Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਯੋਗ ਰਾਜਪਾਲ ਦਾ ਵਿਧਾਨ ਵਿਚਲਾ ਭਾਸ਼ਣ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸੰਬੰਧੀ ਜਾਣਕਾਰੀ ਦੇਣ ਵਿਚ ਰਿਹਾ ਨਾਕਾਮਯਾਬ- ਐਚ.ਐਸ ਫੂਲਕਾ

ਐਚ.ਐਸ ਫੂਲਕਾ
ਐਚ.ਐਸ ਫੂਲਕਾ

Web Admin

Web Admin

5 Dariya News

ਚੰਡੀਗੜ , 28 Mar 2017

Last updated on: Mar 28, 2017, 00:00 IST

ਪੰਜਾਬ ਵਿਧਾਨ ਸਭਾ ਵਿਚ ਮੰਗਲਵਾਰ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਦੁਆਰਾ ਦਿੱਤੇ ਭਾਸ਼ਣ ਉਤੇ ਨਾ ਖੁਸ਼ੀ ਜਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਸ ਵਿਚ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਸੰਬੰਧੀ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਗੈਰ ਮੌਜੂਦਗੀ ਸੀ।ਪੱਤਰਕਾਰਾਂ ਨੂੰ ਜਾਰੀ ਬਿਆਨ ਵਿਚ ਉੱਘੇ ਆਪ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿਚ ਦਰਜ ਮੁੱਦੇ ਅੱਜ ਦੇ ਭਾਸ਼ਣ ਵਿਚੋਂ ਗਾਇਬ ਸਨ। ਉਨਾਂ ਕਿਹਾ ਕਿ ਇਥੋਂ ਤੱਕ ਕਿ ਮਾਨਯੋਗ ਰਾਜਪਾਲ ਦਾ ਭਾਸ਼ਣ ਸਦਨ ਵਿਚ ਰੱਖਿਆ ਵੀ ਨਹੀਂ ਗਿਆ ਸੀ।ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਿਸਾਨਾਂ ਤੋਂ ਉਨਾਂ ਦੇ ਕਰਜ਼ੇ ਮੁਆਫ ਕਰਨ ਸੰਬੰਧੀ ਫਾਰਮ ਭਰਵਾ ਕੇ  ਵਾਅਦਾ ਕੀਤਾ ਸੀ ਕਿ ਇਸ ਸੰਬੰਧੀ ਇਕ ਕਾਨੂੰਨ ਪਾਸ ਕੀਤਾ ਜਾਵੇਗਾ ਪਰੰਤੂ ਅੱਜ ਦੇ ਭਾਸ਼ਣ ਵਿਚ ਇਸ ਸੰਬੰਧੀ ਕੋਈ ਵੇਰਵਾ ਨਹੀਂ ਦਿੱਤਾ ਗਿਆ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਅਨੇਕਾ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਮੋੜਨੀਆਂ ਬੰਦ ਕਰ ਦਿੱਤੀਆਂ ਸਨ ਪਰੰਤੂ ਹੁਣ ਜਦੋਂ ਬੈਂਕਾਂ ਅਤੇ ਹੋਰ ਪ੍ਰਾਈਵੇਟ ਅਦਾਰਿਆਂ ਨੇ ਕਿਸਾਨਾਂ ਉਤੇ ਉਚੇ ਜੁਰਮਾਨੇ ਲਗਾ ਕੇ ਉਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਸਰਕਾਰ ਨੇ ਇਸ ਸੰਬੰਧੀ ਅੱਖਾਂ ਮੀਚ ਲਈਆਂ। ਟਰੈਕਟਰ ਅਤੇ ਖੇਤੀ ਨਾਲ ਸੰਬੰਧਤ ਹੋਰ ਔਜਾਰ ਬੈਂਕ ਅਤੇ ਪ੍ਰਾਈਵੇਟ ਅਦਾਰੇ ਅਪਣੇ ਕਬਜੇ ਵਿਚ ਲੈ ਰਹੇ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਇਸ ਸੰਬੰਧੀ ਇਕ ਬਿਆਨ ਦੇਵੇ ਕਿ ਭਵਿੱਖ ਵਿਚ ਕਿਸਾਨਾਂ ਦੇ ਕਰਜ਼ੇ ਕਾਰਨ ਕੋਈ ਵੀ ਕੁੜਕੀ ਨਹੀਂ ਕੀਤੀ ਜਾਵੇਗੀ। ਫੂਲਕਾ ਨੇ ਸਰਕਾਰ ਦੀ ਕਿਸਾਨ ਆਤਮ ਹੱਤਿਆਵਾਂ ਬਾਰੇ ਚੁੱਪੀ ਉਤੇ ਵੀ ਹੈਰਾਨੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਰਕਾਰ ਪੰਜਾਬ ਦੇ ਅੰਨਦਾਤਾ ਦੀ ਖੁਦਕੁਸ਼ੀ ਨੂੰ ਰੋਕਣ ਲਈ ਕੋਈ ਨੀਤੀ ਬਣਾਉਣ ਤੋਂ ਭੱਜ ਰਹੀ ਹੈ। 

