Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ : ਲਾਲ ਸਿੰਘ

ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 03 Apr 2017

Last updated on: Apr 03, 2017, 00:00 IST

ਰਾਜ ਵਿੱਚ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਪੰਜਾਬ ਮੰਡੀ ਬੋਰਡ ਸ੍ਰ: ਲਾਲ ਸਿੰਘ ਨੇ ਐਸ.ਏ.ਐਸ.ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਵਿਖੇ ਜ਼ਿਲ੍ਹਾ ਮੰਡੀ ਅਫ਼ਸਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਮੰਡੀ ਬੋਰਡ ਦੇ ਹੋਰਨਾਂ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਸ੍ਰ: ਲਾਲ ਸਿੰਘ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ  ਸਬੰਧਤ ਸਾਰੇ ਪੱਖਾਂ ਨੂੰ ਸੁਚੱਜੇ ਤਰੀਕੇ ਨਾਲ ਅਤੇ ਵਧੀਆਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸੀਜ਼ਨ ਦੌਰਾਨ ਡਿਊਟੀ ਤੋਂ ਸੁਚੇਤ ਰਹਿੰਦੇ ਹੋਏ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਮੰਡੀ ਵਿੱਚ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਮੁੱਖ ਦਫ਼ਤਰ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਵਿਖੇ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਦਾ ਤੁਰੰਤ ਹਲ ਕੀਤਾ ਜਾ ਸਕੇ।ਮੀਟਿੰਗ ਦੋਰਾਨ ਪੰਜਾਬ ਦੀਆਂ ਮੁੱਖ ਮੰਡੀਆਂ ਤੋਂ  ਇਲਾਵਾ ਖਰੀਦ ਕੇਂਦਰਾਂ ਵਿੱਚ ਵੀ ਕਿਸਾਨਾਂ ਅਤੇ ਲੇਬਰ ਦੀ ਸਹੂਲਤ ਲਈ 368 ਟੁਆਇਲਟ ਬਲਾਕ ਬਣਾਉਣ ਦਾ ਫੈਸਲਾ ਲਿਆ ਗਿਆ ਜਿਸ ਨੂੰ ਬਣਾਉਣ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਦੇ ਪ੍ਰੋਗਰਾਮ ਤਹਿਤ ਜਿਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀਂ ਹੈ । ਉਨ੍ਹਾਂ ਦੇ ਕੰਮ ਨੂੰ ਮਿਆਰੀ ਬਣਾਉਣ ਦੇ ਨਾਲ-ਨਾਲ ਮਈ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇ।

 

Tags: LAAL SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD