Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਲਈ ਨਵਾਂ ਗ੍ਰਾਓ ਦਾ ਅਚਨਚੇਤੀ ਦੌਰਾ

ਹਰ ਪ੍ਰਾਜੈਕਟ ਦਾ ਵਿਸਥਾਰ ਪੂਰਵਕ ਵੇਰਵਾ ਅਤੇ ਸਪੈਸੀਫਿਕੇਸ਼ਨਾਂ ਨੂੰ ਬੋਰਡ ਰਾਹੀਂ ਜਨਤਕ ਕਰਨ ਦੇ ਦਿੱਤੇ ਨਿਰਦੇਸ਼

Web Admin

Web Admin

5 Dariya News

ਨਵਾਂ ਗ੍ਰਾਓ (ਐਸ.ਏ.ਐਸ. ਨਗਰ) , 30 Mar 2017

ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਈ ਤਜਵੀਜ਼ਤ ਜਗ੍ਹਾਂ ਦਾ ਜਾਇਜ਼ਾ ਲਿਆ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਗਰ ਪੰਚਾਇਤ ਦੇ ਦਫਤਰ ਵਿਖੇ ਸਥਾਨਕ ਕੌਂਸਲਰਾਂ ਅਤੇ ਲੋਕਾਂ ਕੋਲੋਂ ਸਮੱਸਿਆਵਾਂ ਪੁੱਛੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ 'ਤੇ ਹੀ ਨਗਰ ਪੰਚਾਇਤ ਦੇ ਕਾਰਜਸਾਧਕ ਅਧਿਕਾਰੀ ਨੂੰ ਨਿਰਦੇਸ਼ ਜਾਰੀ ਕੀਤੇ। ਸ੍ਰੀ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਲੋਕਾਂ ਵੱਲੋਂ ਵੱਡਾ ਫਤਵਾ ਮਿਲਿਆ ਹੈ ਅਤੇ ਹੁਣ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਦੇ ਫਤਵੇ ਦਾ ਸਨਮਾਨ ਕਰਦੀ ਹੋਈ ਆਪਣੀ ਜਵਾਬਦੇਹੀ ਨੂੰ ਸਮਝਦਿਆਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਇਕੋ ਉਦੇਸ਼ ਹੈ ਕਿ 'ਲੋਕਾਂ ਦੀ ਸਰਕਾਰ-ਲੋਕਾਂ ਦੇ ਦੁਆਰ' ਅਤੇ ਇਸੇ ਮਕਸਦ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਖੁਦ ਇਥੇ ਆ ਕੇ ਜ਼ਮੀਨੀ ਹਕੀਕਤਾਂ ਜਾਣਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲੜੀ ਜਾਰੀ ਰਹੇਗੀ ਅਤੇ ਆਉਂਦੇ ਸਮੇਂ ਵਿੱਚ ਹੋਰ ਸ਼ਹਿਰਾਂ/ਕਸਬਿਆਂ ਦਾ ਵੀ ਦੌਰਾ ਕੀਤਾ ਜਾਵੇਗਾ।ਸ੍ਰੀ ਸਿੱਧੂ ਨੇ ਨਵਾਂ ਗ੍ਰਾਓ ਕਸਬੇ ਦੀਆਂ ਸਮੱਸਿਆਵਾਂ ਨੂੰ ਜਾਣਨ ਉੁਪਰੰਤ ਈ.ਓ. ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਇਕ ਸਾਲ (2017-18) ਦੇ ਅੰਦਰ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਪਲਾਨ ਬਣਾ ਕੇ ਵਿਭਾਗ ਨੂੰ ਲਿਖਤੀ ਭੇਜਿਆ ਜਾਵੇ ਅਤੇ ਸਰਕਾਰ ਵੱਲੋਂ ਛੇ ਮਹੀਨਿਆਂ ਅੰਦਰ ਕੰਮ ਸ਼ੁਰੂ ਕਰਵਾਏ ਜਾਣਗੇ। 

ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦਾ ਮਕਸਦ ਸਥਾਨਕ ਸਰਕਾਰਾਂ ਨੂੰ ਆਤਮ ਨਿਰਭਰ ਬਣਾਉਣਾ ਹੈ ਤਾਂ ਜੋ ਸ਼ਹਿਰਾਂ ਤੇ ਕਸਬਿਆਂ ਵਿੱਚ ਵਿਕਾਸ ਕੰਮਾਂ ਵਿੱਚ ਆਈ ਖੜੋਤ ਨੂੰ ਖਤਮ ਕਰ ਕੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦਿਵਾਈਆਂ ਜਾਣ ਜਿਨ੍ਹਾਂ ਦੇ ਉਹ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸੁਵਿਧਾਵਾਂ ਦੇਣ ਦੇ ਨਾਲ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦਾ ਤਹੱਈਆ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਮੈਂ ਸਰਬੱਤ ਦੇ ਭਲੇ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਸਾਰੇ ਕੌਂਸਲਰਾਂ ਤੇ ਲੋਕਾਂ ਤੋਂ ਵੀ ਇਹੋ ਉਮੀਦ ਕਰਦਾ ਹਾਂ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮੋਢੇ ਨਾਲ ਮੋਢਾ ਜੋੜ ਕੇ ਮਿਲ ਕੇ ਵਿਕਾਸ ਕੰਮ ਕਰਵਾਏ ਜਾਣ ਅਤੇ ਮੈਂ ਤੁਹਾਨੂੰ ਪੂਰਾ ਸਹਿਯੋਗ ਦੇਵਾਂਗਾ।''ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਹ ਵੀ ਕਿਹਾ ਕਿ ਜੋ ਵੀ ਪ੍ਰਾਜੈਕਟ ਜਾਂ ਵਿਕਾਸ ਕੰਮ ਸ਼ੁਰੂ ਹੁੰਦਾ ਹੈ, ਸਭ ਤੋਂ ਪਹਿਲਾਂ ਉਸ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਕੰਮ ਦੇ ਵਿਸਥਾਰ ਜਾਣਕਾਰੀ ਵਾਲਾ ਬੋਰਡ ਉਸੇ ਜਗ੍ਹਾਂ 'ਤੇ ਲਗਾਇਆ ਜਾਵੇ ਜਿੱਥੇ ਸਪੈਸੀਫਿਕੇਸ਼ਨਜ਼ ਅਤੇ ਠੇਕੇਦਾਰ ਦਾ ਨਾਂ ਲਿਖਿਆ ਜਾਵੇ। ਕੰਮ ਸ਼ੁਰੂ ਕਰਨ ਅਤੇ ਕੰਮ ਮੁਕੰਮਲ ਕਰਨ ਦਾ ਸਮਾਂ ਅਤੇ ਕੁੱਲ ਖਰਚ ਕਰਨ ਵਾਲੀ ਰਾਸ਼ੀ ਲਿਖੀ ਜਾਵੇ। ਇਸ ਉਪਰੰਤ ਖੁਦ ਲੋਕਾਂ ਵੱਲੋਂ ਇਸ ਦਾ ਆਡਿਟ ਹੋਵੇਗਾ ਅਤੇ ਕਿਸੇ ਕਿਸਮ ਦੀ ਬੇਨਿਯਮੀ ਜਾਂ ਊਣਤਾਈ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਲੋਕਾਂ ਵੱਲੋਂ ਨਕਸ਼ੇ ਪਾਸ ਕਰਨ ਦੀ ਆ ਰਹੀ ਦਿੱਕਤ ਦੇ ਉਠਾਏ ਗਏ ਮੁੱਦਿਆਂ 'ਤੇ ਗੱਲ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਭਰੋਸਾ ਦਿਵਾਇਆ ਕਿ ਨਕਸ਼ਿਆਂ ਦੀ ਫੀਸ ਘਟਾਈ ਜਾਵੇਗੀ। 

ਮੋਬਾਈਲ ਟਾਵਰਾਂ ਨੂੰ ਹਟਾਉਣ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਵਿੱਚ ਇਕ ਸਾਰ ਨੀਤੀ ਬਣਾ ਕੇ ਲਾਗੂ ਕੀਤਾ ਜਾਵੇਗਾ ਅਤੇ ਨਿਯਮਾਂ ਅਤੇ ਨੀਤੀ ਦੀ ਉਲੰਘਣਾ ਕਰ ਕੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਫਾਇਦਾ ਪਹੁੰਚਾਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ।ਐਸ.ਟੀ.ਪੀ. ਦੀ ਤਜਵੀਜ਼ਤ ਜਗ੍ਹਾਂ ਰਿਹਾਇਸ਼ੀ ਖੇਤਰ ਨੇੜੇ ਹੋਣ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਮੌਕੇ 'ਤੇ ਸਬੰਧਤ ਜਗ੍ਹਾਂ 'ਤੇ ਪਹੁੰਚ ਕੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਰਿਹਾਇਸ਼ੀ ਖੇਤਰ ਹੋਣ ਕਾਰਨ ਉਨ੍ਹਾਂ ਈ.ਓ. ਨੂੰ ਤੁਰੰਤ ਇਸ ਸਬੰਧੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਐਸ.ਟੀ.ਪੀ. ਦੀ ਤਜਵੀਜ਼ਤ ਜਗ੍ਹਾਂ ਬਦਲਣ ਲਈ ਯੋਜਨਾ ਉਲੀਕੀ ਜਾਵੇ ਅਤੇ ਇਸ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਲਈ ਸਥਾਨਕ ਲੋਕਾਂ ਦੀ ਪੂਰੀ ਸਹਿਮਤੀ ਹੋਵੇ। ਨਵੀਂ ਤਜਵੀਜ਼ ਨੂੰ ਲਿਖਤੀ ਰੂਪ ਵਿੱਚ ਵਿਭਾਗ ਨੂੰ ਭੇਜਿਆ ਜਾਵੇ ਅਤੇ ਫੇਰ ਇਸ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਸਕੱਤਰ ਸਥਾਨਕ ਸਰਕਾਰਾਂ ਸ੍ਰੀਮਤੀ ਹਰਗੁਣਜੀਤ ਕੌਰ, ਐਸ.ਡੀ.ਐਮ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਪਾਲ ਸਿੰਘ ਚਹਿਲ ਵੀ ਹਾਜ਼ਰ ਸਨ।

 

Tags: Navjot Singh Sidhu , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD