Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਖੇਤੀਬਾੜੀ ਨੂੰ ਲਾਹੇਬੰਦ ਧੰਦਾ ਬਾਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ : ਬਲਬੀਰ ਸਿੰਘ ਸਿੱਧੂ

ਜਿਲ੍ਹੇ ਦੇ ਕਿਸਾਨਾਂ ਲਈ ਖੇਤੀ ਸੰਦਾਂ ਤੇ ਸਬਸਿਡੀ ਦੁਬਾਰਾ ਸ਼ੁਰੂ ਕਰਵਾਉਣ ਲਈ ਖੇਤੀਯੋਗ ਜ਼ਮੀਨ ਦਾ ਪੈਨਲ ਸੋਧਕੇ ਭੇਜਿਆ ਜਾਵੇਗਾ : ਗੁਰਪ੍ਰੀਤ ਕੌਰ ਸਪਰਾ

ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਐਸ.ਏ.ਐਸ ਨਗਰ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਦੇ ਹੋਏ।
ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਐਸ.ਏ.ਐਸ ਨਗਰ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨੂੰ ਸੰਬੋਧਨ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Apr 2017

Last updated on: Apr 04, 2017, 00:00 IST

ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ  ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਕਮਿਊਨਿਟੀ ਸੈਂਟਰ ਸੈਕਟਰ –70 ਐਸ.ਏ.ਐਸ ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ।ਕੈਂਪ ਵਿਚ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰ ਖੇਤੀ ਮਾਹਰਾਂ ਦੀ ਟੀਮ ਅਤੇ ਉਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਖੇਤੀ ਵਿੱਚ ਆਈਆਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ।ਕਿਸਾਨ ਮੇਲੇ ਵਿਚ ਭਾਗ ਲੈਣ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਬੰਦਾ ਧੰਦਾ ਬਣਾਉਣ ਲਈ ਮੌਜੂਦਾ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ । ਉਨਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਸਲਾਂ ਸਬੰਧੀ ਤਿਆਰ ਕੀਤੇ ਨਵੇਂ ਬੀਜਾਂ ਦੀ ਜਾਣਕਾਰੀ ਕਿਸਾਨਾਂ ਨੂੰ ਫਸਲ ਦੀ ਬੀਜਾਈ ਤੋਂ ਤਕਰੀਬਨ 3/4 ਮਹੀਨੇ ਪਹਿਲਾਂ ਦੇਣ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਨਵੇ ਬੀਜ ਪ੍ਰਾਪਤ ਕਰਕੇ ਸਮੇਂ ਸਿਰ ਬਿਜਾਈ ਕਰ ਸਕਣੇ । ਉਨਾਂ੍ਹ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਵੀ ਓ.ਟੀ.ਆਈ.ਐਸ ਤਹਿਤ ਮੁਆਫ ਕੀਤਾ ਜਾਵੇਗਾ ਕਿਸਾਨਾਂ ਦਾ ਕਰਜ਼ਾ ਮੂਲ ਰੂਪ ਵਿਚ ਘੱਟ ਹੈ ਅਤੇ ਵਿਆਜ ਦਰ ਨਾਲ ਰਕਮ ਵੱਧ ਬਣੀ ਹੋਈ ਹੈ। ਉਨਾਂ੍ਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਆਮਦਨ ਵਧਾਉਣ ਲਈ ਸਹਾਇਕ ਧੰਦੇ ਜਰੂਰ ਅਪਣਾਏ ਜਾਣ ਅਤੇ ਫਸਲਾਂ ਦੀ ਪੈਦਾਵਾਰ ਵਧਾਉਣ ਅਤੇ ਇਸ ਚ ਆਉਣ ਵਾਲੀ ਲਾਗਤ ਘਟਾਉਣ ਲਈ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਹੀ ਕੀਟ ਨਾਸ਼ਕ, ਖਾਦਾਂ ਤੇ ਦਵਾਈਆਂ ਦੀ ਵਰਤੋਂ ਕਰਨ ਨੂੰ ਤਰਹੀਜ ਦੇਣ।

ਜਿਲਾ੍ਹ ਪੱਧਰੀ ਸਿਖਲਾਈ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ. ਐਸ ਨੇ ਕੀਤਾ । ਉਨਾਂਹ ਨੇ ਇਸ ਮੌਕੇ ਕਿਸਾਨੀ ਨਾਲ ਸਬੰਧਤ ਵੱਖ ਵੱਖ ਅਦਾਰਿਆਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਅਤੇ ਪ੍ਰਦਰਸ਼ਨੀ ਦੇ ਸਟਾਲਾਂ ਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਜਾਣਕਾਰੀ ਦੀ ਸਮੀਖਿਆ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨ ਸਿਖਲਾਈ ਕੈਂਪ ਸ਼ਹਿਰ ਤੋਂ ਬਾਹਰ ਖੁਲ੍ਹੇ ਸਥਾਨ ਤੇ ਲਗਾਇਆ ਜਾਵੇਗਾ।ਜਿਥੇ ਕਿਸਾਨਾਂ ਨੂੰ ਖੇਤੀਬਾੜੀ ਲਈ ਵਰਤੀ ਜਾਣਵਾਲੀ ਮਸ਼ੀਨਰੀ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਅਮਲੀ ਰੂਪ ਵਿਚ ਵੀ ਮਸ਼ੀਨਰੀ ਚਲਾਕੇ ਦਿਖਾਈ ਜਾਇਆ ਕਰੇਗੀ। ਉਨਾਂ੍ਹ ਇਸ ਮੌਕੇ ਸੈਲਫ ਹੈਲਪ ਗਰੁੱਪ ਦੇ ਸਟਾਲ ਦਾ ਮੁਆਇਨਾ ਕੀਤਾ ਅਤੇ ਸਲੈਫ ਹੈਲਪ ਗਰੁੱਪ ਨੂੰ ਮਾਰਕੀਟਿੰਗ ਦੀ ਆ ਰਹੀ ਸਮੱਸਿਆ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਇਸ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਖੇਤੀਬਾੜੀ ਵਿਭਾਗ ਦੇ ਜਿਲਾ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗੋ ਕਿਸਾਨ ਸਿਖਲਾਈ ਕੈਂਪ ਵਿਚ ਸੈਲਫ ਹੈਲਪ ਗਰੁੱਪ ਦੀਆਂ ਤਿਆਰ ਕੀਤੀਆਂ ਵਸਤਾਂ ਜਿਆਦਾ ਗਿਣਤੀ ਵਿਚ ਅਤੇ ਵੱਡੇ ਸਟਾਲ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਖੇਤੀ ਕਰਨ ਸਬੰਧੀ ਆਪਣੇ ਤਜਰਬੇ ਬਾਰੇ ਆਪਣੇ ਨੜਲੇ ਖੇਤੀਬਾੜੀ ਦਫਤਰ ਵਿਖੇ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਭੇਜਣ ਤਾਂ ਜੋ ਉਨਾਂ੍ਹ ਤੇ ਵਿਚਾਰ ਕਰਕੇ ਖੇਤੀਬਾੜੀ ਨੂੰ ਲਾਹੇਬੰਦ ਧੰਦਾ ਬਣਾਉਣ ਲਈ ਅਮਲ ਵਿਚ ਲਿਆਉਂਦਾ ਜਾ ਸਕੇ। ਕਿਸਾਨਾਂ ਵੱਲੋਂ ਜਿਲ੍ਹੇ ਵਿਚ ਖੇਤੀ ਸੰਦਾਂ ਤੇ ਬੰਦ ਕੀਤੀ ਸਬਬਿਡੀ ਨੂੰ ਮੁੜ ਚਾਲੂ ਕਰਨ ਬਾਰੇ ਕੀਤੀ ਮੰਗ ਤੇ ਸ੍ਰੀਮਤੀ ਸਪਰਾ ਨੇ ਕਿਹਾ ਕਿ ਜਿਲ੍ਹੇ ਦੀ ਖੇਤੀਬਾੜੀ ਯੋਗ ਜ਼ਮੀਨ ਦਾ ਪੈਨਲ ਸੋਧਕੇ ਤਹਿਸੀਲ ਪੱਧਰ ਤੇ ਤਿਆਰ ਕੀਤਾ ਜਾਵੇਗਾ ਤਾਂ ਜੋ ਪੂਰੇ ਜਿਲ੍ਹੇ ਦੇ ਕਿਸਾਨਾਂ ਦਾ ਖੇਤੀ ਸੰਦਾਂ ਤੇ ਮਿਲਣ ਵਾਲੀ  ਸਬਸਿਡੀ ਪੱਖੋਂ ਨੁਕਸਾਨ ਨਾ ਹੋਵੇ। ਉਨਾਂ੍ਹ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਨੂੰ ਧਿਆਨ ਵਿਚ ਰੱਖਦੇ ਹੋਏ ਕਣਕ ਦੀ ਰਹਿੰਦ ਖੁਹੰਦ ਨੂੰ ਨਾ ਸਾੜਣ ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਰਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਸਾਲ ਸਾਉਣੀ ਦੌਰਾਨ ਜਿਲ੍ਹੇ ਵਿਚ ਝੋਨੇ ਅਧੀਨ 25 ਹਜ਼ਾਰ ਹੈਕਟੇਅਰ ਅਤੇ ਮੱਕੀ ਅਧੀਨ 12 ਹਜ਼ਾਰ ਹੈਕਟੇਅਰ ਰਕਬੇ ਦੀ ਬਿਜਾਈ ਦਾ ਟੀਚਾ ਰੱਖਿਆ ਗਿਆ ਹੈ। ਉਨਾਂ੍ਹ ਦੱਸਿਆ ਕਿ ਜਿਲ੍ਹੇ ਵਿਚ ਬਿਨਾਂਹ ਕੱਦੂ ਕੀਤੇ ਝੋਨੇ ਦੀ ਸਿਧੀ ਬਿਜਾਈ 1100 ਹੈਕਟੇਅਰ  ਰਕਬੇ ਵਿਚ ਕੀਤੀ ਜਾਵੇਗੀ।ਸ੍ਰੀ ਸ਼ਰਮਾ ਨੇ ਦੱਸਿਆ ਕਿ  ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਕਣਕ ਦੇ ਨਾੜ ਨੂੰ ਸਾੜੇ ਬਿਨਾਂ੍ਹ  ਝੋਨੇ ਦੀ ਬਿਜਾਈ ਕਰਨ ਲਈ ਪਿੰਡ ਪੱਧਰ ਤੇ ਪਹੁੰਚ ਕਰਕੇ  ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨਾਂਹ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਖੇਤੀ ਸਬੰਧੀ ਨਵੀਆਂ ਵਿਕਸਤ ਤਕਨੀਕਾਂ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦੇਣ ਲਈ 9 ਇੰਟਰ ਸਟੇਟ, 18 ਜਿਲ੍ਹੇ ਤੋਂ ਬਾਹਰ ਅਤੇ 27 ਜਿਲ੍ਹੇ ਦੇ ਅੰਦਰ ਟ੍ਰੇਨਿੰਗਾਂ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਖੇਤੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ  ਜਿਲ੍ਹਾ ਪੱਧਰ ਦੀਆਂ 2 ਅਤੇ ਬਲਾਕ ਪੱਧਰ ਦੀਆਂ 6 ਖੇਤੀ ਸਾਇੰਸਦਾਨ ਅਤੇ ਕਿਸਾਨ ਗੋਸਟੀਆਂ ਕਰਵਾਉਣ ਦਾ ਟੀਚਾ ਹੈ ਜਿਥੇ ਕਿਸਾਨ ਖੇਤੀ ਸਮੱਸਿਆਵਾਂ ਸਬੰਧੀ  ਮਾਹਿਰਾਂ/ ਸਾਇੰਸਦਾਨਾਂ ਨਾਲ ਸਿੱਧੀ ਗੱਲਬਾਤ ਕਰ ਸਕਣਗੇ।ਇਸ ਮੌਕੇ ਇੰਜਨੀਅਰ ਮਨਮੋਹਨ ਕਾਲੀਆ, ਡਿਪਟੀ ਡਾਇਰੈਕਟਰ ਹਰਜਿੰਦਰ ਸਿੰਘ, ਬਾਗਬਾਨੀ ਵਿਭਾਗ ਤੋਂ  ਡਾ. ਮੁਨੀਸ਼ ਸ਼ਰਮਾ, ਡਾ. ਸੰਜੀਵ ਅਹੂਜਾ, ਪਸ਼ੂ ਪਾਲਣ ਵਿਭਾਗ, ਤੋਂ ਡਾ. ਰਣਧੀਰ ਸਿੰਘ, ਐਗਰੋ ਫੋਰੈਸਟਰੀ ਤੋਂ ਡਾ. ਅੰਕੁਰਦੀਪ ਪ੍ਰੀਤੀ ਮਾਹਿਰਾਂ ਨੇ ਕਿਸਾਨ ਨੂੰ ਕੀੜੇਮਾਰ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ । ਕਿਸਾਨ ਬਲਵੰਤ ਸਿੰਘ ਨਡਿਆਲੀ, ਕਿਸਾਨ ਨਛੱਤਰ ਸਿੰਘ ਬੈਦਵਾਣ, ਜੋਰਾ ਸਿੰਘ ਭੁੱਲਰ ਨੇ ਵੀ ਖੇਤੀ ਸਬੰਧੀ ਆਪਣੇ ਤਜਰਬਿਆਂ ਤੋਂ ਕਿਸਾਨ ਨੂੰ ਜਾਣੂ ਕਰਵਾਇਆ। ਇਸ ਮੌਕੇ ਐਮ.ਐਲ.ਏ ਮੋਹਾਲੀ ਦੇ ਸਿਆਸੀ ਸਕੱਤਰ ਸ੍ਰੀ ਰਕੇਸ਼ ਚੰਦ ਮੱਛਲੀ, ਸ੍ਰੀ ਚਮਨ ਲਾਲ , ਸ. ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। 

 

Tags: Balbir Singh Sidhu , DC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD