Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਖਸਤਾ ਹਾਲ ਸਕੂਲ ਸਿੱਖਿਆ ਰਾਹੀਂ ਬੌਧਿਕ ਨਸਲਕੁਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰੇ ਕੈਪਟਨ ਸਰਕਾਰ-ਆਪ

ਸਰਕਾਰੀ ਸਕੂਲ ਸਿੱਖਿਆ ਦੀ ਚਿੰਤਾਜਨਕ ਹਾਲਤ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਬਰਾਬਰ ਜਿੰਮੇਦਾਰ- ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 30 Mar 2017

ਆਮ ਆਦਮੀ ਪਾਰਟੀ (ਆਪ) ਨੇ ਸੂਬੇ ਅੰਦਰ ਖਸਤਾ ਹਾਲ ਸਰਕਾਰੀ ਸਕੂਲ ਸਿੱਖਿਆ ਉਪਰ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ, ਇਸ ਖਸਤਾ ਹਾਲ ਲਈ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਅਕਾਲੀ-ਭਾਜਪਾ ਸਰਕਾਰਾਂ ਸਮੇਤ ਪਿਛਲੀਆਂ ਕਾਂਗਰਸੀ ਸਰਕਾਰਾਂ ਨੂੰ ਵੀ ਬਰਾਬਰ ਜਿੰਮੇਦਾਰ ਠਹਿਰਾਇਆ।ਵੀਰਵਾਰ ਨੂੰ ਜਾਰੀ ਬਿਆਨ ਰਾਹੀਂ ਆਪ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕੰਟਰੋਲ ਐਂਡ ਆਡੀਟਰ ਜਨਰਲ (ਕੈਗ) ਵਲੋਂ ਪੰਜਾਬ ਵਿਧਾਨ ਸਭਾ ‘ਚ ਪੇਸ਼ 5 ਸਾਲਾ ਰਿਪੋਰਟ ‘ਤੇ ਤਿੱਖੀ ਪ੍ਰਤੀਕਿ੍ਰਆ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ 1170 ਸਕੂਲ ਸਿਰਫ 1 ਅਧਿਆਪਕ ਨਾਲ ਚਲ ਰਹੇ ਹਨ, ਸਪਸ਼ਟ ਹੈ ਕਿ ਇਨਾਂ ਅਧਰੰਗ ਮਾਰੇ ਸਕੂਲਾਂ ਵਿਚ ਪੜ ਰਹੇ ਗਰੀਬ, ਕਿਸਾਨ, ਮਜਦੂਰਾਂ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਬਣਾਇਆ ਨਹੀਂ ਬਲਕਿ ਬਰਬਾਦ ਕੀਤਾ ਜਾ ਰਿਹਾ ਹੈ। ਅਗਲੀ ਪੀੜੀ ਨੂੰ ਬੌਧਿਕ ਪੱਧਰ ‘ਤੇ ਬਰਬਾਦ ਕਰਨ ਦਾ ਬੱਜਰ ਗੁਨਾਹ ਕਰਨ ਵਾਲੇ ਸਿਆਸੀ ਆਗੂਆਂ ਅਤੇ ਅਫਸਰ ਸਖਤ ਸਜਾ ਦੇ ਹੱਕਦਾਰ ਹਨ।ਵੜੈਚ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਅਧੀਨ ਸਰਕਾਰੀ ਸਕੂਲ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਆਏ 1362 ਕਰੋੜ ਰੁਪਏ ਫੰਡ ਜਾਰੀ ਨਾ ਕਰਨਾ ਅਤੇ ਸਕੂਲੀ ਵਰਦੀਆਂ ਅਤੇ ਕਿਤਾਬਾਂ ਉਪਰ ਵੱਧ ਖਰਚ ਕਰਨ ਦੇ ਦੋਸ਼ ਵਿਚ ਬਾਦਲਾਂ ਸਮੇਤ ਸਾਰੇ ਜਿੰਮੇਵਾਰ ਆਗੂਆਂ ਅਤੇ ਅਫਸਰਾਂ ਦੀ ਤੁਰੰਤ ਸਨਾਖਤ ਕਰਕੇ ਉਨਾਂ ਵਿਰੁੱਧ ‘ਬੌਧਿਕ ਨਸਲਕੁਸੀ’ ਦਾ ਮੁਕਦਮਾ ਚਲਾਇਆ ਜਾਵੇ ਤਾਂਕਿ ਭਵਿੱਖ ਵਿਚ ਕੋਈ ਨੇਤਾ ਜਾਂ ਅਧਿਕਾਰੀ ਇਸ ਤਰਾਂ ਦੀ ਗਲਤੀ ਕਰਨ ਦੀ ਹਿੰਮਤ ਨਾ ਕਰ ਸਕਣ।ਵੜੈਚ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੂਲ ਸਿੱਖਿਆ ਪ੍ਰਤੀ ਆਪਣੇ 2002/07 ਵਾਲੇ ਗੈਰ ਜਿੰਮੇਵਾਰ ਵਾਲੇ ਰਵੱਏ ਅਤੇ ਬਾਦਲਾਂ ਸਰਕਾਰ ਦੀਆਂ ਨਲਾਇਕੀਆਂ ਤੋਂ ਸਬਕ ਲੈ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਣ। ਉਨਾਂਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਨੂੰ ਜਿਸ ਤਰਾਂ ਨਵੀਆਂ ਬੁਲੰਦਿਆਂ ‘ਤੇ ਪਹੁੰਚਾਇਆ ਹੈ। ਕੈਪਟਨ ਅਮਰਿੰਦਰ ਸਿੰਘ ਵੀ ਸਿੱਖਿਆ ਦੇ ਖੇਤਰ ਵਿਚ ਦਿੱਲੀ ਸਰਕਾਰ ਵਾਂਗ ਵੱਧ ਤੋੋਂ ਵੱਧ ਨਿਵੇਸ਼ ਕਰਨ। ਇਸ ਕਾਰਜ ਲਈ ਮੁੱਖ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਹਰ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਕਿ ਸਿੱਖਿਆ ਦੇ ਚਾਨਣ ਵਗੈਰ ਪੰਜਾਬ ਅਤੇ ਦੇਸ਼ ‘ਚੋਂ ਗਰੀਬੀ, ਨਾਬਰਾਬਰੀ ਅਤੇ ਬੇਰੋਜਗਾਰੀ ਦਾ ਹਨੇਰਾ ਦੂਰ ਨਹੀਂ ਹੋ ਸਕੇਗਾ।

 

Tags: Gurpreet Singh Ghuggi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD