Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਬਰਤਾਨਵੀ ਹਕੂਮਤ ਦੀਆਂ ਪੈੜਾਂ ਮਿਟਾਉਣ ਲਈ ਕਾਨੂੰਨ ਲਿਆਉਣ ਦੇ ਹੱਕ ਵਿੱਚ ਨਹੀਂ ਕੈਪਟਨ ਅਮਰਿੰਦਰ ਸਿੰਘ

ਨਗਦ ਹੱਦ ਕਰਜ਼ੇ ਦੇ ਮਾਮਲੇ 'ਤੇ ਜੇਤਲੀ ਨਾਲ ਗੱਲਬਾਤ, ਸੋਮਵਾਰ ਨੂੰ ਰਾਸ਼ੀ ਜਾਰੀ ਹੋਣ ਦੀ ਸੰਭਾਵਨਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Apr 2017

Last updated on: Apr 01, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਤਾਨਵੀ ਬਸਤੀਵਾਦੀ ਸ਼ਾਸਨ ਦੇ ਸਮੇਂ ਦੀਆਂ ਜ਼ਲਾਲਤ ਅਤੇ ਅੱਤਿਆਚਾਰ ਦੀਆਂ ਪੈੜਾਂ ਮਿਟਾਉਣ ਲਈ ਸਪੇਨ ਵਰਗਾ 'ਹਿਸਟੌਰੀਕਲ ਮੈਮਰੀ ਲਾਅ' ਲਿਆਉਣ ਨੂੰ ਖਾਰਜ ਕਰ ਦਿੱਤਾ। ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਰਤਾਨਵੀ ਹਕੂਮਤ ਦੀ ਰਸਮੀ ਅਲੋਚਨਾ ਕਰਨ ਅਤੇ ਹਕੂਮਤ ਦੀਆਂ ਛੱਡੀਆਂ ਪੈੜਾਂ ਨੂੰ ਖਤਮ ਕਰਨ ਬਾਰੇ ਕਾਨੂੰਨ ਲਿਆਉਣ ਸਬੰਧੀ ਪ੍ਰਸਤਾਵ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜੁਆਬ ਵਿੱਚ ਕੀਤਾ।

ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਇਤਿਹਾਸਕਾਰ ਵਜੋਂ ਉਹ ਇਤਿਹਾਸ 'ਤੇ ਪੋਚਾ ਮਾਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਗੋਂ ਉਹ ਇਸ ਤੋਂ ਸਿੱਖਣ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਬਰ ਰੋਡ ਦਾ ਨਾਂਅ ਬਦਲਣ ਨਾਲ ਭਾਰਤ ਵਿੱਚ ਅਕਬਰ ਬਾਦਸ਼ਾਹ ਦੀ ਹੋਂਦ ਨੂੰ ਨਹੀਂ ਮਿਟਾਈ ਜਾ ਸਕਦੀ। Îਮੁੱਖ ਮੰਤਰੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਵੱਲੋਂ ਪ੍ਰਸਾਵਿਤ ਕਾਨੂੰਨ ਨਾਲ ਉਹ ਸਹਿਮਤ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਨਪ੍ਰੀਤ ਦੀ ਨਿੱਜੀ ਰਾਏ ਹੋ ਸਕਦੀ ਹੈ ਪਰ ਉਹ ਅਜਿਹੇ ਕਾਨੂੰਨ ਨੂੰ ਉਹਦੇ ਹੀ ਘੋਖਣਗੇ, ਜਦੋਂ ਰਸਮੀ ਤੌਰ 'ਤੇ ਇਸ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਮੌਜੂਦਾ ਸਮੇਂ ਦੌਰਾਨ ਇਸ ਨੂੰ ਸਿਰਫ ਮੀਡੀਆ ਰਿਪੋਰਟਾਂ ਦੱਸਦਿਆਂ ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਨਾ ਹੀ ਤਬਦੀਲ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਮੁੜ ਲਿਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਬੀਤਿਆ ਹੋਇਆ ਸਮਾਂ ਹੈ ਜਿਸ ਤੋਂ ਅਸੀਂ ਪਹਿਲਾਂ ਹੀ ਸਬਕ ਸਿੱਖ ਕੇ ਅੱਗੇ ਵਧ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਤਿਹਾਸ ਨੂੰ ਤੋੜਣ-ਮਰੋੜਣ ਦੇ ਹੱਕ ਵਿੱਚ ਨਹੀਂ ਸਨ, ਭਾਵੇਂ ਕਿ ਇਹ ਚੰਗਾ ਹੋਵੇ ਜਾਂ ਮਾੜਾ ਹੋਵੇ।ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸੂਬੇ ਲਈ ਲੰਬਿਤ ਪਿਆ ਨਗਦ ਹੱਦ ਕਰਜ਼ਾ ਸੋਮਵਾਰ ਤੱਕ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। 

ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਸ਼ੁੱਕਰਵਾਰ ਰਾਤ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਨਿੱਜੀ ਤੌਰ 'ਤੇ ਗੱਲ ਕਰ ਚੁੱਕੇ ਹਨ। ਸ੍ਰੀ ਜੇਤਲੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਹ ਮੁੱਦਾ ਭਾਰਤੀ ਰਿਜ਼ਰਵ ਬੈਂਕ ਦੇ ਅਧਿਕਾਰੀਆਂ ਕੋਲ ਉਠਾਉਣਗੇ ਅਤੇ ਇਹ ਮੁੱਦਾ ਸੋਮਵਾਰ ਤੱਕ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਫਿਰੋਜ਼ਪੁਰ ਦੀਆਂ ਕੁਝ ਮੰਡੀਆਂ ਵਿੱਚ ਕਣਕ ਆਉਣੀ ਸ਼ੁਰੂ ਹੋ ਗਈ ਹੈ ਪਰ ਇਸ ਦੀ ਮਿਕਦਾਰ ਅਜੇ ਬਹੁਤ ਘੱਟ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਬਿਨਾਂ ਕਿਸੇ ਅੜਚਣ ਤੋਂ ਖਰੀਦਿਆ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਵਿੱਚੋਂ ਚਾਰ ਹਫਤਿਆਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਨਾਲ ਹੀ ਨਸ਼ਿਆਂ ਵਿੱਚ ਗਲਤਾਨ ਬੇਗੁਨਾਹ ਨੌਜਵਾਨਾਂ ਦਾ ਨਸ਼ਾ ਛੁਡਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮੁੜ ਵਸੇਬਾ ਕੀਤਾ ਜਾਵੇਗਾ ਤਾਂ ਜੋ ਉਹ ਆਤਮ ਸਨਮਾਨ ਵਾਲਾ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਆਈ.ਜੀ. ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਦਾ ਕਾਰਜ ਸੌਂਪਿਆ ਗਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਵਜੋਂ ਚਾਰਜ ਸੰਭਾਲ ਲਿਆ ਹੈ। ਉਨਾਂਹ ਕਿਹਾ ਕਿ ਸ੍ਰੀ ਸਿੱਧੂ ਨੂੰ ਨਸ਼ਿਆਂ ਦੇ ਖਾਤਮੇ ਲਈ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀ ਅਮੀਰ ਤੇ ਸ਼ਾਨਦਾਰ ਵਿਰਾਸਤ 'ਤੇ ਧੱਬਾ ਲਾਇਆ ਹੈ।

ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਵਧਾਨੀ ਤੇ ਲੋਕਾਂ ਦੇ ਸਹਿਯੋਗ ਨਾਲ ਸੂਬਾ ਛੇਤੀ ਹੀ ਵਿੱਤੀ ਸੰਕਟ ਵਿੱਚੋਂ ਉੱਭਰ ਆਵੇਗਾ। ਲਾਗਤਾਂ ਨੂੰ ਘਟਾਉਣ ਅਤੇ ਮਾਲੀਆ ਜੁਟਾਉਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਰਥਿਕਤਾ ਨੂੰ ਮੁੜ ਪੱਟੜੀ 'ਤੇ ਲਿਆਉਣ ਲਈ ਖਾਕਾ ਤਿਆਰ ਕਰ ਰਹੀ ਹੈ ਅਤੇ ਇਹ ਖਾਕਾ ਛੇਤੀ ਹੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੇ ਕਿਸੇ ਵੀ ਮੰਤਰਾਲੇ, ਵਿਭਾਗ ਜਾਂ ਬੋਰਡ ਵਿੱਚ ਹੋਈ ਫੰਡਾਂ ਵਿੱਚ ਹੇਰਾਫੇਰੀ ਅਤੇ ਵਿੱਤੀ ਬੇਨਿਯਮੀਆਂ ਦੇ ਸਾਰੇ ਮਾਮਲਿਆਂ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ। ਇਸ ਤੋਂ ਪਹਿਲਾਂ ਸ੍ਰੀ ਲਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਮੰਡੀ ਬੋਰਡ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸ੍ਰੀ ਲਾਲ ਸਿੰਘ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਕਣਕ ਦੀ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸ੍ਰੀ ਲਾਲ ਸਿੰਘ ਨੇ ਕਿਹਾ ਕਿ ਮੰਡੀ ਬੋਰਡ ਕਣਕ ਦੀ ਖਰੀਦ ਵਿੱਚ ਲੱਗੀਆਂ ਛੇ ਏਜੰਸੀਆਂ ਵਿੱਚੋਂ ਇਕ ਹੈ ਅਤੇ ਉਹ ਬੋਰਡ ਦੇ ਮੁਖੀ ਹੋਣ ਦੇ ਨਾਤੇ ਕਣਕ ਦੀ ਖਰੀਦ 'ਤੇ ਨਿੱਜੀ ਤੌਰ 'ਤੇ ਨਿਗ੍ਹਾ ਰੱਖਣਗੇ।ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ, ਸ੍ਰੀ ਰਾਜਿੰਦਰ ਸਿੰਘ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ੍ਰੀ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਸ੍ਰੀ ਮਲਕੀਤ ਸਿੰਘ ਦਾਖਾ ਤੇ ਸ੍ਰੀ ਕੰਵਲਜੀਤ ਸਿੰਘ ਲਾਲੀ ਅਤੇ ਹਾਊਸਫੈਡ ਦੇ ਸਾਬਕਾ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਹਾਜ਼ਰ ਸਨ।

 

Tags: Amarinder Singh , LAAL SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD