Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਥੇ.ਬਡਾਲੀ ਵੱਲੋਂ ਕੋਰ ਕਮੇਟੀ ਨੂੰ ਪਾਰਟੀ ਵਿਚੋਂ ਕੱਢਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 05 Apr 2017

Last updated on: Apr 05, 2017, 00:00 IST

ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਬਗੈਰ ਪੱਖ ਸੁਣੇ ਪਾਰਟੀ ਵਿੱਚੋਂ ਕੱਢੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਪਾਰਟੀ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਕੋਰ ਕਮੇਟੀ ਨੂੰ ਇਸ ਫ਼ੈਸਲੇ ਉਤੇ ਮੁੜ ਗੌਰ ਕਰਨ ਤੇ ਸਾਰੇ ਤੱਥਾਂ ਨੂੰ ਮੁੜ ਤੋਂ ਵਿਚਾਰਨ ਦੀ ਅਪੀਲ ਕੀਤੀ ਹੈ। ਲਿਖਤੀ ਜਾਰੀ ਇੱਕ ਬਿਆਨ ਰਾਹੀਂ ਜਥੇਦਾਰ ਬਡਾਲੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਅਕਾਲੀ ਦਲ ਨਾਲ ਖੜ੍ਹਾ ਰਿਹਾ ਹੈ ਅਤੇ ਪਾਰਟੀ ਤੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਢ ਤੋਂ ਟਕਸਾਲੀ ਪਰਿਵਾਰ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਅਕਾਲੀ ਦਲ ਦਾ ਹਰ ਸਮੇਂ ਡਟ ਕੇ ਸਾਥ ਦਿੱਤਾ ਹੈ। ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ  ਕਈ ਦਹਾਕਿਆਂ ਦੀ ਸੇਵਾ ਦੇ ਬਾਵਜੂਦ ਪਾਰਟੀ ਨੇ ਰਣਜੀਤ ਸਿੰਘ ਗਿੱਲ ਨੂੰ ਹਲਕਾ ਖਰੜ ਤੋਂ ਟਿਕਟ ਦਿੱਤੀ ਸੀ। ਇਨ੍ਹਾਂ ਚੋਣਾਂ ਵਿੱਚ ਮੱਦਦ ਲਈ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਅਤੇ ਨਾ ਹੀ ਚੋਣ ਪ੍ਰਚਾਰ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦਾ ਵਫਾਦਾਰ ਹੋਣ ਦੇ ਨਾਤੇ ਪਾਰਟੀ ਉਮੀਦਵਾਰ ਖ਼ਿਲਾਫ਼ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ, ਸਗੋਂ 4 ਫਰਵਰੀ ਨੂੰ ਮੀਡੀਆ ਨੂੰ ਆਪਣਾ ਬਿਆਨ ਦਰਜ਼ ਕਰਵਾਉਂਦਿਆਂ ਲੋਕਾਂ ਨੂੰ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਜਥੇਦਾਰ ਬਡਾਲੀ ਨੇ ਕਿਹਾ ਕਿ ਗਿੱਲ ਦੀ ਚੋਣ ਸਮੱਗਰੀ ਤੇ ਪੋਸਟਰਾਂ ਉਤੇ ਵੀ ਉਨ੍ਹਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਇਸ ਸਭ ਦੇ ਬਾਵਜੂਦ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਹਿਹਗੜ੍ਹ ਪੈਲੇਸ ਵਿੱਚ ਹੋਏ ਇਕੱਠ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕਰ ਦਿੱਤਾ ਗਿਆ ਜੋ ਕਿ ਅਤਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਸਬੰਧੀ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਕਾਰਨ ਦੱਸੋ ਨੋਟਿਸ ਨਹੀਂ ਜਾਰੀ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦਾ ਪੱਖ ਸੁਣਿਆ ਗਿਆ ਹੈ। ਉਨ੍ਹਾਂ ਨੇ ਪਾਰਟੀ ਦੇ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੱਖ ਮੰਤਰੀ ਪੰਜਾਬ ਅਤੇ ਕੋਰ ਕਮੇਟੀ ਤੋਂ ਮੰਗ ਕੀਤੀ ਹੈ ਕਿ ਪਾਰਟੀ ਪ੍ਰਧਾਨ ਵੱਲੋਂ ਲਏ ਫ਼ੈਸਲੇ ਉਤੇ ਮੁੜ ਵਿਚਾਰ ਕੀਤੀ ਜਾਵੇ।

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD