Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਲੁੱਟਣ ਵਾਲਿਆਂ ਵਿਰੁੱਧ ਜਾਂਚ ਕਮਿਸ਼ਨ ਗਠਿਤ ਕਰੇ ਕੈਪਟਨ ਸਰਕਾਰ-ਆਪ

‘ਵਾਈਟ ਪੇਪਰ’ ਜਾਰੀ ਕਰਨ ਸਮਾਂ ਸੀਮਾ ਹੋਵੇ ਨਿਰਧਾਰਿਤ, ਦਾਇਰਾ ਪਿਛਲੀ 20 ਸਾਲਾਂ ਤੱਕ ਵਧਾਇਆ ਜਾਵੇ-ਫੂਲਕਾ

Web Admin

Web Admin

5 Dariya News

ਚੰਡੀਗੜ , 29 Mar 2017

Last updated on: Mar 29, 2017, 00:00 IST

ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਿਛਲੇ 10 ਸਾਲ ਪੰਜਾਬ ਨੂੰ ਲੁੱਟ ਕੇ ਬਰਬਾਦ ਕਰਨ ਲਈ ਜਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮਿਸ਼ਨ ਗਠਿਤ ਕਰਨ ਜਿਸਦੀ ਨਿਗਰਾਨੀ ਹਾਈ ਕੋਰਟ ਦਾ ਜੱਜ ਕਰੇ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਦੇ ਵਿੱਤੀ ਹਲਾਤਾਂ ਉਪਰ ਜੋ ਵਾਈਟ ਪੇਪਰ ਪੰਜਾਬ ਸਰਕਾਰ ਲਿਆ ਰਹੀ ਹੈ ਉਸਦੀ ਸਮਾਂ ਸੀਮਾ ਤੈਅ ਹੋਵੇ ਅਤੇ ਉਸਦਾ ਦਾਇਰਾ ਪਿਛਲੇ 20 ਸਾਲਾ ਤੱਕ ਵਧਾਇਆ ਜਾਵੇ ਤਾਂਕਿ ਇਸ ਦੌਰਾਨ ਰਾਜ ਕਰਨ ਵਾਲੀਆਂ ਸਾਰੀਆਂ ਧਿਰਾਂ ਦੀ ਭੂਮਿਕਾ ਪੰਜਾਬ ਦੇ ਲੋਕ ਜਾਣ ਸਕਣ। ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਸੱਤਾਧਾਰੀ ਧਿਰ ਉਤੇ ਸਦਨ ਅੰਦਰ ਸੀਟਾਂ ਦੀ ਵੰਡ ਵਿਚ ਪੱਖਪਾਤ ਅਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਉਦੇ ਹੋਏ, ਜਿੱਥੇ ਨਾਅਰੇ ਬਾਜੀ ਕੀਤੀ ਉਥੇ ਰੋਸ ਵਜੋਂ ਸਪੀਕਰ ਦੀ ਕੁਰਸੀ ਦੇ ਸਾਹਮਣੇ ‘ਸਪੀਕਰ ਵੈਲ’ ਵਿਚ ਧਰਨਾ ਵੀ ਦਿੱਤਾ।ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਦੇ ਵਿੱਤੀ ਸੰਕਟ ਬਾਰੇ ਵਾਈਟ ਪੇਪਰ ਜਾਰੀ ਕਰਨ ਦੇ ਦਾਅਵੇ ਉਪਰ ਪ੍ਰਤੀਿਆ ਦਿੰਦੇ ਹੋਏ ਮੰਗ ਰੱਖ ਕਿ ਵਾਈਟ ਪੇਪਰ ਜਾਰੀ ਕਰਨ ਦੀ ਸਮਾਂ ਸੀਮਾਂ ਨਿਰਧਾਰਿਤ ਕੀਤੀ ਜਾਵੇ ਤਾਂਕਿ ਪੰਜਾਬ ਨੂੰ ਲੁੱਟਣ ਵਾਲੇ ਲੁੱਟਿਆ ਪੈਸਾ ਬਾਹਰ ਨਾ ਭੇਜ ਸਕਣ। ਇਸ ਲਈ ਸਰਕਾਰ ਜਲਦੀ ਤੋਂ ਜਲਦੀ ਲੋੜੀਂਦਾ ਕਾਨੂੰਨ ਬਣਾਵੇ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਪੂਰੀ ਮਦਦ ਕਰੇ। 

ਉਨਾਂ ਇਹ ਵੀ ਕਿਹਾ ਕਿ ਵਾਈਟ ਪੇਪਰ ਦਾ ਦਾਇਰਾ ਪਿਛਲੇ 20 ਸਾਲ ਤੱਕ ਵਧਾਇਆ ਜਾਵੇ ਤਾਂਕਿ ਇਸ ਦੌਰਾਨ ਰਾਜ ਕਰਨ ਵਾਲੀਆਂ ਸਾਰੀਆਂ ਧਿਰਾਂ ਦੀ ਭੂਮਿਕਾ ਪੰਜਾਬ ਦੇ ਲੋਕ ਜਾਣ ਸਕਣ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਉਪਰ ਕਾਰਵਾਈ ਸੁਰੂ ਕਰਨ ਲਈ ਵਾਈਟ ਪੇਪਰ ਦੀ ਉਡੀਕ ਨਹੀਂ ਕੀਤੀ ਜਾਣੀ ਚਾਹੀਦੀ, ਜਾਂਚ ਕਮਿਸ਼ਨ ਇਨਾਂ ਵਿਰੁੱਧ ਤੁਰੰਤ ਕਾਰਵਾਈ ਕਰੇ।ਪਾਰਟੀ ਦੇ ਸੀਨੀਅਰ ਆਗੂ ਅਤੇ ਚੀਫ ਵਿੱਪ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮਚਾਈ ਗਈ ਲੁੱਟ ਕਾਰਨ ਪੰਜਾਬ 2 ਲੱਖ ਕਰੋੜ ਰੁਪਏ ਦਾ ਕਰਜਈ ਹੋ ਗਿਆ ਹੈ।  ਜਿੰਨਾਂ ਲੋਕਾਂ ਨੇ ਪੰਜਾਬ ਨੂੰ 10 ਸਾਲ ਲੁੱਟਿਆ ਅਤੇ ਰੇਤ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਅਤੇ ਭਿ੍ਰਸ਼ਟਾਚਾਰ ਕੀਤਾ। ਉਨਾਂ ਵਿਰੁੱਧ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਕਮਿਸ਼ਨ ਗਠਿਤ ਕੀਤਾ ਜਾਵੇ। ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਸਲਾਹਕਾਰਾਂ ਦੀ ਟੀਮ ਰੱਖਣ ਅਤੇ ਮੰਤਰੀਆਂ ਦੇ ਰੁਤਬੇ ਦੇਣ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਿੱਤੀ ਹਾਲਤ ਸੁਧਾਰਨ ਦੇ ਦਾਅਵਿਆਂ ਦੇ ਉਲਟ ਚੱਲ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਕੋਲ ਸਲਾਹਾਂ ਦੇਣ ਲਈ ਵੱਡੀ ਗਿਣਤੀ ਵਿਚ ਅਫਸਰ ਮੌਜੂਦ ਹਨ, ਜੇਕਰ ਫੇਰ ਵੀ ਸਲਾਹਕਾਰਾਂ ਦੀ ਸਲਾਹ ਲੈਣੀ ਹੈ ਤਾਂ ਸਰਕਾਰੀ ਖਜਾਨੇ ਉਪਰ ਬਿਨਾ ਭਾਰ ਪਾਏ ਸੇਵਾ ਦੇ ਤੌਰ ਤੇ ਮੁਫਤ ਲਈ ਜਾਵੇ। 

ਆਪ ਅਤੇ ਲੋਕ ਇਨਸਾਫ ਪਾਰਟੀ ਦੇ ਗਠਬੰਧਨ ਤੋਂ ਡਰਦੀ ਹੈ ਪੰਜਾਬ ਸਰਕਾਰ-ਫੂਲਕਾ

ਮੁੱਖ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਬੁੱਧਵਾਰ ਨੂੰ ਵਿਧਾਨ ਸਭਾ ਅੰਦਰ ਬੈਂਸ ਭਰਾਵਾਂ ਨੂੰ ਬੋਲਣ ਦਾ ਮੌਕਾ ਨਾ ਦਿੱਤੇ ਜਾਣ ਉਪਰ ਤਿੱਖੀ ਪ੍ਰਤੀਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਗਠਬੰਧਨ ਤੋਂ ਇਨਾਂ ਡਰ ਗਈ ਹੈ ਕਿ ਦੋਵਾਂ ਨੂੰ ਸਦਨ ਵਿਚ ਇਕੱਠੇ ਨਹੀਂ ਬੈਠਣ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਨੂੰ ਮਜਬੂਰ ਹੋ ਕੇ ਸਦਨ ‘ਚ ਰੋਸ ਜਾਹਿਰ ਕਰਨਾ ਪਿਆ। ਸ਼ੈਸਨ ਤੋਂ ਬਾਅਦ ਸਾਰੇ ਵਿਧਾਇਕਾਂ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਚ.ਐਸ. ਫੂਲਕਾ, ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ ਅਤੇ ਸਿਮਰਜੀਤ ਸਿੰਘ ਬੈਂਸ ਨੇ ਸੱਤਾਧਾਰੀ ਧਿਰ ਉਤੇ ਵਿਧਾਨ ਸਭਾ ਅੰਦਰ ਪੁਰਾਣੀ ਪਰੰਪਰਾ ਨੂੰ ਤੋੜ ਕੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ। ਇਸ ਮੌਕੇ ਖਹਿਰਾ ਨੇ ਕਿਹਾ ਕਿ ਕਾਂਗਰਸ ਹਫਤੇ ਦੇ ਅੰਦਰ-ਅੰਦਰ ਹੀ ਅਕਾਲੀ-ਭਾਜਪਾ ਸਰਕਾਰ ਵਾਲਾ ਰੂਪ ਧਾਰਨ ਕਰਕੇ ਵਿਰੋਧੀ ਧਿਰ ਦੀ ਅਵਾਜ ਦੱਬਾਉਣ ਲੱਗੀ ਹੈ ਜਦਕਿ ਵਿਰੋਧੀ ਧਿਰ ਦੇ ਇਸ ਹੱਕ ਲਈ ਕਾਂਗਰਸੀ ਵਿਧਾਇਕ ਪੰਜਾਬ ਵਿਧਾਨ ਸਭਾ ਵਿਚ ਰੋਸ ਵਜੋਂ ਰਾਤਾਂ ਕੱਟਦੇ ਰਹੇ ਹਨ।     

   

 

Tags: H.S. Phoolka , Sukhpal Singh Khaira , Kanwar Sandhu , Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD