨਾਲ ਕਿਸੇ ਵਿਆਹ ਵਿਚੋਂ ਵਾਪਸ ਆਪਣੇ ਘਰ ਫਤਿਹਪੁਰ ਟੱਪਰੀਆਂ ਜਾ ਰਹੇ ਸੀ ਤੇ ਜਦੋਂ ਖਿਜ਼ਰਾਬਾਦ ਨਦੀ ਨੇੜੇ ਪਹੁੰਚੇ ਤਾਂ ਟਰੱਕ ਨੰਬਰ ਪੀ. ਬੀ 23 ਟੀ-2460 ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਹਰਬੰਸ ਸਿੰਘ ਦੀ ਪਤਨੀ ਸੁਖਪਾਲ ਕੌਰ ਹੇਠਾਂ ਡਿੱਗ ਗਈ ਤੇ ਟਰੱਕ ਦੇ ਪਿਛਲੇ ਟਾਇਰ ਉਸਦੇ ਸਿਰ ਉਪਰੋਂ ਦੀ ਲੰਘ ਗਏ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਪੁਲਿਸ ਨੇ ਟਰੱਕ ਕਬਜ਼ੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ, ਜਿਸਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।