ਆਪ ਆਗੂ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਅਕਾਲੀ ਆਗੂਆਂ ਦੁਆਰਾ ਗੈਰ ਕਾਨੂੰਨੀ ਢੰਗ ਨਾਲ ਸ਼ੁਰੂ ਕੀਤਾ ਗੁੰਡਾ ਟੈਕਸ ਹੁਣ ਵੀ ਚਲ ਰਿਹਾ ਹੈ ਅਤੇ ਹੁਣ ਕਾਂਗਰਸੀ ਆਗੂਆਂ ਨੇ ਇਸ ਉਤੇ ਕਬਜਾ ਕਰ ਲਿਆ ਹੈ। ਉਨਾਂ ਕਿਹਾ ਕਿ ਸਰਕਾਰ ਰੇਤੇ ਦੀ ਗੈਰ ਕਾਨੂੰਨੀ ਖੁਦਾਈ ਅਤੇ ਗੁੰਡਾ ਟੈਕਸ ਸੰਬੰਧੀ ਸਥਿਤੀ ਸਪਸ਼ਟ ਕਰੇ। ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੇ ਮੁੱਦੇ ਉਤੇ ਪ੍ਰਤੀਿਆ ਜਾਹਿਰ ਕਰਦਿਆਂ ਫੂਲਕਾ ਨੇ ਕਿਹਾ ਕਿ ਸਰਕਾਰ ਨੇ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਕਿਸਾਨਾਂ ਨੂੰ ਖੇਤੀ ਦੇ ਲਈ ਹਰ ਰੋਜ ਕਿੰਨਾ ਸਮਾਂ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਭਰ ਵਿਚ ਵਾਟਰ ਵਰਕਸਾਂ ਦੇ ਕੱਟੇ ਗਏ ਮੀਟਰਾਂ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਪੂਰਤੀ ਸੰਬੰਧੀ ਵੀ ਕੋਈ ਬਿਆਨ ਨਹੀਂ ਦਿੱਤਾ ਹੈ।ਫੂਲਕਾ ਨੇ ਕਿਹਾ,‘‘ਅਸੀ ਆਸ ਕਰ ਰਹੇ ਸੀ ਕਿ ਸਰਕਾਰ ਪਿਛਲੇ ਸਮਿਆਂ ਵਿਚ ਪੰਜਾਬ ਭਰ ਵਿਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਸਮਾਂਬੱਧ ਕਮੇਟੀ ਗਠਿਤ ਕਰੇਗੀ ਪਰੰਤੂ ਭਾਸ਼ਣ ਵਿਚ ਇਸ ਸੰਬੰਧੀ ਕੁਝ ਵੀ ਨਹੀਂ ਕਿਹਾ ਗਿਆ ਹੈ। ਇਥੋਂ ਤੱਕ ਕਿ ਜਸਟੀਸ ਜੌਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਇਹ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾਵਾਂ ਪਿਛੇ ਕਈ ਸਿਆਸੀ ਆਗੂਆਂ ਦਾ ਹੱਥ ਸੀ ਪਰੰਤੂ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਸੰਬੰਧਤ ਇਸ ਮੁੱਦੇ ਉਤੇ ਚੁੱਪ ਹੈ।’’ਉਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੁਆਰਾ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਲੁੱਟ ਬਾਰੇ ਸਰਕਾਰ ਦੀ ਚੁੱਪੀ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਕਾਂਗਰਸੀ ਅਤੇ ਅਕਾਲੀ ਆਗੂਆਂ ਦੇ ਇਸ ਧੰਦੇ ਵਿਚ ਸ਼ਾਮਲ ਹੋਣ ਕਾਰਨ ਇਸ ਸੰਬੰਧੀ ਕੁਝ ਬੋਲਣ ਤੋਂ ਭੱਜ ਰਹੀ ਹੈ।ਆਪ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦਰਮਿਆਨ ਮਿਤੱਰਤਾ ਇਸ ਗੱਲ ਤੋਂ ਜਾਹਿਰ ਹੁੰਦੀ ਹੈ ਕਿ ਭਾਸ਼ਣ ਵਿਚ ਅਕਾਲੀ ਆਗੂਆਂ ਦੇ ਗੈਰ ਕਾਨੂੰਨੀ ਟਰਾਂਸਪੋਰਟ, ਕੇਬਲ, ਸ਼ਰਾਬ ਅਤੇ ਰੇਤ ਮਾਫੀਆ ਉਤੇ ਕਾਰਵਾਈ ਕਰਨ ਸੰਬੰਧੀ ਕੋਈ ਗੱਲ ਨਹੀਂ ਕਹੀ ਗਈ। ਉਨਾਂ ਕਿਹਾ ਕਿ ਬਾਦਲਾਂ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ ਅਤੇ ਆਮ ਲੋਕ ਬਾਦਲਾਂ ਦੀ ਗੁੰਡਾਗਰਦੀ ਸਹਿੰਦੇ ਰਹੇ ਹਨ ਪਰੰਤੂ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਆਪਣੇ ਰਿਸ਼ਤੇ ਕਾਰਨ ਉਨਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕਰਨਾ ਚਾਹੁੰਦੇ। 

   

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD